ਅੰਮ੍ਰਿਤਸਰ (ਨੀਰਜ)-ਆਗਾਮੀ ਝੋਨੇ ਦੇ ਸੀਜ਼ਨ ’ਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਹੌਟ-ਸਪਾਟ ਪਿੰਡਾਂ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਐੱਸ. ਡੀ. ਐੱਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਜ਼ਿਲਾ ਮੰਡੀ ਅਫਸਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੌਟ-ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਲਈ ਥਾਣਾ ਮੁਖੀਆਂ ਨਾਲ ਤਾਲਮੇਲ ਕੀਤਾ ਜਾਵੇ। ਹੁਣ ਤੱਕ 9 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਡੀ. ਸੀ. ਨੇ ਹਦਾਇਤ ਕੀਤੀ ਕਿ ਪਿੰਡ ਦੇ ਨੰਬਰਦਾਰ ਅਤੇ ਚੌਕੀਦਾਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ ਤਾਂ ਜੋ ਪਰਾਲੀ ਸਾੜਨ ’ਤੇ ਕਾਬੂ ਪਾਉਣ ਲਈ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ਕਿ ਕਿਸਾਨਾਂ ਨੂੰ ਪਰਾਲੀ ਦੀ ਲੱਗਣ ਨਾਲ ਹੋਣ ਵਾਲੀਆਂ ਘਟਨਾਵਾਂ, ਬੀਮਾਰੀਆਂ ਅਤੇ ਵਾਤਾਵਰਣ ਪ੍ਰਦੂਸ਼ਿਤ ਹੋਣ ਬਾਰੇ ਜਾਗਰੂਕ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!
ਡੀ. ਸੀ. ਮੈਡਮ ਸਾਹਨੀ ਨੇ ਹੌਟ-ਸਪਾਟ ਪਿੰਡਾਂ ਦੇ 100 ਸੀਮਾਂਤ ਕਿਸਾਨਾਂ ਨੂੰ ਸਰਕਾਰ ਦੁਆਰਾ ਦਿੱਤੀ ਗਈ ਡੈਮੋ ਪਲਾਟ ਨੀਤੀ ਸਬਸਿਡੀ ਦੇਣ ਆਦੇਸ਼ ਵੀ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਏਅਰ ਕੁਆਲੱਟੀ ਮੈਨੇਜਮੈਂਟ ਕਮਿਸ਼ਨ ਪਰਾਲੀ ਨੂੰ ਅੱਗ ਲੱਗਣ ਵਾਲੀਆਂ ਘਟਨਾਵਾਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਸ ’ਚ ਕਿਸੇ ਵੀ ਪੱਧਰ ’ਤੇ ਕੁਤਾਹੀ ਦੀ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਅਗਲੇ ਦੋ ਮਹੀਨੇ ਖੇਤਾਂ ’ਚ ਸਰਗਰਮ ਰਹਿਣ। ਉਹ ਪਿਛਲੇ ਸਾਲ ਦਾ ਡਾਟਾ ਵੇਖ ਕੇ ਜਿਨ੍ਹਾਂ ਪਿੰਡਾਂ ’ਚ ਅੱਗ ਲੱਗਣ ਦੀਆਂ ਵੱਧ ਘਟਨਾਵਾਂ ਹੋਈਆਂ ਹਨ, ਉਥੇ ਪਹੁੰਚ ਕਰ ਕੇ ਕਿਸਾਨਾਂ ਨੂੰ ਜਾਗਰੂਕ ਕਰਨ।
ਉਨ੍ਹਾਂ ਸਪੱਸ਼ਟ ਹਦਾਇਤ ਕਰਦਿਆਂ ਕਿਹਾ ਕਿ ਐੱਸ. ਡੀ. ਐੱਮਜ਼ ਦੇ ਨਾਲ ਤਹਿਸੀਲਦਾਰ ਕਲੱਸਟਰ ਅਧਿਕਾਰੀ ਲਾਏ ਗਏ ਹਨ ਅਤੇ ਫਿਰ ਹਰ ਪਿੰਡ ਦੇ ਪਟਵਾਰੀ ਜਾਂ ਹੋਰ ਵਿਭਾਗਾਂ ਦੇ ਅਧਿਕਾਰੀ ਬਤੌਰ ਨੋਡਲ ਅਫਸਰ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੰਮ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ, ਐੱਸ. ਡੀ. ਐੱਮ. ਮਨਕੰਵਲ ਸਿੰਘ ਚਾਹਲ, ਰੀਜਨਲ ਟਰਾਂਸਪੋਰਟ ਸਕੱਤਰ ਅਰਸ਼ਦੀਪ ਸਿੰਘ, ਐਕਸੀਅਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ, ਮੁੱਖ ਖੇਤੀਬਾੜੀ ਅਫਸਰ ਤਜਿੰਦਰ ਸਿੰਘ ਹੁੰਦਲ, ਜ਼ਿਲਾ ਮੰਡੀ ਅਫਸਰ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜ਼ਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਹਾਰਵੈਸਟਰ ਕੰਬਾਈਨ ਵਾਲਿਆਂ ਵੱਲੋਂ ਝੋਨੇ ਨੂੰ ਸਹੀ ਤਰ੍ਹਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਝੋਨੇ ਦੀ ਫਸਲ ਕੱਟ ਦਿੱਤੀ ਜਾਂਦੀ ਹੈ ਅਤੇ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਝੋਨਾ ਮੰਡੀਆਂ ਵਿਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਬੋਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਮੰਡੀਆਂ ਵਿਚ ਤਣਾਅਪੂਰਨ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਲੋੜ ਹੈ। ਇਹ ਹੁਕਮ 15 ਨਵੰਬਰ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀ ਧਿਆਨ ਦਿਓ! ਹੁਣ ਹਰ ਮਹੀਨੇ ਕਰਨਾ ਪਵੇਗਾ ਇਹ ਕੰਮ
NEXT STORY