ਜਲੰਧਰ (ਸੁਧੀਰ)–ਆਦਮਪੁਰ ਵਿਚ ਨਵੰਬਰ 2020 ਨੂੰ ਹੋਏ ਸਾਗਰ ਕਟਾਰੀਆ ਕਤਲ ਕੇਸ ਵਿਚ ਲੋੜੀਂਦੇ ਮੁਲਜ਼ਮ ਸਿੱਪਾ ਨੂੰ ਗਾਜ਼ੀਗੁੱਲਾ ਇਲਾਕੇ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ 32 ਬੋਰ ਦੀ ਪਿਸਤੌਲ ਅਤੇ 2 ਗੋਲੀਆਂ ਵੀ ਮਿਲੀਆਂ ਹਨ। ਸਿੱਪਾ ਸ਼ੇਰੂ ਗੈਂਗ ਦਾ ਮੈਂਬਰ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਕਤਲ, ਲੁੱਟ-ਖੋਹ, ਕਤਲ ਦੀ ਕੋਸ਼ਿਸ਼ ਅਤੇ ਲੜਾਈ-ਝਗੜੇ ਦੇ ਕੇਸ ਦਰਜ ਹਨ।
ਡੀ. ਸੀ. ਪੀ. ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਥਾਣਾ ਨੰਬਰ 2 ਦੇ ਇੰਚਾਰਜ ਸੇਵਾ ਸਿੰਘ ਦੀ ਅਗਵਾਈ ਵਿਚ ਪੁਲਸ ਟੀਮ ਨੇ ਗਾਜ਼ੀਗੁੱਲਾ ਇਲਾਕੇ ਵਿਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸੰਦੀਪ ਉਰਫ਼ ਸਿੱਪਾ ਪੁੱਤਰ ਭੁਪਿੰਦਰ ਸਿੰਘ ਨਿਵਾਸੀ ਬੈਂਸਾਂ ਪੱਤੀ ਜੰਡੂਸਿੰਘਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ 32 ਬੋਰ ਦੀ ਪਿਸਤੌਲ ਅਤੇ ਗੋਲ਼ੀਆਂ ਵੀ ਬਰਾਮਦ ਹੋਈਆਂ। ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਨਵੰਬਰ 2020 ਵਿਚ ਉਸ ਨੇ ਆਦਮਪੁਰ ਵਿਚ ਸੈਲੂਨ ਅੰਦਰ ਦਾਖ਼ਲ ਹੋ ਕੇ ਸਾਗਰ ਕਟਾਰੀਆ ਦਾ ਕਤਲ ਕੀਤਾ ਸੀ। ਉਸ ਦੇ ਬਾਅਦ ਤੋਂ ਉਹ ਫ਼ਰਾਰ ਚੱਲ ਰਿਹਾ ਸੀ। ਉਸ ਨੂੰ ਭਗੌੜਾ ਵੀ ਐਲਾਨਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼
ਮੁਲਜ਼ਮ ਨੇ ਮੰਨਿਆ ਕਿ ਬਰਾਮਦ ਪਿਸਤੌਲ ਉਹ ਬਿਹਾਰ ਵਿਚੋਂ ਲੈ ਕੇ ਆਇਆ ਸੀ। ਜਲੰਧਰ ਦਿਹਾਤੀ ਦੇ ਥਾਣੇ ਵਿਚ ਸਿੱਪਾ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਕੇਸ ਦਰਜ ਹਨ ਅਤੇ ਕਈ ਵਾਰ ਉਹ ਕਪੂਰਥਲਾ ਜੇਲ ਵਿਚ ਵੀ ਜਾ ਚੁੱਕਾ ਹੈ। ਡੀ. ਸੀ. ਪੀ. ਨੇ ਕਿਹਾ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਸ ਜ਼ਰੀਏ ਬਿਹਾਰ ਵਿਚੋਂ ਪਿਸਤੌਲ ਲੈ ਕੇ ਆਇਆ ਸੀ ਅਤੇ ਉਸ ਦਾ ਅਗਲਾ ਨਿਸ਼ਾਨਾ ਕੀ ਸੀ?
ਇਹ ਵੀ ਪੜ੍ਹੋ: ਹੈਵਾਨੀਅਤ: ਰਾਜਮਾਂਹ ਦੀ ਬੋਰੀ ਚੋਰੀ ਕਰਦੇ ਫੜੇ ਨੌਜਵਾਨਾਂ ਨੂੰ ਨੰਗੇ ਕਰਕੇ ਕੁੱਟਿਆ, ਪਿੱਠ ’ਤੇ ਲਿਖ ਦਿੱਤਾ ਚੋਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ, 3 ਬੱਚਿਆਂ ਦੇ ਪਿਓ ਨੇ ਹੱਥੀਂ ਗੱਲ ਲਾਈ ਮੌਤ
NEXT STORY