ਲੁਧਿਆਣਾ- ਅਜੇ ਕੋਰੋਨਾ ਨੂੰ ਲੈ ਕੇ ਲੋਕਾਂ 'ਚ ਦਹਿਸ਼ਤ ਬਰਕਰਾਰ ਹੈ ਪਰ ਕੁਝ ਦਿਨ ਪਹਿਲਾਂ ਪੰਜਾਬ 'ਚ ਖ਼ਾਸ ਕਰਕੇ ਮਾਝੇ ਦੇ ਇਲਾਕੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰ ਮਰਨ ਵਾਲਿਆ ਦੀ ਗਿਣਤੀ 100 ਤੋਂ ਵਧੇਰੇ ਹੋ ਚੁੱਕੀ ਹੈ। ਇਸ ਮਸਲੇ ਨੂੰ ਲੈ ਕੇ ਜਿੱਥੇ ਆਮ ਲੋਕ ਪ੍ਰਸ਼ਾਸਨ ਅਤੇ ਸਰਕਾਰ ਦੀ ਆਲੋਚਨਾ ਕਰ ਰਹੇ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਵਿਰੋਧੀ ਧਿਰ ਆਪ ਵੀ ਕੈਪਟਨ ਨੂੰ ਨਿਸ਼ਾਨੇ ਤੇ ਰੱਖ ਰਹੀ ਹੈ।ਇਕ ਪਾਸੇ ਕੇਜਰੀਵਾਲ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਹੋ ਰਹੀ ਹੈ ਤਾਂ ਦੂਜੇ ਪਾਸੇ ਕੈਪਟਨ ਸਰਕਾਰ ਵੱਲੋਂ ਨਕਲੀ ਸ਼ਰਾਬ ਦੇ ਮਾਮਲੇ 'ਚ ਗ੍ਰਿਫ਼ਤਾਰੀਆਂ ਦੇ ਨਾਲ-ਨਾਲ ਜ਼ਿੰਮੇਵਾਰ ਅਫ਼ਸਰਸ਼ਾਹੀ ਦੀ ਮੁਅੱਤਲੀ ਵੀ ਜਾਰੀ ਹੈ।ਇਸੇ ਦੌਰਾਨ ਲੁਧਿਆਣੇ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਪਟਨ ਨੂੰ ਵਿਸ਼ੇਸ਼ ਕਦਮ ਉਠਾਉਣ ਦੀ ਮੰਗ ਕੀਤੀ ਹੈ। ਬਿੱਟੂ ਨੇ ਫੇਸਬੁੱਕ ਤੇ ਲਾਈਵ ਹੋ ਕੇ ਇਸ ਮਾਮਲੇ 'ਚ ਦੋਸ਼ੀ ਧਿਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।ਬਿੱਟੂ ਨੇ ਆਖਿਆ ਕਿ ਲੋਕਤੰਤਰ 'ਚ ਸਭ ਤੋਂ ਮੁੱਢਲੀ ਪਾਰਲੀਮੈਂਟ ਪੰਚਾਇਤ ਹੁੰਦੀ ਹੈ,ਜਿਸ 'ਚ ਸਰਪੰਚ ਤੇ ਪੰਚ ਸ਼ਾਮਿਲ ਹੁੰਦੇ ਹਨ।ਇਸ ਪੰਚਾਇਤ 'ਚ ਸਰਪੰਚ ਮੁੱਖ ਮੰਤਰੀ ਅਤੇ ਪੰਚ ਮੰਤਰੀ ਹੁੰਦੇ ਹਨ।ਬਿੱਟੂ ਨੇ ਕਿਹਾ ਕਿ ਸਭ ਤੋਂ ਪਹਿਲਾਂ ਪਿੰਡ ਦੀ ਪੰਚਾਇਤ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਗ਼ੈਰ-ਕਾਨੂੰਨੀ ਕੰਮ ਦੀ ਜਾਣਕਾਰੀ ਪੁਲਸ ਸਟੇਸ਼ਨ ਜਾਂ ਡੀ.ਐਸ.ਪੀ.ਸਾਹਿਬ ਨੂੰ ਦਵੇ।ਜੇਕਰ ਪੰਚਾਇਤ ਇਸ ਤਰ੍ਹਾਂ ਨਹੀਂ ਕਰਦੀ ਤਾਂ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਜ਼ਿੰਮੇਵਾਰ ਹੋਵੇਗੀ ਅਤੇ ਪੰਚਾਇਤ ਦੀ ਨਜ਼ਰਅੰਦਾਜੀ ਕਾਰਨ ਵਾਪਰੇ ਹਾਦਸੇ ਦੇ ਸਿੱਟੇ ਵਜੋਂ ਪੰਚਾਇਤ ਭੰਗ ਹੋਣੀ ਚਾਹੀਦੀ ਹੈ।
