ਜਲੰਧਰ (ਵੈੱਬ ਡੈਸਕ) : ਖ਼ੇਤੀਬਾੜੀ ਬਾਰੇ ਵਿਚਾਰ ਵਟਾਂਦਰੇ ਦਾ ਪ੍ਰਦਰਸ਼ਨ ਲਗਾਤਾਰ ਚੱਲ ਰਿਹਾ ਹੈ। ਇਸ ਦੌਰਾਨ ਪੰਜਾਬੀ ਕਲਾਕਾਰ ਵੀ ਕਿਸਾਨ ਜੱਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਰ ਰਿਹਾ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਕਿਸਾਨਾਂ ਨਾਲ ਵੱਡੇ ਪੱਧਰ 'ਤੇ ਕਲਾਕਾਰ ਨਜ਼ਰ ਆ ਰਹੇ ਹਨ। ਪੰਜਾਬੀ ਸਿੰਗਰਾਂ ਦੇ ਨਾਲ-ਨਾਲ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਵੀ 'ਦਿੱਲੀ ਵੱਲ ਕੂਚ' ਕਰ ਰਹੀ ਹੈ। ਹਾਲ ਹੀ 'ਚ ਉਨ੍ਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਅਦਾਕਾਰ ਦਰਸ਼ਨ ਔਲਖ ਨਾਲ ਨਜ਼ਰ ਆ ਰਹੀ ਹੈ। ਅਜਿਹਾ ਕਿਹਾ ਜਾ ਸਕਦਾ ਹੈ ਪੰਜਾਬ ਦੇ ਨੌਜਵਾਨ ਜਾਂ ਕਿਸਾਨ ਹੀ ਨਹੀਂ ਸਗੋਂ ਵੱਖ-ਵੱਖ ਖਿੱਤਿਆਂ ਨਾਲ ਜੁੜੇ ਲੋਕ ਵੀ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਹਿੱਕ ਠੋਕ ਕੇ ਵਿਰੋਧ ਕਰ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਆਉਣ ਦੀ ਕੋਸ਼ਿਸ਼ ਕਰ ਰਹੇ ਪਰ ਨਾਲ ਹੀ ਉਨ੍ਹਾਂ ਨੂੰ ਪੁਲਸ ਦੀ ਸਖ਼ਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ-ਹਰਿਆਣਾ ਬਾਰਡਰ ਪੁਲਸ ਨੇ ਕੜੀ ਸੁਰੱਖਿਆ ਕੀਤੀ ਹੈ। ਕੋਰੋਨਾ ਕਾਲ 'ਚ ਇਸ ਤਰ੍ਹਾਂ ਦੇ ਪ੍ਰੋਟੈਸਟ ਦਾ ਹੋਣਾ ਹੋਰ ਵੀ ਚਿੰਤਾਜਨਕ ਹੈ।
ਦਿੱਲੀ ਸਰਕਾਰ ਨੇ ਠੁਕਰਾਈ 9 ਸਟੇਡੀਅਮ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ
ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਦਿੱਲੀ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ। ਦਿੱਲੀ ਪੁਲਸ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਸਟੇਡੀਅਮ ਨੂੰ ਜੇਲ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਦੱਸਿਆ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ, ਖੇਡ ਮੈਦਾਨਾਂ ਨੂੰ ਜੇਲਾਂ ਬਣਾਉਣ ਦੀ ਅਰਜ਼ੀ ਨਾਮਜ਼ੂਰ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਸਰਕਾਰ ਨੇ ਦਿੱਲੀ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨਣ ਲਈ ਆਖਿਆ ਹੈ।
ਆਮ ਆਦਮੀ ਪਾਰਟੀ ਨੇ ਕਿਸਾਨਾਂ ਲਈ ਕੀਤਾ ਇਹ ਐਲਾਨ
ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ 'ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਆਇਆ ਹੈ। ਕੇਂਦਰ ਵਲੋਂ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਨੇ ਗ਼ਲਤ ਕਰਾਰ ਦਿੱਤਾ ਹੈ। 'ਆਪ' ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ 'ਆਪ' ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਲਈ ਮਾਸਕ, ਸੈਨੇਟਾਈਜ਼ਰ ਆਦਿ ਦੀ ਵਿਵਸਥਾ ਦੇ ਨਾਲ-ਨਾਲ ਉਨ੍ਹਾਂ ਦੇ ਰਹਿਣ, ਖਾਣ-ਪੀਣ ਦੀ ਵਿਵਸਥਾ ਵੀ ਕਰੇਗਾ ਅਤੇ ਕਿਸਾਨਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਵਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਦੀ ਹਰ ਮਦਦ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ ਦੀ ਸੇਵਾ ਵਿਚ ਦਿਨ ਰਾਤ ਕੰਮ ਕਰਨਗੇ।
ਮੁੰਬਈ ਤੋਂ ਆਦਮਪੁਰ ਫਲਾਈਟ ਤਕਨੀਕੀ ਖਰਾਬੀ ਕਾਰਨ ਰੱਦ
NEXT STORY