ਲੌਂਗੋਵਾਲ (ਵਸ਼ਿਸ਼ਟ, ਵਿਜੇ) : ਨਾਜਾਇਜ਼ ਸਬੰਧਾਂ ਕਾਰਨ ਕੱਲ ਇੱਥੇ ਇਕ ਨੌਜਵਾਨ ਦੇ ਕਤਲ ਕੇਸ ਦੇ ਮਾਮਲੇ ਨੂੰ ਲੈ ਕੇ ਲੌਂਗੋਵਾਲ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਲੌਂਗੋਵਾਲ ਵਿਖੇ ਮੁੱਦਈ ਗੁਰਚਰਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਅਕਲੀਆ ਥਾਣਾ ਜੋਗਾ ਜ਼ਿਲ੍ਹਾ ਮਾਨਸਾ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਉਸ ਦਾ ਲੜਕਾ ਬਲਵਿੰਦਰ ਸਿੰਘ ਜਿਸ ਦੀ ਉਮਰ ਲਗਭਗ 42 ਸਾਲ ਹੈ ਦੇ 2006-07 ’ਚ ਪਿੰਡ ਦੀ ਕੁੜੀ ਰੁਪਿੰਦਰ ਕੌਰ ਪੁੱਤਰ ਕੌਰ ਸਿੰਘ ਨਾਲ ਨਾਜਾਇਜ਼ ਸਬੰਧ ਬਣ ਗਏ ਸਨ, ਜਿਸ ਦਾ ਪਤਾ ਰੁਪਿੰਦਰ ਕੌਰ ਦੇ ਪਰਿਵਾਰ ਨੂੰ ਚੱਲ ਗਿਆ ਸੀ ਅਤੇ ਉਨ੍ਹਾਂ ਨੇ 2008 ’ਚ ਰੁਪਿੰਦਰ ਕੌਰ ਦਾ ਵਿਆਹ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੰਧਾਵਾ ਪੱਤੀ ਲੌਂਗੋਵਾਲ ਨਾਲ ਕਰ ਦਿੱਤਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਆਇਆ 'ਤੇਂਦੁਆ', ਅਧਿਕਾਰੀਆਂ ਨੇ ਕੀਤਾ ਹੈਰਾਨ ਕਰਨ ਵਾਲਾ ਖ਼ੁਲਾਸਾ
ਗੁਰਚਰਨ ਸਿੰਘ ਨੇ ਕਿਹਾ ਕਿ ਉਸ ਨੂੰ ਪਤਾ ਚੱਲਿਆ ਕਿ ਹੁਣ ਦੁਬਾਰਾ ਫਿਰ ਰੁਪਿੰਦਰ ਕੌਰ ਪਤਨੀ ਮਲਕੀਤ ਸਿੰਘ ਵਾਸੀ ਲੌਂਗੋਵਾਲ ਅਤੇ ਉਸ ਦੇ ਲੜਕੇ ਬਲਵਿੰਦਰ ਸਿੰਘ ਨੇ ਆਪਸ ’ਚ ਫੋਨ ਕਰਕੇ ਮਿਲਣਾ ਸ਼ੁਰੂ ਕਰ ਦਿੱਤਾ ਹੈ। ਜਿਸ ਬਾਰੇ ਰੁਪਿੰਦਰ ਕੌਰ ਦੇ ਪਤੀ ਮਲਕੀਤ ਸਿੰਘ ਨੂੰ ਪਤਾ ਚੱਲ ਗਿਆ ਸੀ ਅਤੇ ਉਨ੍ਹਾਂ ਦੇ ਘਰ ’ਚ ਕਲੇਸ਼ ਰਹਿਣ ਲੱਗ ਪਿਆ। ਫਿਰ ਰੁਪਿੰਦਰ ਕੌਰ ਨੇ ਉਕਤ ਮੁਲਜ਼ਮਾਂ ਨਾਲ ਮਿਲ ਕੇ ਬਲਵਿੰਦਰ ਸਿੰਘ ਨੂੰ ਘਰੇ ਬੁਲਾਇਆ ਤਾਂ ਅੱਗੇ ਪਹਿਲਾਂ ਤੋਂ ਹੀ ਤਿਆਰ ਬਰ ਤਿਆਰ ਰੁਪਿੰਦਰ ਕੌਰ , ਉਸਦੇ ਪਤੀ ਮਲਕੀਤ ਸਿੰਘ ਅਤੇ ਉਸਦੇ ਭਾਣਜੇ ਗਰਜੀਤ ਸਿੰਘ ਨੇ ਬਲਵਿੰਦਰ ਸਿੰਘ ਦੀ ਡੰਡੇ ਸੋਟੀਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋ ਗਈ।
ਥਾਣਾ ਲੌਂਗੋਵਾਲ ਦੇ ਮੁਖੀ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਰੁਪਿੰਦਰ ਕੌਰ ਪਤਨੀ ਮਲਕੀਤ ਸਿੰਘ, ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਰੰਧਾਵਾ ਪੱਤੀ ਲੌਂਗੋਵਾਲ ਖਿਲਾਫ ਮਾਮਲਾ ਦਰਜ ਕਰਨ ਉਪਰੰਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ਾ ਸਮੱਗਲਰ ਦੀ ਲੱਖਾਂ ਦੀ ਪ੍ਰਾਪਰਟੀ ਦੀ ਜ਼ਬਤ
NEXT STORY