ਬਿੱਟੂ ਨੇ ਅੱਗੇ ਕਿਹਾ ਕਿ ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਕਿਸੇ ਵੀ ਗ਼ੈਰ-ਕਾਨੂੰਨੀ ਕੰਮ ਸਬੰਧੀ ਲਿਖਤੀ ਸ਼ਿਕਾਇਤ ਕਰਨ।ਜੇਕਰ ਉਹ ਵੀ ਅਜਿਹਾ ਨਹੀਂ ਕਰਦੀ ਤਾਂ ਉਸ ਨੂੰ ਸਬੰਧਿਤ ਕਾਰਵਾਈ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਪੰਚਾਇਤ ਨੂੰ ਆਪਣੇ ਹਲਕੇ ਦੇ ਐਮ.ਐਲ.ਏ. ਨੂੰ ਜਾਂ ਐਮ.ਪੀ. ਨੂੰ ਲਿਖਤੀ ਤੌਰ 'ਤੇ ਸ਼ਿਕਾਇਤ ਦੇਣੀ ਚਾਹੀਦੀ ਹੈ ਤੇ ਉਹਨਾਂ ਵਿਧਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੁਲਸ ਮਹਿਕਮੇ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਹਿਣ।ਫਿਰ ਵੀ ਜੇਕਰ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਸਬੰਧਿਤ ਅਧਿਕਾਰੀ ਨੂੰ ਤਲਬ ਕੀਤਾ ਜਾਣਾ ਚਾਹੀਦਾ ਹੈ ਤੇ ਕਾਰਵਾਈ ਨਾ ਕਰਨ ਲਈ ਦੋਸ਼ੀ ਧਿਰ 'ਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕੋਈ ਰਾਜਨੀਤਕ ਆਗੂ ਅਜਿਹੇ ਮਸਲਿਆਂ 'ਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਸਭ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਬਿੱਟੂ ਨੇ ਅੱਗੇ ਕਿਹਾ ਕਿ ਅਕਸਰ ਹੀ ਕਹਿ ਦਿੱਤਾ ਜਾਂਦਾ ਹੈ ਕਿ ਪੁਲਸ ਇਸ ਮਾਮਲੇ 'ਚ ਅਪਰਾਧੀਆਂ ਨਾਲ ਰਲੀ ਹੋਈ ਹੈ ਪਰ ਜਦ ਕਾਰਵਾਈ ਹੁੰਦੀ ਹੈ ਤਾਂ ਕੋਈ ਧਿਰ ਵੀ ਦੋਸ਼ੀ ਸਾਬਤ ਨਹੀਂ ਹੁੰਦੀ। ਬਿੱਟੂ ਨੇ ਕਿਹਾ ਕਿ ਵਿਰੋਧੀ ਧਿਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵੀ ਅਜਿਹੇ ਨਾਜ਼ੁਕ ਮਾਮਲਆਂ 'ਚ ਬਿਨਾਂ ਰਾਜਨੀਤੀ ਤੋਂ ਆਪਣੀ ਜਾਇਜ਼ ਭੂਮਿਕਾ ਨਿਭਾਵੇ। ਅਜਿਹੇ ਮਾਮਲਿਆਂ 'ਤੇ ਸਖ਼ਤ ਕਾਰਵਾਈ ਕਰਨ ਲਈ ਰਵਨੀਤ ਬਿੱਟੂ ਨੇ ਕੈਪਟਨ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਹੈ ਤੇ ਕਿਹਾ ਕਿ ਉਹ ਚਾਹੇ ਵਿਧਾਨ ਸਭਾ 'ਚ ਵਿਸ਼ੇਸ਼ ਬਿਲ ਲੈ ਕੇ ਆਉਣ ਪਰ ਮੁਲਜ਼ਮ ਧਿਰ ਨੂੰ ਸਜਾਵਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਨੇ ਤਾਂ ਜੋ ਲੋਕਾਂ ਦਾ ਲੋਕਤੰਤਰ 'ਚੋਂ ਉੱਠ ਰਿਹਾ ਵਿਸ਼ਵਾਸ ਬਰਕਰਾਕ ਰੱਖਿਆ ਜਾ ਸਕੇ। ਬਿੱਟੂ ਨੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਜਨਾਨੀਆਂ ਦੀ ਭੂਮਿਕਾ ਤੇ ਚਿੰਤਾ ਜ਼ਾਹਿਰ ਕਰਦਿਆਂ ਇਸ ਸ਼ਰਾਬ ਦੇ ਸ਼ਿਕਾਰ ਹੋਏ ਵਿਅਕਤੀਆਂ ਨਾਲ ਹਮਦਰਦੀ ਸਾਂਝੀ ਕੀਤੀ ਹੈ।
ਸ਼ਹੀਦ ਭਰਾ ਦੇ ਬੁੱਤ ਨੂੰ ਰੱਖੜੀ ਬੰਨ੍ਹ ਭਾਵੁਕ ਹੋਈਆਂ ਭੈਣਾਂ (ਤਸਵੀਰਾਂ)
NEXT STORY