ਚੰਡੀਗੜ੍ਹ(ਹਾਂਡਾ)– ਪੰਜਾਬ ਦੇ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦਾ ਅਸਤੀਫਾ ਪ੍ਰਵਾਨ ਕੀਤੇ ਜਾਣ ਪਿੱਛੋਂ ਹੁਣ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਅਸਤੀਫਾ ਦੇ ਦਿੱਤਾ ਹੈ। ਪੰਜਾਬ ਦੇ ਐਡੀਸ਼ਨਲ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੂੰ ਭੇਜੇ ਅਸਤੀਫੇ ਵਿਚ ਬੇਰੀ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦਾ ਅਸਤੀਫਾ ਪ੍ਰਵਾਨ ਕੀਤੇ ਜਾਣ ਦੇ ਫੈਸਲੇ ਨਾਲ ਉਨ੍ਹਾਂ ਨੂੰ ਠੇਸ ਵੱਜੀ ਹੈ, ਇਸ ਲਈ ਉਹ ਵੀ ਅਸਤੀਫਾ ਦੇ ਰਹੇ ਹਨ।
ਇਹ ਵੀ ਪੜ੍ਹੋ- ਕੈਪਟਨ ਵਾਂਗ ਮੋਦੀ ਸਰਕਾਰ ਦੀ ਕਠਪੁਤਲੀ ਬਣੇ ਮੁੱਖ ਮੰਤਰੀ ਚੰਨੀ: ਹਰਪਾਲ ਚੀਮਾ
ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਸੀਨੀਅਰ ਐਡਵੋਕੇਟ ਜੋ 28 ਸਾਲ ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪ੍ਰੈਕਟਿਸ ਕਰਦੇ ਹੋਏ ਕਈ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਵਕੀਲਾਂ ਦੀ ਪ੍ਰਤੀਨਿਧਤਾ ਕਰ ਚੁੱਕੇ ਹੋਣ, ਦੀਆਂ ਸੇਵਾਵਾਂ ਨੂੰ ਇਸ ਤਰ੍ਹਾਂ ਖਤਮ ਕੀਤਾ ਜਾਣਾ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਭਵਿੱਖ ਵਿਚ ਸੀਨੀਅਰ ਵਕੀਲਾਂ ਦੇ ਸਤਿਕਾਰ ਦਾ ਧਿਆਨ ਰੱਖੇ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵਿਧਾਇਕ ਪਿੰਕੀ ਨੇ ਕਰਵਾਇਆ ਜੋਗਿੰਦਰ ਜਿੰਦੂ ਤੇ ਵਰਦੇਵ ਮਾਨ ’ਤੇ ਹਮਲਾ : ਸੁਖਬੀਰ ਬਾਦਲ
NEXT STORY