ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਦਿਆਂ ਤਿੰਨ ਸੀਨੀਅਰ ਆਈ. ਏ. ਐੱਸ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਵਧੀਕ ਮੁੱਖ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲਗਾਇਆ ਗਿਆ ਹੈ। ਉਨ੍ਹਾਂ ਨੂੰ ਅਰਸ਼ਦੀਪ ਸਿੰਘ ਥਿੰਦ ਦੀ ਥਾਂ 'ਤੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
ਇਸ ਤੋਂ ਇਲਾਵਾ ਏ. ਏ. ਐੱਸ. ਅਫਸਰ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮੁੜ ਵਸੇਬਾ ਅਤੇ ਆਫਤ ਪ੍ਰਬੰਧ ਵਿਭਾਗ ਨਿਯੁਕਤ ਕੀਤਾ ਗਿਆ ਹੈ। ਆਈ. ਏ. ਐੱਸ. ਅਧਿਕਾਰੀ ਅਰਸ਼ਦੀਪ ਸਿੰਘ ਥਿੰਦ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਾਪਰਟੀ ਡੀਲਰ ’ਤੇ ਜਾਨਲੇਵਾ ਹਮਲਾ! ਗੰਨ ਪੁਆਇੰਟ ’ਤੇ ਲੁੱਟੇ 2 ਲੱਖ ਅਤੇ ਦਸਤਾਵੇਜ਼, 2 ਮੁਲਜ਼ਮ ਗ੍ਰਿਫ਼ਤਾਰ
NEXT STORY