ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪ੍ਰਸ਼ਾਸਕੀ ਕਾਰਨਾਂ ਕਰਕੇ ਜ਼ਿਲ੍ਹੇ ਦੇ ਕਈ ਇੰਸਪੈਕਟਰਾਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਦਿੱਤੇ ਹਨ। ਇੰਸਪੈਕਟਰ ਰਵਿੰਦਰ ਕੁਮਾਰ ਨੂੰ ਕ੍ਰਾਈਮ ਬ੍ਰਾਂਚ ਤੋਂ ਥਾਣਾ 8 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਸੰਜੀਵ ਕੁਮਾਰ ਨੂੰ ਭਾਰਗੋਂ ਕੈਂਪ ਪੁਲਸ ਸਟੇਸ਼ਨ ਦੇ ਇੰਚਾਰਜ ਤੋਂ ਸਦਰ ਪੁਲਸ ਸਟੇਸ਼ਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਸਰਬਜੀਤ ਸਿੰਘ ਨੂੰ ਪੁਲਸ ਲਾਈਨਜ਼ ਤੋਂ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਦਾ ਇੰਚਾਰਜ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼

ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਸਰਕਲ ਇੰਸਪੈਕਟਰ ਜ਼ੋਨ 2 ਤੋਂ ਸੀਪੀ ਦਫ਼ਤਰ ਵਿੱਚ ਸੁਰੱਖਿਆ ਸ਼ਾਖਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਐੱਸ. ਈ. ਸੰਦੀਪ ਕੁਮਾਰ ਨੂੰ ਵਿੱਤੀ ਜਾਂਚ ਯੂਨਿਟ ਅਤੇ ਓ. ਐੱਸ. ਆਈ. ਸ਼ਾਖਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸੀ. ਡਬਲਿਊ. ਪੀ. ਬਰਾਂਚ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਨਵੀਂ ਥਾਂ 'ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਇਸ ਹੁਕਮ ਨੂੰ ਆਰਡਰ ਬੁੱਕ ਵਿੱਚ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਜ਼ਰੂਰ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਧਾਨ ਸਭਾ 'ਚ 'ਸੀਚੇਵਾਲ ਮਾਡਲ' 'ਤੇ ਤਿੱਖੀ ਬਹਿਸ!
NEXT STORY