ਸੰਗਰੂਰ (ਰਾਜੇਸ਼, ਹਨੀ ਕੋਹਲੀ) — ਹਰ ਸਾਲ ਝੋਨੇ ਦੀ ਫਸਲ ਨੂੰ ਕੱਟਣ ਤੋਂ ਬਾਅਦ ਬਚੀ ਪਰਾਲੀ ਨੂੰ ਕਿਸਾਨਾਂ ਵਲੋਂ ਫੂਕ ਦਿੱਤਾ ਜਾਂਦਾ ਸੀ, ਜਿਸ ਦੇ ਚਲਦਿਆਂ ਵਾਤਾਵਰਨ ਪ੍ਰਦੂਸ਼ਤ ਹੁੰਦਾ ਸੀ ਪਰ ਪਿਛਲੇ ਸਾਲਾ 'ਚ ਪੰਜਾਬ ਸਰਕਾਰ ਨੇ ਨਾੜ ਨੂੰ ਸਾੜਨ 'ਤੇ ਪੂਰਣ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਹਰ ਸਾਲ ਜ਼ਿਲਾ ਮੈਜਿਸਟਰੇਟ ਜ਼ਿਲਿਆਂ 'ਚ ਧਾਰਾ 144 ਅਧੀਨ ਇਸ ਨੂੰ ਫੂਕਣ ਵਾਲਿਆਂ 'ਤੇ ਕਾਰਵਾਈ ਕਰਨ ਦੇ ਹੁਕਮ ਵੀ ਦਿੰਦੇ ਰਹੇ ਹਨ ਪਰ ਇਸ ਦੇ ਬਾਵਜੂਦ ਜ਼ਿਲਾ ਸੰਗਰੂਰ 'ਚ ਕਿਸਾਨਾਂ ਵਲੋਂ ਪ੍ਰਸ਼ਾਸਨ ਤੇ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਪਰਾਲੀ ਨੂੰ ਵੱਡੇ ਪੱਧਰ 'ਤੇ ਫੂਕਿਆ ਜਾ ਰਿਹਾ ਹੈ, ਜਿਸ ਦੇ ਚਲਦੇ ਵਾਤਾਵਰਨ 'ਚ ਧੂੰਆਂ ਫੈਲਣ ਕਾਰਨ ਪ੍ਰਦੂਸ਼ਣ ਫੈਲਿਆ ਹੋਇਆ ਹੈ, ਜਿਥੇ ਸਾਹ ਲੈਣਾ ਵੀ ਮੁਸ਼ਕਲ ਨਹੀਂ ਸਗੋਂ ਸੜਕਾਂ 'ਤੇ ਨਿਕਲਣਾ ਵੀ ਖਤਰੇ ਤੋਂ ਖਾਲੀ ਨਹੀਂ ਹੈ। ਲੋਕਾਂ ਨੂੰ ਮੂੰਹ ਢੱਕ ਕੇ ਚੱਲਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਧੂੰਏ ਨਾਲ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਇਸ ਦੇ ਨਾਲ ਹੀ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ 'ਤੇ ਇਸ ਦਾ ਖਾਸਾ ਪ੍ਰਭਾਵ ਪੈ ਰਿਹਾ ਹੈ। ਦਮਾ ਤੇ ਚਮੜੀ ਦੇ ਰੋਗੀਆਂ ਨੂੰ ਵੀ ਇਸ ਜ਼ਹਿਰੀਲੇ ਧੂੰਏ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸੰਗਰੂਰ ਦੇ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ।
ਏਅਰਪੋਰਟ 'ਤੇ ਰਨਵੇਅ ਅਪਗ੍ਰੇਡੇਸ਼ਨ ਕੰਮ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੀ ਮੰਗ
NEXT STORY