ਜ਼ੀਰਕਪੁਰ (ਮੇਸ਼ੀ) : ਸਰਕਾਰ ਵਲੋਂ ਖੇਤਾਂ 'ਚ ਪਰਾਲੀ ਨਾ ਸਾੜਨ ਦੀਆਂ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਖਿਲਾਫ ਕਾਰਵਾਈ ਅਧੀਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਰਾਜਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸੈਟੇਲਾਈਟ ਸੈਸਿੰਗ ਦਾ ਸ਼ਿਕਾਰ ਹੋ ਗਏ। ਜਾਣਕਾਰੀ ਅਨੁਸਾਰ ਜ਼ੀਰਕਪੁਰ ਦੇ ਪਿੰਡ ਕਿਸ਼ਨਪੁਰਾ ਵਿਖੇ ਉਨ੍ਹਾਂ ਨੂੰ ਪਰਾਲੀ ਸਾੜਨ ਦਾ ਸਭ ਤੋਂ ਵੱਡਾ ਡਿਫਾਲਟਰ ਬਣਾਇਆ ਗਿਆ ਹੈ, ਜਿਸ ਅਧੀਨ ਉਨ੍ਹਾਂ 'ਤੇ ਵੀ 15 ਹਜ਼ਾਰ ਰੁਪਏ ਜੁਰਮਾਨਾ ਲਗਾਉਣ ਦੇ ਨਾਲ-ਨਾਲ ਅਦਾਲਤ 'ਚ ਵੀ ਮੁਕਦਮਾ ਚੱਲ ਸਕਦਾ ਹੈ।
ਦੱਸਣਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦਾ ਪਿੰਡ ਕਿਸ਼ਨਪੁਰਾ ਵਿਖੇ ਕਰੀਬ 20 ਏਕੜ ਜ਼ਮੀਨ 'ਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪੰਜਾਬ ਸੈਸਿੰਗ ਸੈਟੇਲਾਈਟ ਸੈਂਟਰ ਵਲੋਂ ਜਾਰੀ ਤਸਵੀਰ ਅਤੇ ਲੋਕੇਸ਼ਨ ਦੀ ਪੜਤਾਲ ਕਰਨ ਤੋਂ ਬਾਅਦ ਹਲਕਾ ਪਟਵਾਰੀ ਦੀ ਰਿਪੋਰਟ 'ਚ ਪੁਸ਼ਟੀ ਕੀਤੀ ਗਈ ਹੈ। ਭਾਵੇਂ ਇਹ ਪਰਾਲੀ ਇਸ ਜ਼ਮੀਨ ਦੀ ਸਾਂਭ-ਸੰਭਾਲ ਕਰਨ ਵਾਲੇ ਮਜਦੂਰ ਕਿਸਾਨ ਵਲੋਂ ਸਾੜੀ ਗਈ ਹੈ ਪਰ ਨਿਯਮਾਂ ਅਨੁਸਾਰ ਪ੍ਰਸ਼ਾਸਨਿਕ ਕਾਰਵਾਈ ਜ਼ਮੀਨ ਦੇ ਮਾਲਕ 'ਤੇ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਪਰਾਲੀ ਸਾੜਨ ਦੇ ਗੰਭੀਰ ਦੋਸ਼ 'ਚ ਹਲਕਾ ਡੇਰਾਬੱਸੀ ਦਾ ਸਭ ਤੋਂ ਵੱਡਾ ਉਲੰਘਣਾਕਾਰ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਜ਼ਮੀਨ ਦੀ ਮਾਲ ਵਿਭਾਗ ਦੇ ਰਿਕਾਰਡ 'ਚ ਪਟਵਾਰੀ ਵਲੋਂ ਲਾਲ ਸਿਆਹੀ ਨਾਲ ਰਪਟ ਵੀ ਦਰਜ ਕੀਤੀ ਗਈ ਹੈ। ਇਸ ਸਬੰਧੀ ਐੱਸ. ਡੀ. ਐੱਮ. ਡੇਰਾਬੱਸੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਅਧੀਨ ਹਲਕਾ ਡੇਰਾਬੱਸੀ 'ਚ 44 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਵਾਏ ਜਾ ਰਹੇ ਹਨ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਦੁਆਰਾ ਬੇਰ ਸਾਹਿਬ ਹੋਏ ਨਤਮਸਤਕ
NEXT STORY