ਅੰਮ੍ਰਿਤਸਰ (ਸਰਬਜੀਤ) : ਪ੍ਰਸਿੱਧ ਫਿਲਮ ਅਭਿਨੇਤਾ ਗੋਵਿੰਦਾ ਦੀ ਧੀ ਟੀਨਾ ਆਹੂਜਾ ਨੇ ਆਪਣੇ ਜਨਮ ਦਿਨ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਮੱਥਾ ਟੇਕਿਆ। ਉਨ੍ਹਾਂ ਦੱਸਿਆ ਕਿ ਗੁਰੂਘਰ ਉਹ ਕੱਲ੍ਹ ਵੀ ਦਰਸ਼ਨ ਕਰਨ ਆਏ ਸਨ ਪਰ ਅੱਜ ਉਨ੍ਹਾਂ ਦੀ ਜ਼ਿੰਦਗੀ ਦਾ ਸਪੈਸ਼ਲ ਦਿਨ ਹੈ ਤੇ ਉਹ ਆਸ਼ੀਰਵਾਦ ਲੈਣ ਲਈ ਦੁਬਾਰਾ ਇਸ ਰੂਹਾਨੀਅਤ ਦੇ ਕੇਂਦਰ ਵਿਚ ਆਏ ਹਨ।

ਟੀਨਾ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਕਿ ਆਪਣੇ ਜਨਮ ਦਿਨ ’ਤੇ ਉਹ ਗੁਰੂ ਨਗਰੀ ਆ ਕੇ ਪ੍ਰਮਾਤਮਾ ਦੇ ਇਸ ਘਰ ਪਹੁੰਚੇ ਹਨ। ਦੱਸਣਯੋਗ ਹੈ ਕਿ ਟੀਨਾ ਆਹੂਜਾ ਨੇ ਸ੍ਰੀ ਦਰਬਾਰ ਸਾਹਿਬ ਆਉਣ ਤੋਂ ਪਹਿਲਾਂ ਗੁਰਦੁਆਰਾ ਟਾਲਾ ਸਾਹਿਬ ਤੇ ਹੋਰ ਵੀ ਗੁਰੂਧਾਮਾਂ ਦੇ ਦਰਸ਼ਨ ਕੀਤੇ।

ਇਸ ਦੌਰਾਨ ਉਨ੍ਹਾਂ ਨੇ ਆਪਣੀ ਨੇਕ ਕਮਾਈ ’ਚੋਂ ਲੰਗਰ ਹਾਲ ਵਿਖੇ ਰਾਸ਼ਨ ਵੀ ਭੇਟਾ ਕੀਤਾ। ਇਸ ਮੌਕੇ ਲੰਗਰ ਦੇ ਐਡੀਸ਼ਨਲ ਮੈਨੇਜਰ ਸਤਿੰਦਰ ਸਿੰਘ ਵੱਲੋਂ ਟੀਨਾ ਆਹੂਜਾ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਹਲਕਾ ਸ਼ਾਹਕੋਟ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
NEXT STORY