ਭੁਲੱਥ (ਰਜਿੰਦਰ)- ਥਾਣਾ ਭੁਲੱਥ ਵਿਖੇ ਤਾਇਨਾਤ ਐਡੀਸ਼ਨਲ ਐੱਸ. ਐੱਚ. ਓ. ਸੁਰਜੀਤ ਸਿੰਘ ਪੱਤੜ ਦੀ ਡਿਊਟੀ ਦੌਰਾਨ ਸੜਕ ਹਾਦਸੇ ਵਿਚ ਮੌਤ ਹੋ ਗਈ। ਦੱਸ ਦੇਈਏ ਕਿ ਸਬ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਥਾਣਾ ਭੁਲੱਥ ਵਿਖੇ ਐਡੀਸ਼ਨਲ ਐੱਸ. ਐੱਚ. ਓ. ਵੱਜੋਂ ਤਾਇਨਾਤ ਸਨ।
ਇਸ ਸਬੰਧੀ ਥਾਣਾ ਭੁਲੱਥ ਦੇ ਐੱਸ. ਐੱਚ. ਓ. ਗੌਰਵ ਧੀਰ ਨੇ ਦਸਿਆ ਕਿ ਸਬ ਇੰਸਪੈਕਟਰ ਸੁਰਜੀਤ ਸਿੰਘ ਪੱਤੜ 26 ਸਤੰਬਰ ਨੂੰ ਡਿਊਟੀ ਦੌਰਾਨ ਦੇਰ ਸ਼ਾਮ ਸਮੇਂ ਗਸ਼ਤ 'ਤੇ ਸਨ ਕਿ ਸਾਢੇ 7 ਵਜੇ ਦੇ ਕਰੀਬ ਭੁਲੱਥ ਤੋਂ ਕਰਤਾਰਪੁਰ ਰੋਡ 'ਤੇ ਪਿੰਡ ਰਾਮਗੜ ਨੇੜੇ ਸੜਕ ਤੋਂ ਲੰਘ ਰਹੇ ਪਸ਼ੂ ਨੂੰ ਬਚਾਉਂਦੇ ਸਮੇਂ ਗੱਡੀ ਦਰੱਖ਼ਤ ਵਿਚ ਵੱਜ ਗਈ। ਜਿਸ ਕਾਰਨ ਸਬ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਮੌਤ ਹੋ ਗਈ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ- ਬਾਬਾ ਸੋਢਲ ਜੀ ਦੇ ਮੇਲੇ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਬੰਦ ਰਹਿਣਗੇ ਇਹ ਰਸਤੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਨਮ ਦਿਹਾੜੇ 'ਤੇ ਵਿਸ਼ੇਸ਼ : ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਭਗਤ ਸਿੰਘ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
NEXT STORY