ਫਤਹਿਗੜ੍ਹ ਸਾਹਿਰ (ਸੁਰੇਸ਼) : ਬਰਸਾਤੀ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ, ਇਨ੍ਹਾਂ ਘਟਨਾਵਾਂ ਦੇ ਮੱਦੇ ਨਜ਼ਰ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਸਿਹਤ ਵਿਭਾਗ ਫਤਹਿਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪ ਦੇ ਕੱਟਣ ਦੀ ਸੂਰਤ ਵਿਚ ਇਲਾਜ ਲਈ ਪਹਿਲਾ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ, ਇਸ ਸਮੇਂ ਦੌਰਾਨ ਪੀੜਤ ਵਿਅਕਤੀ ਨੂੰ ਸਮੇਂ ਸਿਰ ਇਲਾਜ ਨਾ ਮਿਲਣ ਕਰਕੇ ਉਸ ਦੀ ਜਾਨ ਨੂੰ ਵਧੇਰੇ ਖਤਰਾ ਹੁੰਦਾ ਹੈ ਜਦਕਿ ਸੱਪ ਦੇ ਡੱਗਣ ਦੀ ਸੂਰਤ ਵਿਚ ਸਮੇਂ ਸਿਰ ਇਲਾਜ ਮਿਲ ਜਾਣ ਨਾਲ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਲਈ ਸਿਹਤ ਵਿਭਾਗ ਹਰ ਸਮੇਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਹਰ ਸਮੇਂ 24 ਘੰਟੇ ਐਮਰਜੈਂਸੀ ਮੈਡੀਕਲ ਸਿਹਤ ਸੇਵਾਵਾਂ ਉਪਲਬਧ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਐੱਚਸੀ ਅਮਲੋਹ, ਸਬ-ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ, ਸੀਐੱਚਸੀ ਚਨਾਰਥਲ ਕਲਾਂ, ਨੰਦਪੁਰ ਕਲੋੜ, ਬੱਸੀ ਪਠਾਣਾ, ਖਮਾਣੋ ਅਤੇ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਵਿਚ ਐਂਟੀਵੀਨਮ ਇੰਜੈਕਸ਼ਨ ਉਪਲਬਧ ਹਨ ਅਤੇ ਲੋੜ ਪੈਣ ਤੋਂ ਇਨ੍ਹਾਂ ਥਾਵਾਂ ਤੋਂ ਸਿਹਤ ਸੇਵਾਵਾਂ ਲਈਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ : ਬੇਰਹਿਮੀ ਦੀ ਹੱਦ, ਘਰ 'ਚ ਦਾਖਲ ਹੋ ਕੇ ਬੁਰੀ ਤਰ੍ਹਾਂ ਵੱਢੀ ਔਰਤ, ਪਾਣੀ ਵਾਂਗ ਵਹਿ ਗਿਆ ਖੂਨ
ਉਨ੍ਹਾਂ ਦੱਸਿਆ ਕਿਹਾ ਕਿ ਸੱਪ ਦੇ ਡੰਗਣ ਨਾਲ ਵਿਅਕਤੀ ਨੂੰ ਘਬਰਾਉਣਾ ਨਹੀਂ ਚਾਹੀਦਾ, ਸਗੋਂ ਉਸਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਵਿਚ ਦਾਖਲ ਕਰਾਉਣਾ ਚਾਹੀਦਾ ਹੈ ਤਾਂ ਕਿ ਉਸਦਾ ਤੁਰੰਤ ਇਲਾਜ ਸ਼ੁਰੂ ਕਰਕੇ ਉਸਦੀ ਜਾਨ ਬਚਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਸੱਪ ਦੇ ਡੰਗਣ ਤੋਂ ਪੀੜਤ 22 ਮਰੀਜ਼ਾਂ ਦਾ ਸਫਲ ਇਲਾਜ ਕੀਤਾ ਜਾ ਚੁੱਕਾ ਹੈ। ਡਾ. ਦਵਿੰਦਰਜੀਤ ਕੌਰ ਨੇ ਸੱਪ ਦੇ ਕੱਟੇ ਜਾਣ ਦੀਆਂ ਆਮ ਨਿਸ਼ਾਨੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਸੱਪ ਦੇ ਕੱਟਣ ਨਾਲ ਕੁੱਝ ਆਮ ਲੱਛਣਾਂ ਵਿਚ ਦਰਦ, ਸੋਜ਼ਿਸ਼, ਛਾਲੇ, ਪ੍ਰਭਾਵਿਤ ਸਥਾਨ ਤੋਂ ਖੂਨ ਵਗਣਾ, ਪਲਕਾਂ ਦਾ ਲਟਕਣਾ, ਸਾਹ ਲੈਣ ਵਿਚ ਮੁਸ਼ਕਲ, ਨਿਗਲਣ ਅਤੇ ਬੋਲਣ ਵਿਚ ਸਮੱਸਿਆ, ਗਰਦਨ ਦੀਆਂ ਮਾਸਪੇਸ਼ੀਆਂ ਵਿਚ ਕਮਜ਼ੋਰੀ, ਸਿਰ ਚੁੱਕਣ ਵਿਚ ਦਿੱਕਤ, ਨੱਕ, ਕੰਨ, ਗਲੇ ਜਾਂ ਮਸੂੜਿਆਂ ਵਿਚੋਂ ਖੂਨ ਵਗਣਾ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਦੁਖਦ ਘਟਨਾ, ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਮਿਲੀਆਂ ਦੋ ਸਕੇ ਭਰਾਵਾਂ ਦੀ ਲਾਸ਼ਾਂ
ਉਨ੍ਹਾਂ ਕਿਹਾ ਕਿ ਸੱਪ ਦੇ ਕੱਟਣ ਤੇ ਸਾਨੂੰ ਘਬਰਾਉਣਾ ਨਹੀਂ ਚਾਹੀਦਾ, ਸਗੋਂ ਜਲਦੀ ਤੋਂ ਜਲਦੀ ਹਸਪਤਾਲ ਵਿਚ ਜਾਣਾ ਚਾਹੀਦਾ ਹੈ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਸੱਪ ਦੇ ਕੱਟਣ 'ਤੇ ਕੀ ਕਰਨਾ ਚਾਹੀਦਾ ਹੈ, ਕੀ ਨਹੀਂ ਕਰਨਾ ਚਾਹੀਦਾ ਬਾਰੇ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਕਿਹਾ ਕਿ ਸਾਰੇ ਸੱਪ ਜ਼ਹਿਰੀਲੇ ਨਹੀਂ ਹੁੰਦੇ ਸਿਰਫ 30 ਪ੍ਰਤੀਸ਼ਤ ਸੱਪ ਹੀ ਜ਼ਹਿਰੀਲੇ ਹੁੰਦੇ ਹਨ, ਸੱਪ ਆਪਣੇ ਆਪ ਨੂੰ ਬਚਾਉਣ ਲਈ ਹੀ ਡੰਗ ਮਾਰਦਾ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਪਾਣੀ ਵਿਚ ਨਾ ਵੜਿਆ ਜਾਵੇ। ਸੱਪ ਦੇ ਕੱਟਣ ਤੇ ਘਰੇਲੂ ਇਲਾਜ ਜਾਂ ਕਿਸੇ ਧਾਗੇ ਤਬੀਤ ਕਰਨ ਵਾਲੇ ਜਾਂ ਬੰਗਾਲੀ ਆਦਿ ਕੋਲ ਜਾਣ ਦੀ ਬਜਾਏ ਪੀੜਤ ਵਿਅਕਤੀ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਲਿਜਾਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਉਸ ਦੀ ਜਾਨ ਬਚਾਈ ਜਾ ਸਕਦੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਪਾਪਾ ਮੈਂ ਪ੍ਰੇਸ਼ਾਨ ਹਾਂ...' 14 ਸਾਲਾ ਮਾਸੂਮ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਪਿਓ ਨੂੰ ਵੀਡੀਓ ਕਾਲ ਕਰ ਕਹੀਆਂ ਭਾਵੁਕ ਗੱਲਾ
NEXT STORY