ਲੁਧਿਆਣਾ (ਵਿੱਕੀ)- ਸਕੂਲਾਂ ਅਤੇ ਕਾਲਜਾਂ ’ਚ ਆਪਣੇ ਬੱਚਿਆਂ ਦੇ ਦਾਖ਼ਲੇ ਲਈ ਗੰਭੀਰ ਦਿਖਾਈ ਦੇਣ ਵਾਲੇ ਕਈ ਮਾਪੇ ਉਨ੍ਹਾਂ ਦੀ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਕਰਨ ਪ੍ਰਤੀ ਕਿੰਨੇ ਲਾਪ੍ਰਵਾਹ ਹਨ, ਇਸ ਗੱਲ ਦਾ ਅੰਦਾਜ਼ਾ ਇਥੋਂ ਹੀ ਲਗਾਇਆ ਜਾ ਸਕਦਾ ਹੈ ਕਿ ਸੂਬੇ ’ਚ ਕਰੀਬ 26.8 ਲੱਖ ਬੱਚੇ ਅਜਿਹੇ ਹਨ, ਜਿਨ੍ਹਾਂ ਦਾ ਆਧਾਰ ਕਾਰਡ ਇਕ ਵਾਰ ਬਣਾਉਣ ਤੋਂ ਬਾਅਦ ਉਸ ’ਚ ਕਦੇ ਉਨ੍ਹਾਂ ਦੇ ਬਾਇਓਮੈਟ੍ਰਿਕਸ ਅੱਪਡੇਟ ਕਰਵਾਉਣ ਦੀ ਲੋੜ ਹੀ ਨਹੀਂ ਸਮਝੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ Singer ਦੀ Thar ਨੇ 3 ਲੋਕਾਂ ਨੂੰ ਮਾਰੀ ਟੱਕਰ, ਗਰਭਵਤੀ ਔਰਤ ਵੀ ਆਈ ਲਪੇਟ 'ਚ, ਭੱਖਿਆ ਮਾਹੌਲ
ਸਕੂਲਾਂ ’ਚ ਪੜ੍ਹਨ ਵਾਲੇ ਇਨ੍ਹਾਂ ਬੱਚਿਆਂ ਨੂੰ ਭਵਿੱਖ ’ਚ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਦੀ ਗੰਭੀਰਤਾ ਨੂੰ ਵੀ ਹੁਣ ਸਕੂਲ ਸਿੱਖਿਆ ਵਿਭਾਗ ਦੇ ਸੈਕਟਰੀ ਐਜੂਕੇਸ਼ਨਲ ਕਮਲ ਕਿਸ਼ੋਰ ਯਾਦਵ ਨੇ ਸਮਝਿਆ ਹੈ ਅਤੇ ਬੱਚਿਆਂ ਦੇ ਆਧਾਰ ਕਾਰਡ ’ਚ ਉਨ੍ਹਾਂ ਦੀ ਬਾਇਓਮੈਟ੍ਰਿਕਸ ਅੱਪਡੇਟ ਕਰਵਾਉਣ ਲਈ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੇ ਹਫਤੇ ਪੱਤਰ ਵੀ ਲਿਖਿਆ ਹੈ।
ਪੱਤਰ ਮੁਤਾਬਕ ਪੈਂਡਿੰਗ ਦਾ ਇਹ ਅੰਕੜਾ 27 ਦਸੰਬਰ ਤੱਕ ਦਾ ਹੈ, ਜਿਨ੍ਹਾਂ ਦੀ ਜ਼ਿਲ੍ਹਾ ਵਾਈਜ਼ ਡਿਟੇਲ ਵੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਕੇ ਇਸ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕਰਵਾਉਣ ਲਈ ਕਿਹਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਲੋਕਾਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਹੋਵੇਗੀ ਸ਼ੁਰੂ!
NEXT STORY