ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ ਸ਼ਹਿਰ ਦੀਆਂ ਕੁਝ ਸੰਸਥਾਵਾਂ ਨੂੰ ਸੈਕਟਰ-42 ਸਥਿਤ ਨਿਊ ਲੇਕ 'ਤੇ ਛੱਠ ਪੂਜਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।ਇਜਾਜ਼ਤ ਦੇ ਨਾਲ ਪ੍ਰਸ਼ਾਸਨ ਨੇ ਇਕ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ, ਜਿਸ ਦਾ ਲੋਕਾਂ ਨੂੰ ਪਾਲਣ ਕਰਨਾ ਹੋਵੇਗਾ। ਇਸ ਵਿਚ ਸਮਾਜਕ ਦੂਰੀ ਦਾ ਪਾਲਣ ਅਤੇ ਮਾਸਕ ਪਾ ਕੇ ਰੱਖਣ ਦੇ ਨਾਲ ਪੂਰੇ ਇਲਾਕੇ ਦੀ ਵੀਡੀਓਗ੍ਰਾਫੀ ਕਰਵਾਉਣਾ ਅਹਿਮ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮਨਦੀਪ ਸਿੰਘ ਬਰਾੜ ਵਲੋਂ ਨਿਊ ਲੇਕ 'ਤੇ ਛੱਠ ਪੂਜਾ ਕਰਨ ਲਈ ਸਭ ਤੋਂ ਪਹਿਲਾਂ ਇਜਾਜ਼ਤ ਪੂਰਵਾਂਚਲ ਵੈੱਲਫੇਅਰ ਐਸੋਸੀਏਸ਼ਨ ਨੂੰ ਦਿੱਤੀ ਗਈ ਹੈ। ਹਾਲਾਂਕਿ ਪੂਰਵਾਂਚਲ ਵੈੱਲਫੇਅਰ ਐਸੋਸੀਏਸ਼ਨ ਨੇ ਇਜਾਜ਼ਤ ਮਿਲਣ ਤੋਂ ਬਾਅਦ ਵੀ ਨਿਊ ਲੇਕ 'ਤੇ ਛੱਠ ਪੂਜਾ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਾਰੇ ਛੱਠ ਵਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਘਰ ਵਿਚ ਹੀ ਛੱਠ ਪੂਜਾ ਦਾ ਤਿਉਹਾਰ ਮਨਾਉਣ।
ਇਹ ਵੀ ਪੜ੍ਹੋ : ਪਾਣੀਆਂ ਦੇ ਮਸਲੇ 'ਤੇ ਕਾਰਵਾਈ ਲਈ ਬੈਂਸ ਭਰਾਵਾਂ ਵਲੋਂ ਸੂਬਾ ਸਰਕਾਰ ਨੂੰ 3 ਮਹੀਨੇ ਦਾ ਅਲਟੀਮੇਟਮ
ਇਹ ਵੀ ਪੜ੍ਹੋ : ਪਾਵਨ ਸਰੂਪ ਅਟੈਚੀ 'ਚ ਬੰਦ ਕਰਕੇ ਜਹਾਜ਼ ਰਾਹੀਂ ਲਿਜਾਣਾ ਮੰਦਭਾਗਾ : ਗਿਆਨੀ ਹਰਪ੍ਰੀਤ ਸਿੰਘ
ਸਾਊਂਡ ਸਿਸਟਮ ਲਾਉਣ ਦੀ ਇਜਾਜ਼ਤ ਨਹੀਂ
ਪ੍ਰਸ਼ਾਸਨ ਵਲੋਂ ਦਿੱਤੀ ਗਈ ਇਜਾਜ਼ਤ 'ਚ ਜੋ ਸ਼ਰਤਾਂ ਲਗਾਈਆਂ ਗਈਆਂ ਹਨ, ਉਸ ਵਿਚ ਪਹਿਲੀ ਸ਼ਰਤ ਪਾਰਕਿੰਗ ਨੂੰ ਲੈ ਕੇ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਜਿੱਥੇ ਪੂਜਾ ਹੋਵੇਗੀ, ਉੱਥੇ ਪਹੁੰਚਣ ਵਾਲੇ ਲੋਕਾਂ ਲਈ ਪਾਰਕਿੰਗ ਦੀ ਲੋੜੀਂਦਾ ਵਿਵਸਥਾ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਾਊਂਡ ਸਿਸਟਮ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਪ੍ਰਬੰਧਕਾਂ ਨੂੰ ਸਖ਼ਤ ਹਿਦਾਇਤ ਦਿੱਤੀ ਗਈ ਹੈ ਕਿ ਪੂਜਾ ਕਰਨ ਲਈ ਜਿਸ ਸਮੇਂ ਦੀ ਇਜਾਜ਼ਤ ਦਿੱਤੀ ਗਈ ਹੈ, ਉਸ ਅਨੁਸਾਰ ਹੀ ਪ੍ਰੋਗਰਾਮ ਕਰੋ। ਚੰਡੀਗੜ੍ਹ ਪ੍ਰਸ਼ਾਸਨ ਨੇ 20 ਨਵੰਬਰ ਨੂੰ ਦੁਪਹਿਰ 3:30 ਵਜੇ ਤੋਂ ਲੈ ਕੇ ਸ਼ਾਮ 6:30 ਵਜੇ ਅਤੇ 21 ਨਵੰਬਰ ਨੂੰ ਸਵੇਰੇ 6 ਵਜੇ ਤੋਂ ਲੈ ਕੇ ਸਵੇਰੇ 7 ਵਜੇ ਦੇ ਵਿਚਕਾਰ ਹੀ ਪੂਜਾ ਕਰਨ ਦੀ ਇਜਾਜ਼ਤ ਦਿੱਤੀ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਬੰਧਕਾਂ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਕੋਰੋਨਾ ਨਾਲ ਸਬੰਧਤ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨਾ ਹੋਵੇਗਾ।
ਇਹ ਵੀ ਪੜ੍ਹੋ : 'ਵਿਦਿਆਰਥੀ ਜਥੇਬੰਦੀਆਂ ਨੇ ਖ਼ੁਦ ਹੋਸਟਲ ਖੋਲ੍ਹ ਕੇ ਕੀਤਾ ਪਟਿਆਲਾ ਯੂਨੀਵਰਸਿਟੀ ਖੁੱਲ੍ਹਣ ਦਾ ਐਲਾਨ'
ਸਕੂਲਾਂ 'ਚ ਕੋਰੋਨਾ ਦਿਖਾਉਣ ਲੱਗਾ ਆਪਣੇ ਰੰਗ, ਅਧਿਆਪਕ ਆਇਆ ਕੋਰੋਨਾ ਪਾਜ਼ੇਟਿਵ
NEXT STORY