ਲੁਧਿਆਣਾ, (ਹਿਤੇਸ਼)- ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਆਈ.ਏ.ਐੱਸ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਕੀਤੇ ਤਬਾਦਲਿਆਂ ਵਿੱਚ ਲੁਧਿਆਣਾ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਹਨ। ਜਿਸ ਤਹਿਤ ਅਦਿੱਤਿਆ ਲੁਧਿਆਣਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਹੋਣਗੇ। ਉਹ ਸੰਦੀਪ ਰਿਸ਼ੀ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਡੀਸੀ ਸੰਗਰੂਰ ਤਾਇਨਾਤ ਕੀਤਾ ਗਿਆ ਹੈ।
ਅਦਿੱਤਿਆ ਇਸ ਤੋਂ ਪਹਿਲਾਂ ਲੁਧਿਆਣਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਰਹਿ ਚੁੱਕੇ ਹਨ ਅਤੇ ਹੁਣ ਉਹ ਕਮਿਸ਼ਨਰ ਵਜੋਂ ਲੁਧਿਆਣਾ ਵਾਪਸ ਆ ਗਏ ਹਨ।
ਇਸ ਤੋਂ ਪਹਿਲਾਂ ਅਦਿੱਤਿਆ ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਰਹਿ ਚੁੱਕੇ ਹਨ ਅਤੇ ਉਹ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚ ਕੇ ਨਵੀਂ ਤਾਇਨਾਤੀ 'ਤੇ ਜੁਆਇਨ ਕਰ ਸਕਦੇ ਹਨ।
ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, AAP ਵਰਕਰ ਦਾ ਗੋਲ਼ੀਆਂ ਮਾਰ ਕੇ ਕੀਤਾ ਗਿਆ ਕਤਲ
NEXT STORY