ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਖ਼ੁਸ਼ਨੁਮਾ ਹੋ ਗਿਆ ਹੈ। ਮੌਸਮ ਵਿਭਾਗ ਵਲੋਂ ਪੰਜਾਬ 'ਚ ਅਗਲੇ 3 ਦਿਨ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਸ ਲਈ ਜੇਕਰ ਆਉਣ ਵਾਲੇ 3-4 ਦਿਨਾਂ ਲਈ ਜੇਕਰ ਤੁਹਾਡਾ ਵੀ ਕਿਤੇ ਘੁੰਮਣ ਦਾ ਪਲਾਨ ਹੈ ਤਾਂ ਜ਼ਰਾ ਸੋਚ-ਸਮਝ ਕੇ ਹੀ ਆਪਣਾ ਪ੍ਰੋਗਰਾਮ ਬਣਾਓ ਕਿਉਂਕਿ ਭਾਰੀ ਮੀਂਹ ਦੌਰਾਨ ਤੁਹਾਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬੇ 'ਚ ਅੱਜ ਤੋਂ ਲੈ ਕੇ 3 ਅਤੇ 4 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ 'ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ ਬੰਦ, ਤਿਰਪਾਲਾਂ ਨਾਲ ਢੱਕੇ ਗਏ ਸਾਰੇ ਬੂਥ (ਤਸਵੀਰਾਂ)
ਇਨ੍ਹਾਂ 9 ਜ਼ਿਲ੍ਹਿਆਂ ਲਈ ਅਲਰਟ ਜਾਰੀ
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ. ਏ. ਐੱਸ. ਨਗਰ, ਮਾਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁੱਝ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ, ਅਜਿਹੇ 'ਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਨਵਾਂਸ਼ਹਿਰ ਵਿੱਚ 66 ਐੱਮ. ਐੱਮ. ਮੀਂਹ ਪਿਆ। ਇਸ ਤੋਂ ਇਲਾਵਾ ਬਠਿੰਡਾ ਹਵਾਈ ਅੱਡੇ, ਫ਼ਤਿਹਗੜ੍ਹ ਸਾਹਿਬ ਤੇ ਰੂਪਨਗਰ ਵਿੱਚ ਵੀ ਕਿਣ-ਮਿਣ ਹੋਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 39.7, ਲੁਧਿਆਣਾ ਵਿੱਚ 36.8, ਪਟਿਆਲਾ ਵਿੱਚ 38, ਪਠਾਨਕੋਟ ’ਚ 38.7, ਬਠਿੰਡਾ ’ਚ 37.6, ਬਰਨਾਲਾ ’ਚ 37, ਫਰੀਦਕੋਟ ’ਚ 42.1, ਫਤਿਹਗੜ੍ਹ ਸਾਹਿਬ ਵਿੱਚ 37.1, ਸੈਲਸੀਅਸ ਮੀਂਹ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਂਬੜਾ 'ਚ ਵੱਡੀ ਵਾਰਦਾਤ, ਰਸਤੇ 'ਚ ਰੋਕ 8ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਦੇ ਢਿੱਡ 'ਚ ਮਾਰਿਆ ਚਾਕੂ
NEXT STORY