ਜਲੰਧਰ (ਨਰਿੰਦਰ ਮੋਹਨ) : ਪੰਜਾਬ ਸਰਕਾਰ ਨੇ ਸ਼ਹਿਰੀ ਖੇਤਰਾਂ ’ਚੋਂ ਵਧੀਕ ਡਿਪਟੀ ਕਮਿਸ਼ਨਰ, ਅਰਬਨ ਡਿਵੈਲਪਮੈਂਟ ਦੇ ਅਹੁਦੇ ਨੂੰ ਖ਼ਤਮ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਦੇ ਰਾਜ ’ਚ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਦਾ ਅਹੁਦਾ ਬਣਾਇਆ ਗਿਆ ਸੀ ਅਤੇ ਪੂਰੇ ਸੂਬੇ ’ਚ ਵਧੀਕ ਡਿਪਟੀ ਕਮਿਸ਼ਨਰ ਨਿਯੁਕਤ ਕੀਤੇ ਗਏ ਸਨ ਪਰ 2 ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਇਹ ਮੁੱਦਾ ਵਿਚਾਰਿਆ ਗਿਆ।
ਇਹ ਵੀ ਪੜ੍ਹੋ : ਮੋਹਾਲੀ 'ਚ ਮੇਲੇ ਦੌਰਾਨ ਝੂਲਾ ਡਿਗਣ ਦਾ ਮਾਮਲਾ : ਪੁਲਸ ਨੇ ਪ੍ਰਬੰਧਕ ਖ਼ਿਲਾਫ਼ ਦਰਜ ਕੀਤਾ ਮਾਮਲਾ
ਇਸ ’ਚ ਇਹ ਫ਼ੈਸਲਾ ਹੋਇਆ ਕਿ ਇਸ ਅਹੁਦੇ ਦੀ ਲੋੜ ਨਹੀਂ ਹੈ ਅਤੇ ਇਹ ਅਹੁਦਾ ਪੰਜਾਬ ਦੇ ਖਜ਼ਾਨੇ ’ਤੇ ਵਾਧੂ ਬੋਝ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਦੀ ਮਨਜ਼ੂਰੀ ਨਾਲ ਵਧੀਕ ਡਿਪਟੀ ਕਮਿਸ਼ਨਰ, ਸ਼ਹਿਰੀ ਵਿਕਾਸ ਦੇ ਅਹੁਦੇ ਨੂੰ ਖ਼ਤਮ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ 'ਚ ਵਧਿਆ ਸਾਈਬਰ ਅਪਰਾਧ, ਰੋਜ਼ਾਨਾ ਲੱਖਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਲੋਕ
ਇਹ ਅਹੁਦਾ ਸਿਰਫ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਮੋਹਾਲੀ ’ਚ ਰਹੇਗਾ ਅਤੇ ਬਾਕੀ ਸ਼ਹਿਰਾਂ ’ਚ ਇਸ ਅਹੁਦੇ ਨੂੰ ਖ਼ਤਮ ਕੀਤਾ ਜਾਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਦਾਦੀ-ਪੋਤੇ ਕੋਲੋਂ ਮਿਲੀ 3 ਲੱਖ ਦੀ ਪਾਕਿਸਤਾਨੀ ਕਰੰਸੀ ਕਿੱਥੋਂ ਆਈ?
NEXT STORY