ਜਲੰਧਰ (ਸੁਧੀਰ)–ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅਪੂਰਨ ਮਾਹੌਲ ਕਾਰਨ ਮੰਗਲਵਾਰ ਕਈ ਦਿਨ ਬੀਤ ਜਾਣ ਦੇ ਬਾਅਦ ਆਦਮਪੁਰ ਤੋਂ ਦਿੱਲੀ ਜਾਣ ਵਾਲੀ ਫਲਾਈਟ ਸਟਾਰ ਏਅਰ ਸਿਰਫ਼ 2 ਯਾਤਰੀਆਂ ਨੂੰ ਲੈ ਕੇ ਉੱਡੀ। ਮਿਲੀ ਜਾਣਕਾਰੀ ਮੁਤਾਬਕ ਆਦਮਪੁਰ ਤੋਂ ਦਿੱਲੀ ਜਾਣ ਵਾਲੇ ਜਲੰਧਰ ਨਿਵਾਸੀ ਭਾਰਤ ਭੂਸ਼ਨ ਅਤੇ ਉਨ੍ਹਾਂ ਦੀ ਪਤਨੀ ਮੀਨਾਕਸ਼ੀ ਅਰੋੜਾ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਵਿਵਾਦ ਕਰਕੇ ਜਦੋਂ ਉਹ ਏਅਰਪੋਰਟ ’ਤੇ ਪਹੁੰਚੇ ਤਾਂ ਉਹ ਸਿਰਫ਼ 2 ਯਾਤਰੀ ਹੀ ਸਨ। ਉਨ੍ਹਾਂ ਦੱਸਿਆ ਕਿ ਏਅਰਲਾਈਨਜ਼ ਦੇ ਅਧਿਕਾਰੀਆਂ ਨੇ ਫਲਾਈਟ ਵਿਚ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
ਉਨ੍ਹਾਂ ਦੱਸਿਆ ਕਿ ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੀ ਜੰਗ ਦੌਰਾਨ ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿਚ ਅੰਮ੍ਰਿਤਸਰ, ਆਦਮਪੁਰ ਸਮੇਤ ਕਈ ਏਅਰਪੋਰਟ ਬੰਦ ਸਨ, ਜਿਸ ਤੋਂ ਬਾਅਦ ਮਾਹੌਲ ਸ਼ਾਂਤਮਈ ਹੋਣ ’ਤੇ ਮੰਗਲਵਾਰ ਆਦਮਪੁਰ ਤੋਂ ਦਿੱਲੀ ਉਡਾਣ ਸਿਰਫ਼ 2 ਯਾਤਰੀਆਂ ਨੂੰ ਲੈ ਕੇ ਉੱਡੀ। ਯਾਤਰਾ ਕਰਨ ਵਾਲੇ ਪਤੀ-ਪਤਨੀ ਨੇ ਕਿਹਾ ਕਿ ਉਹ ਪ੍ਰਮਾਤਮਾ ਤੋਂ ਕਾਮਨਾ ਕਰਦੇ ਹਨ ਕਿ ਦੇਸ਼ ਵਿਚ ਸ਼ਾਂਤਮਈ ਮਾਹੌਲ ਬਣਿਆ ਰਹੇ ਅਤੇ ਸਾਡਾ ਦੇਸ਼ ਹਮੇਸ਼ਾ ਖ਼ੁਸ਼ਹਾਲ ਰਹੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਮੁਲਾਜ਼ਮ ’ਤੇ ਫਾਇਰ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
NEXT STORY