ਮੋਗਾ (ਆਜ਼ਾਦ)- ਭਾਰੀ ਬਾਰਿਸ਼ ਕਾਰਨ ਜਲੰਧਰ ਤੋਂ ਬਠਿੰਡਾ ਜਾ ਰਹੇ ਪੰਜਾਬ ਪੁਲਸ ਦੇ ਏ. ਡੀ. ਜੀ. ਪੀ. ਐੱਮ. ਐੱਫ. ਫਾਰੂਕੀ ਦੀ ਪਾਇਲਟ ਗੱਡੀ ਉਸ ਸਮੇਂ ਹਾਦਸਾ ਗ੍ਰਸਤ ਹੋ ਗਈ ਜਦੋਂ ਉਹ ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਪਿੰਡ ਚੰਦ ਪੁਰਾਣਾ ਕੋਲ ਪੁੱਜੇ। ਇਸ ਹਾਦਸੇ ਵਿਚ ਪਾਇਲਟ ਗੱਡੀ ਵਿਚ ਸਵਾਰ ਚਾਰੋ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪਤਨੀ ਨੇ ਬਲੇਡ ਨਾਲ ਕੱਟਿਆ ਪਤੀ ਦਾ ਪ੍ਰਾਈਵੇਟ ਪਾਰਟ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
ਹਾਦਸੇ ਦੀ ਜਾਣਕਾਰੀ ਮਿਲਣ ’ਤੇ ਆਸ-ਪਾਸ ਦੇ ਲੋਕ ਆ ਗਏ, ਜਿਨ੍ਹਾਂ ਦੱਸਿਆ ਕਿ ਹਾਦਸਾ ਭਿਆਨਕ ਸੀ, ਦੋ ਪੁਲਸ ਮੁਲਾਜ਼ਮ ਝੋਨੇ ਦੇ ਖੇਤਾਂ ਵਿਚ ਜਾ ਡਿੱਗੇ, ਜਿਨ੍ਹਾਂ ਨੂੰ ਉਥੋਂ ਕੱਢਣ ਦੇ ਬਾਅਦ ਉਨ੍ਹਾਂ ਦਾ ਅਸਲਾ ਅਤੇ ਮੋਬਾਇਲ ਫੋਨ ਵੀ ਪੁਲਸ ਅਫ਼ਸਰਾਂ ਦੇ ਹਵਾਲੇ ਕੀਤੇ। ਘਟਨਾ ਦੀ ਜਾਣਕਾਰੀ ਮਿਲਣ ’ਤੇ ਜ਼ਿਲ੍ਹਾ ਪੁਲਸ ਮੁਖੀ ਜੇ. ਇਲਨਚੇਲੀਅਨ, ਐੱਸ. ਪੀ. ਆਈ. ਅਜੇ ਰਾਜ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਘਟਨਾ ਵਾਲੀ ਜਗ੍ਹਾ ’ਤੇ ਪੁੱਜੇ ਅਤੇ ਜਾਂਚ ਦੇ ਬਾਅਦ ਆਸ-ਪਾਸ ਦੇ ਲੋਕਾਂ ਕੋਲੋਂ ਵੀ ਪੁੱਛਗਿੱਛ ਕੀਤੀ।
ਇਹ ਖ਼ਬਰ ਵੀ ਪੜ੍ਹੋ - ਵਿਰੋਧੀ ਧਿਰ ਦੇ ਗਠਜੋੜ I.N.D.I.A. ਮਗਰੋਂ ਪੰਜਾਬ ਕਾਂਗਰਸ ਦੀ ਸਥਿਤੀ ਬਾਰੇ ਬੋਲੇ ਰਾਜਾ ਵੜਿੰਗ
ਸਿਵਲ ਹਸਪਤਾਲ ਮੋਗਾ ਵਿਚ ਜਾਣਕਾਰੀ ਦਿੰਦਿਆਂ ਏ. ਡੀ. ਜੀ. ਪੀ. ਨੇ ਦੱਸਿਆ ਕਿ ਉਹ ਸਰਕਾਰੀ ਕੰਮ ਦੇ ਸਬੰਧ ਵਿਚ ਜਲੰਧਰ ਤੋਂ ਬਠਿੰਡਾ ਜਾ ਰਹੇ ਸੀ ਤਾਂ ਭਾਰੀ ਬਾਰਿਸ਼ ਕਾਰਨ ਉਨ੍ਹਾਂ ਦੀ ਪਾਇਲਟ ਜਿਪਸੀ ਸੜਕ ਤੋਂ ਫਿਸਲ ਕੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਜ਼ਖ਼ਮੀ ਚਾਰੋ ਮੁਲਾਜ਼ਮ ਠੀਕ ਹਨ, ਜਿਨ੍ਹਾਂ ਦਾ ਸਿਵਲ ਹਸਪਤਾਲ ਪ੍ਰਸ਼ਾਸਨ ਵੱਲੋਂ ਸਿਟੀ ਸਕੈਨ ਕਰਵਾਉਣ ਦੇ ਇਲਾਵਾ ਹੋਰ ਟੈਸਟ ਵੀ ਕਰਵਾਏ ਗਏ ਹਨ। ਉਨ੍ਹਾਂ ਮੌਕੇ ਉਤੇ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ, ਜਿਨ੍ਹਾਂ ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਤੁਰੰਤ ਸੰਭਾਲਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਵਿਚ ਮਦਦ ਕੀਤੀ।
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਆਪ’ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲਕਦਮੀ, UPSC ਪ੍ਰੀਖਿਆਵਾਂ ਦੀ ਕੋਚਿੰਗ ਲਈ ਖੋਲ੍ਹੇਗੀ 8 ਕੇਂਦਰ
NEXT STORY