ਸ੍ਰੀ ਅਨੰਦਪੁਰ ਸਾਹਿਬ (ਸੰਧੂ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਹਰ ਮਹੀਨੇ ਚਾਰ ਵੱਡੇ ਕੈਂਪ ਪਿੰਡਾਂ ਵਿਚ ਲਗਾਏ ਜਾਣਗੇ, ਜਿਨ੍ਹਾਂ ਵਿਚ ਮੌਜੂਦ ਉੱਚ ਅਧਿਕਾਰੀ ਮੌਕੇ ’ਤੇ ਹੀ ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਨਿਪਟਾਰਾ ਕਰਨਗੇ। ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਉਚੇਚੇ ਪ੍ਰਬੰਧ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਜਲਦੀ ਬੁਲਾਈ ਜਾਵੇਗੀ, ਜਿਸ ਵਿਚ ਅਗਾਓ ਪ੍ਰਬੰਧਾਂ ਲਈ ਰੂਪ ਰੇਖਾ ਤਹਿ ਕੀਤੀ ਜਾਵੇਗੀ। ਬੈਂਸ ਬੀਤੇ ਦਿਨ ਜਿੰਦਵੜੀ ਵਿਚ ਇਕ ਭਰਵੀ ਅਤੇ ਪ੍ਰਭਾਵਸ਼ਾਲੀ ਵਰਕਰ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਟਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਪਿੰਡਾਂ ’ਚ ਹੜ੍ਹਾਂ ਦੀ ਰੋਕਥਾਮ ਲਈ ਡੰਗੇ ਲਗਾਉਣ ਦਾ ਕੰਮ ਵੱਡੇ ਪੱਧਰ ’ਤੇ ਚੱਲ ਰਿਹਾ ਹੈ, ਤਾਂ ਜੋ ਲੋਕਾਂ ਦੇ ਜਾਨ ਮਾਲ ਦੀ ਸੁਚਾਰੂ ਢੰਗ ਨਾਲ ਰੱਖਿਆ ਕੀਤੀ ਜਾ ਸਕੇ। ਇਸ ਲਈ ਇਸ ਵਾਰ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਸ਼ਹਿਰਾਂ ਅਤੇ ਪਿੰਡਾਂ ਦੇ ਪਹਿਲਾਂ ਤੋਂ ਕਰਵਾਏ ਜਾ ਰਹੇ ਵਿਕਾਸ ਦੇ ਕੰਮਾਂ ਦੀ ਰਫ਼ਤਾਰ ਨੂੰ ਹੁਣ ਹੋਰ ਗਤੀ ਦਿੱਤੀ ਜਾਵੇਗੀ, ਜਿਸ ਲਈ ਸਾਡੀ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀ। ਉਨ੍ਹਾਂ ਕਿਹਾ ਕਿ ਵਿਕਾਸ ਕਰਵਾਉਣਾ ਸਾਡੀ ਸਰਕਾਰ ਦੀ ਤਰਜੀਹ ਹੈ, ਇਸ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੁੱਚੇ ਪੰਜਾਬ ਵਿਚ ਵਿਕਾਸ ਦੀ ਲਹਿਰ ਸ਼ੁਰੂ ਕੀਤੀ ਹੋਈ ਹੈ।
ਇਹ ਵੀ ਪੜ੍ਹੋ- ਬੀਬੀ ਹਰਸਿਮਰਤ ਕੌਰ ਬਾਦਲ ਨੇ ਰੱਖੀ ਅਕਾਲੀ ਦਲ ਦੀ ਲਾਜ, ਚੌਥੀ ਵਾਰੀ ਵੀ ਵੱਡੀ ਲੀਡ ਨਾਲ ਕੀਤੀ ਜਿੱਤ ਹਾਸਲ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ 06 ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੋਟਰਾਂ ਦੇ ਉਹ ਧੰਨਵਾਦੀ ਹਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਆਪਣਾ ਮੈਂਬਰ ਪਾਰਲੀਮੈਂਟ ਚੁਣ ਕੇ ਪੰਜਾਬ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾਉਣ ਦਾ ਰਾਹ ਪੱਧਰਾ ਕੀਤਾ ਹੈ, ਇਸ ਲਈ ਵਿਧਾਨ ਸਭਾ ਹਲਕਾ 049 ਸ੍ਰੀ ਅਨੰਦਪੁਰ ਸਾਹਿਬ ਦੇ ਵੋਟਰ ਵੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸਾਡੇ ਪਾਰਟੀ ਵਰਕਰਾ ਨੇ ਦਿਨ ਰਾਤ ਮਿਹਨਤ ਕਰਕੇ ਇਸ ਵਿਧਾਨ ਸਭਾ ਹਲਕੇ ਵਿਚ ਮਾਲਵਿੰਦਰ ਸਿੰਘ ਕੰਗ ਲਈ ਵੱਡੀ ਜਿੱਤ ਦਰਜ ਕਰਵਾਈ ਹੈ ਅਤੇ ਰਵਾਇਤੀ ਪਾਰਟੀਆਂ ਨੂੰ ਨਕਾਰਿਆ ਹੈ।
