ਮੋਗਾ, (ਆਜ਼ਾਦ)- ਪੰਜਾਬ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਜ਼ਿਲੇ ਦੇ ਅਧਿਕਾਰੀ ਯਕੀਨੀ ਬਣਾਉਣ ਤਾਂ ਜੋ ਇਨ੍ਹਾਂ ਸਕੀਮਾਂ ਦਾ ਲੋੜਵੰਦ ਵਿਅਕਤੀ ਲਾਭ ਉਠਾ ਸਕਣ। ਇਹ ਪ੍ਰੇਰਨਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤ੍ਰਿਪਾਠੀ ਨੇ ਅਨੁਸੂਚਿਤ ਜਾਤੀ ਸਬ-ਪਲਾਨ (ਐੱਸ. ਸੀ. ਐੱਸ. ਪੀ.) ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਪ੍ਰੋਗਰਾਮ ਤਹਿਤ ਗਠਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਦਿੱਤੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਭਲਾਈ ਸਕੀਮਾਂ ਬਾਰੇ ਸਮੁੱਚਾ ਵੇਰਵਾ ਇਕੱਤਰ ਕਰਨ ਦੀ ਹਦਾਇਤ ਵੀ ਕੀਤੀ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜ਼ਿਲਾ ਭਲਾਈ ਅਫਸਰ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲੈ ਕੇ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣਾ ਹੈ ਤਾਂ ਜੋ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਸਮਾਜਕ, ਆਰਥਕ ਤੇ ਵਿਦਿਅਕ ਪੱਧਰ ਉੱਚਾ ਚੁੱਕਿਆ ਜਾ ਸਕੇ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਜੇ. ਐੱਸ. ਚਾਹਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਮੀਤ ਸਿੰਘ, ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਲਖਵਿੰਦਰ ਸਿੰਘ ਰੰਧਾਵਾ, ਜ਼ਿਲਾ ਖੁਰਾਕ ਤੇ ਸਪਲਾਈ ਅਫਸਰ ਮਨਦੀਪ ਸਿੰਘ, ਜ਼ਿਲਾ ਪ੍ਰੋਗਰਾਮ ਅਫਸਰ ਮਨਜੀਤ ਕੌਰ, ਜ਼ਿਲਾ ਸਮਾਜਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ. ਕਰਨਲ ਐੱਚ. ਐੱਸ. ਗਿੱਲ, ਡਾ. ਗੁਰਕੀਰਤ ਸਿੰਘ ਗਿੱਲ ਪੀ. ਏ. ਟੂ. ਐੱਮ. ਐੱਲ. ਏ. ਮੋਗਾ, ਮਨਜੀਤ ਸਿੰਘ ਧਾਲੀਵਾਲ ਸਤਨਾਮ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਮੁਖਤਿਆਰ ਸਿੰਘ (ਗੈਰ ਸਰਕਾਰੀ ਮੈਂਬਰ) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ।
ਪਿਛਲੇ ਸਾਲ ਦੇ ਮੁਕਾਬਲੇ 3 ਕਰੋੜ ਘੱਟ ਪ੍ਰਾਪਤ ਹੋਵੇਗਾ ਸਰਕਾਰ ਨੂੰ ਸ਼ਰਾਬ ਠੇਕਿਆਂ ਤੋਂ ਮਾਲੀਆ
NEXT STORY