ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਜ਼ਿਲਾ ਹਸਪਤਾਲ ਤੋਂ ਇਲਾਵਾ ਮਲੋਟ ਅਤੇ ਗਿੱਦੜਬਾਹਾ ਸਬਡਵੀਜ਼ਨਲ ਹਸਪਤਾਲਾਂ ਵਿਚ ਪੰਘੂੜੇ ਲਗਾਏ ਜਾਣਗੇ ਜਿੱਥੇ ਕੋਈ ਵੀ ਆਪਣਾ ਬੱਚਾ ਛੱਡ ਕੇ ਜਾ ਸਕੇਗਾ ਜੋ ਆਪਣੇ ਬੱਚੇ ਦੀ ਸਾਂਭ ਸੰਭਾਲ ਤੋਂ ਅਸਮਰੱਥ ਹੋਵੇ। ਉਕਤ ਜਾਣਕਾਰੀ ਜ਼ਿਲਾ ਬਾਲ ਸੁਰੱਖਿਆ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਪਾਲ ਸਿੰਘ ਨੇ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਇੰਨਾਂ ਪੰਘੂੜਿਆਂ ਵਿਚ ਜੋ ਵੀ ਬੱਚਾ ਪ੍ਰਾਪਤ ਹੋਵੇਗਾ ਤਾਂ ਉਸ ਬਾਰੇ ਸੂਚਨਾ ਜ਼ਿਲਾ ਬਾਲ ਸੁਰੱਖਿਆ ਯੁਨਿਟ ਨੂੰ ਫੋਨ ਨੰਬਰ 01633 261098 'ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਕੂਲਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸਕੂਲ ਵਾਹਨਾਂ ਵਿਚ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸੇ ਤਰਾਂ ਜ਼ਿਲੇ ਵਿਚ ਬਾਲ ਭਿੱਖਿਆ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਰੋਕਣ ਲਈ ਸਬਡਵੀਜ਼ਨ ਪੱਧਰ ਤੇ ਕਮੇਟੀਆਂ ਵੱਲੋਂ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਗੰਭੀਰ ਜੁਰਮ ਹੈ ਅਤੇ ਇਸ ਲਈ 7 ਸਾਲ ਤੱਕ ਦੀ ਕੈਦ ਅਤੇ ਜੁਰਮਾਨਾ ਹੋ ਸਕਦਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਗੋਪਾਲ ਸਿੰਘ, ਏ. ਸੀ. ਯੂ. ਟੀ. ਮੈਡਮ ਕਨੂੰ ਗਰਗ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਡਾ: ਸ਼ਿਵਾਨੀ ਨਾਗਪਾਲ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ: ਰੰਜੂ ਸਿੰਗਲਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸਰਕਾਰ ਨੇ ਕਰਜ਼ਾ ਮੁਆਫੀ ਦੇ ਨਾਮ 'ਤੇ ਕਿਸਾਨਾਂ ਨਾਲ ਕੀਤਾ ਮਜ਼ਾਕ : ਸੁਖਮੰਦਰ ਉੱਗੋਕੇ
NEXT STORY