ਸਾਡੇ ਵਰਕਰਾਂ ਦੀ ਦਿਨ ਰਾਤ ਕੀਤੀ ਮਿਹਨਤ ਦਾ ਨਤੀਜਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵਰਕਰਾਂ ਦੀ ਇੱਕਜੁਟਤਾ ਦਾ ਨਤੀਜਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਲੋਕ ਪੱਖੀ ਫੈਸਲਿਆਂ ਅਤੇ ਲੋਕਹਿੱਤ ਵਿਚ ਕੀਤੇ ਕੰਮਾਂ ਨੂੰ ਅਸੀਂ ਹਲਕੇ ਦੇ ਹਰ ਵੋਟਰ ਤੇ ਹਰ ਨਾਗਰਿਕ ਤੱਕ ਪਹੁੰਚਾ ਸਕੇ ਹਾਂ, ਇਸ ਮਿਹਨਤ ਨਾਲ ਹੀ ਸਾਨੂੰ ਜਨਤਕ ਫਤਵਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਇਸ ਮੁਕੱਦਸ ਧਰਤੀ ਦੀ ਸੇਵਾ ਦਾ ਮੌਕਾ ਮਿਲਿਆ ਹੈ ਅਤੇ ਮਾਨ ਸਰਕਾਰ ਦੇ ਹੱਥ ਮਜ਼ਬੂਤ ਕੀਤੇ ਹਨ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਦੀ ਸਖ਼ਤੀ, ਪੰਜਾਬ ਪੁਲਸ ਲਈ ਦਫ਼ਤਰਾਂ 'ਚ ਬੈਠਣ ਸਬੰਧੀ ਜਾਰੀ ਕੀਤੇ ਨਵੇਂ ਹੁਕਮ
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਾਡੇ ਹਲਕੇ ਦੇ ਲੋਕਾਂ ਨੇ ਵਿਕਾਸ ਦੇ ਕੰਮਾਂ ’ਤੇ ਮੋਹਰ ਲਗਾਈ ਹੈ। ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਕੰਮਾਂ ਨੂੰ ਸਰਾਹਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲੇ ਬਕਾਇਆ ਸਮੇਂ ’ਚ ਲੋਕਾਂ ਨਾਲ ਕੀਤੇ ਹੋਰ ਵਾਅਦੇ ਵੀ ਪੂਰੇ ਕਰਾਂਗੇ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰਾਂਗੇ। ਉਨ੍ਹਾਂ ਨੇ ਵਰਕਰਾਂ, ਵੋਟਰਾਂ, ਨਾਗਰਿਕਾਂ ਦਾ ਧੰਨਵਾਦ ਕੀਤਾ ਅਤੇ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਹੋਰ ਅਸਰਦਾਰ ਢੰਗ ਨਾਲ ਕੰਮ ਕਰਨ ਲਈ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਰੰਗ ਲਿਆਈ ਅਤੇ ਅਸੀ ਉਨ੍ਹਾਂ ਦੇ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਇਸ ਮੌਕੇ ਹਰਜੋਤ ਬੈਂਸ ਨੇ ਆਪਣੇ ਸਾਥੀਆਂ ਨੂੰ ਵਿਸੇਸ਼ ਤੌਰ ’ਤੇ ਸਰਾਹਿਆ ਜਿਨ੍ਹਾਂ ਨੇ ਚੋਣਾਂ ਦੌਰਾਨ ਭਰ ਗਰਮੀ ਅਤੇ ਉੱਚ ਤਾਪਮਾਨ ਵਿੱਚ ਵੀ ਅਣਥੱਕ ਮਿਹਨਤ ਕੀਤੀ। ਇਸ ਮੌਕੇ ਡਾ. ਸੰਜੀਵ ਗੌਤਮ , ਹਰਜੀਤ ਸਿੰਘ ਜੀਤਾ, ਹਰਮਿੰਦਰ ਸਿਘ ਢਾਹੇਂ , ਰਾਮ ਕੁਮਾਰ ਮੁਕਾਰੀ ਚੇਅਰਮੈਨ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਰੋਹਿਤ ਕਾਲੀਆ, ਦਲਜੀਤ ਸਿੰਘ ਕਾਕਾ ਨਾਨਗਰਾ, ਇੰਦਰਜੀਤ ਅਰੋਡ਼ਾ , ਜਸਪ੍ਰੀਤ ਜੇ.ਪੀ, ਦੀਪਕ ਆਂਗਰਾ , ਕੇਸਰ ਸਿੰਘ ਬਲਾਕ ਪ੍ਰਧਾਨ, ਕੈਪਟਨ ਗੁਰਨਾਮ ਸਿੰਘ, ਡਾ.ਜਰਨੈਲ ਸਿੰਘ, ਜਗਜੀਤ ਸਿੰਘ ਜੱਗੀ ਬਲਾਕ ਪ੍ਰਧਾਨ, ਨਿਤਿਨ ਸ਼ਰਮਾ, ਐਡਵੋਕੇਟ ਨੀਰਜ ਸ਼ਰਮਾ, ਊਸ਼ਾ ਰਾਣੀ ਅਤੇ ਸੈਂਕੜੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ- ਕੁਲਵਿੰਦਰ ਵੱਲੋਂ ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ ਭਖਿਆ, ਨੌਕਰੀ ’ਤੇ ਬਹਾਲ ਨਾ ਕਰਨ ’ਤੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਲਯੁਗੀ ਪਿਓ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ, 11ਵੀਂ 'ਚ ਪੜ੍ਹਦੀ ਨਾਬਾਲਗ ਧੀ ਨਾਲ ਮਿਟਾਈ ਹਵਸ
NEXT STORY