ਜਲੰਧਰ (ਧਵਨ) - ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਰਾਘਵ ਚੱਢਾ ਨੇ ਕਿਹਾ ਹੈ ਕਿ ਉਹ 3 ਕਰੋੜ ਪੰਜਾਬੀਆਂ ਦੀ ਆਵਾਜ਼ ਰਾਜ ਸਭਾ ’ਚ ਉਠਾਉਣਗੇ ਅਤੇ ਪੰਜਾਬ ਦੇ ਹੱਕਾਂ ਲਈ ਲੜਾਈ ਲੜਦੇ ਰਹਿਣਗੇ। ਉਨ੍ਹਾਂ ਰਾਜ ਸਭਾ ਦੀ ਬੈਠਕ ’ਚ ਪਹਿਲੀ ਵਾਰ ਹਿੱਸਾ ਲਿਆ ਅਤੇ ਸੰਸਦ ’ਚ ਜਾਣ ਤੋਂ ਪਹਿਲਾਂ ਗੁਰੂ ਘਰ ’ਚ ਨਤਮਸਤਕ ਵੀ ਹੋਏ। ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਬੈਠਕ ’ਚ ਤੈਅ ਕੀਤਾ ਗਿਆ ਸੀ ਕਿ ਯਸ਼ਵੰਤ ਸਿਨਹਾ ਇਕ ਕਲੀਨ ਰਾਸ਼ਟਰਪਤੀ ਸਾਬਿਤ ਹੋ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਰਾਘਵ ਚੱਢਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਸਵਾਲਾਂ ਦਾ ਜਵਾਬ ਜਨਤਾ ਦਿੰਦੀ ਹੈ ਅਤੇ ਵਿਧਾਨ ਸਭਾ ਚੋਣਾਂ ’ਚ ਜਨਤਾ ਨੇ ਵਿਰੋਧੀ ਧਿਰ ਦੀ ਬੋਲਤੀ ਬੰਦ ਕਰ ਦਿੱਤੀ। ਪੰਜਾਬ ’ਚ ਮੁੱਖ ਮੰਤਰੀ ਵੱਲੋਂ ਬਣਾਈ ਗਈ ਸਲਾਹਕਾਰ ਕਮੇਟੀ ਦਾ ਉਨ੍ਹਾਂ ਨੂੰ ਚੇਅਰਮੈਨ ਬਣਾਉਣ ’ਤੇ ਵਿਰੋਧੀ ਧਿਰ ਬਿਨਾਂ ਕਾਰਨ ਹੀ ਰੌਲਾ ਪਾ ਰਹੀ ਹੈ। ਉਹ ਦਿੱਲੀ ’ਚ ਵੀ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸਲਾਹਕਾਰ ਰਹਿ ਚੁੱਕੇ ਹਨ। ਉਸ ਵੇਲੇ ਤਾਂ ਕਿਸੇ ਨੇ ਰੌਲਾ ਨਹੀਂ ਪਾਇਆ ਸੀ। ਉਨ੍ਹਾਂ ਮਹਿੰਗਾਈ ’ਤੇ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਉਹ ਖੁਰਾਕੀ ਵਸਤਾਂ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਤੇ ਕਾਬੂ ਨਹੀਂ ਪਾ ਸਕੀ।
ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ
ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਸਬੰਧੀ ਪਟੀਸ਼ਨ ’ਤੇ ਅਦਾਲਤ ਨੇ ਸਰਕਾਰ ਨੂੰ ਦਿੱਤੀ ਰੀਪ੍ਰੈਜ਼ੈਂਟੇਸ਼ਨ ਰਿਕਾਰਡ ’ਚ ਲਿਆਉਣ ਨੂੰ ਕਿਹਾ
ਪੰਜਾਬ ਸਰਕਾਰ ਵਲੋਂ 6 ਜੁਲਾਈ ਨੂੰ ਪੰਜਾਬ ਵਿਚ ਐਡਵਾਇਜ਼ਰੀ ਕਮੇਟੀ ਦੇ ਗਠਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਮੇਟੀ ਦਾ ਚੇਅਰਮੈਨ ਰਾਘਵ ਚੱਢਾ ਨੂੰ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਉਕਤ ਨੋਟੀਫਿਕੇਸ਼ਨ ਨੂੰ ਐਡਵੋਕੇਟ ਜਗਮੋਹਨ ਭੱਟੀ ਨੇ ਗੈਰ-ਸੰਵਿਧਾਨਿਕ ਤੇ ਗੈਰ-ਕਾਨੂੰਨੀ ਦੱਸਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਹੋਈ। ਪਟੀਸ਼ਨਰ ਧਿਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਸਬੰਧੀ ੳਨ੍ਹਾਂ ਨੇ ਸਰਕਾਰ ਨੂੰ ਵੀ ਰੀਪ੍ਰੈਜ਼ੈਟੇਸ਼ਨ ਦਿੱਤੀ ਸੀ, ਜਿਸ ’ਤੇ ਅਦਾਲਤ ਨੇ ਉਕਤ ਰੀਪ੍ਰੈਜ਼ੈਂਟੇਸ਼ਨ ਨੂੰ ਵੀ ਪਟੀਸ਼ਨ ਦੇ ਨਾਲ ਨੱਥੀ ਕਰਨ ਨੂੰ ਕਿਹਾ। ਪਟੀਸ਼ਨ ਦਾਖਲ ਕਰਨ ਵਾਲੇ ਵਕੀਲ ਨੇ ਅਦਾਲਤ ਤੋਂ ਉਕਤ ਦਸਤਾਵੇਜ ਨੱਥੀ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ, ਜਿਸ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਵਿਖੇ ਸੜਕ ਹਾਦਸੇ ’ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)
ਵਿਆਹ ਲਈ ਮਾਂ ਨੂੰ ਮਨਜ਼ੂਰੀ ਦੇ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਹੁਣ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਹਨ। ਪੱਤਰਕਾਰਾਂ ਨੇ ਜਦੋਂ ਚੱਢਾ ਨੂੰ ਪੁੱਛਿਆ ਕਿ ਉਹ ਵਿਆਹ ਕਦੋਂ ਕਰਵਾ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਲੜਕੀ ਲੱਭਣੀ ਮਾਂ ਦਾ ਕੰਮ ਹੈ ਅਤੇ ਉਨ੍ਹਾਂ ਮਾਂ ਨੂੰ ਲੜਕੀ ਲੱਭਣ ਲਈ ਆਪਣੇ ਵੱਲੋਂ ਮਨਜ਼ੂਰੀ ਦੇ ਦਿੱਤੀ ਹੈ।
ਨੋਟ- ਇਸ ਘਟਨਾ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜੀਜੇ ਨੇ ਭਰੇ ਬਜ਼ਾਰ ਸਾਲੇ ਦੇ ਖੂਨ ਨਾਲ ਰੰਗੇ ਹੱਥ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ (ਵੀਡੀਓ)
NEXT STORY