ਬਠਿੰਡਾ (ਸੁਖਵਿੰਦਰ) : ਸਿਹਤ ਵਿਭਾਗ ਵੱਲੋਂ ਡਾ. ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਦੀ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਤਾਪਮਾਨ 'ਚ ਆ ਰਹੀ ਗਿਰਾਵਟ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਆ ਸਕਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸਿੰਗਲਾ ਨੇ ਕਿਹਾ ਕਿ ਸਰਦੀ ਕਾਰਨ ਤਾਪਮਾਨ ਪਿਛਲੇ ਦਿਨੀਂ ਕਾਫੀ ਘੱਟ ਹੋ ਗਿਆ ਹੈ। ਇਸ ਲਈ ਵਡੇਰੀ ਉਮਰ ਅਤੇ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸਾਵਧਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਬਜ਼ੁਰਗ ਅਤੇ ਛੋਟੀ ਉਮਰ ਦੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਠੰਡ ਕਾਰਨ ਕਈ ਤਰ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗਾਂ ਅਤੇ ਦਿਲ ਦੇ ਰੋਗੀਆਂ ਨੂੰ ਸਵੇਰੇ ਅਤੇ ਦੇਰ ਸ਼ਾਮ ਤੱਕ ਜ਼ਿਆਦਾ ਠੰਡ 'ਚ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ਵੱਲ ਆਉਣ ਵਾਲੇ ਸਾਵਧਾਨ! ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਸ ਮੌਸਮ 'ਚ ਛੋਟੇ ਬੱਚਿਆਂ ਨੂੰ ਨਿਮੋਨੀਆ ਹੋਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਨਿਮੋਨੀਆ ਤੋਂ ਬਚਾਅ ਲਈ ਸਰਦੀ ਦੇ ਮੌਸਮ 'ਚ ਬੱਚੇ ਦੇ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ, ਗਰਮ ਕੱਪੜੇ ਪਹਿਨਾਉਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜ਼ਮੀਨ ’ਤੇ ਨੰਗੇ ਪੈਰੀਂ ਨਹੀਂ ਚੱਲਣ ਦੇਣਾ ਚਾਹੀਦਾ। ਇਸ ਸਬੰਧੀ ਹੋਰ ਹਦਾਇਤਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਨਿਮੋਨੀਆ ਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਚਾਹੀਦਾ ਹੈ ਤਾਂ ਜੋ ਬੈਕਟੀਰੀਆ ਨੂੰ ਰੋਕਣ 'ਚ ਮਦਦ ਮਿਲ ਸਕੇ। ਘਰ ਤੋਂ ਬਾਹਰ ਜਾਣ ਸਮੇਂ ਗਰਮ ਮੋਟੀ ਤਹਿ ਵਾਲੇ ਕੱਪੜੇ, ਦਸਤਾਨੇ, ਮਫਲਰ, ਟੋਪੀ ਆਦਿ ਪਾਉਣੀ ਚਾਹੀਦੀ ਹੈ। ਜ਼ਿਆਦਾ ਦੇਰ ਤੱਕ ਘੱਟ ਤਾਪਮਾਨ ’ਚ ਰਹਿਣ ਨਾਲ ਫਰੋਬਾਈਟ ਚਿਲਬਰੇਨ ਹਾਈਪੋਥਰਮੀਆਂ ਜਿਹੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ, ਜਿਸ ਕਾਰਨ ਸਰੀਰ ਠੰਡਾ ਪੈ ਸਕਦਾ ਹੈ, ਕਾਂਬਾ ਲੱਗਦਾ ਹੈ ਅਤੇ ਥਕਾਵਟ, ਜ਼ੁਬਾਨ ਦੀ ਕੰਬਣੀ ਤੋਂ ਇਲਾਵਾ ਸੋਚ-ਸ਼ਕਤੀ ਵੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 14 ਦਸੰਬਰ ਤੱਕ Alert ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਸਰੀਰ ਦੇ ਤਾਪਮਾਨ ਦਾ ਸੰਤੁਲਨ ਬਣਾਈ ਰੱਖਣ ਲਈ ਸਿਹਤਮੰਦ ਭੋਜਨ ਖਾਣਾ ਜ਼ਰੂਰੀ ਹੈ। ਵਿਟਾਮਿਨ-ਸੀ ਨਾਲ ਭਰਪੂਰ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਰੋਜ਼ਾਨਾ ਗਰਮ ਤਰਲ ਪਦਾਰਥ ਪੀਣ ਨਾਲ ਸਰੀਰ ਦਾ ਤਾਪਮਾਨ ਠੀਕ ਰਹਿੰਦਾ ਹੈ। ਚਮੜੀ ਨੂੰ ਖੁਸ਼ਕੀ ਤੋਂ ਬਚਾਉਣ ਲਈ ਤੇਲ, ਪੈਟਰੋਲੀਅਮ ਜੈਲੀ ਅਤੇ ਬੋਡੀ ਕਰੀਮਾਂ ਲਗਾੳ। ਵੱਗਦੇ ਅਤੇ ਬੰਦ ਨੱਕ, ਖਾਂਸੀ, ਪੈਰਾਂ ਅਤੇ ਹੱਥਾਂ ਦੀ ਉਂਗਲਾਂ ਦਾ ਸੁੰਨ ਹੋਣਾ, ਪੀਲਾ ਜਾ ਚਿੱਟਾ ਪੈਣ ਤੇ ਮਾਹਿਰ ਡਾਕਟਰ ਨਾਲ ਸੰਪਰਕ ਕਰੋ। ਠੰਡ ਨਾਲ ਪ੍ਰਭਾਵਿਤ ਹਿੱਸੇ ਨੂੰ ਗੁਣਗੁਣੇ ਪਾਣੀ ਨਾਲ ਧੋਣਾ ਚਾਹੀਦਾ ਹੈ। ਸਰੀਰਕ ਕੰਬਣੀ ਨੂੰ ਨਜ਼ਰ-ਅੰਦਾਜ ਨਹੀਂ ਕਰਨਾ ਚਾਹੀਦਾ ਹੈ। ਬੰਦ ਕਮਰੇ ਅੰਦਰ ਅੰਗੀਠੀ, ਕੈਰੋਹੀਟਰ ਆਦਿ ਤੋਂ ਬਚਾਉਣਾ ਚਾਹੀਦਾ ਹੈ ਇਸ ਤਰ੍ਹਾ ਕਰਨ ਨਾਲ ਕਮਰੇ ਅੰਦਰ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਕਈ ਵਾਰ ਜਾਨ ਦਾ ਖ਼ਤਰਾ ਵੀ ਬਣ ਜਾਂਦਾ ਹੈ। ਸੀਤ ਲਹਿਰ ਸਬੰਧੀ ਸਥਾਨਿਕ ਮੌਸਮ ਦੀ ਭਵਿੱਖਬਾਣੀ ਲਈ ਰੇਡੀਓ, ਟੀ. ਵੀ. ਜਾ ਅਖ਼ਬਾਰ ਪੜ੍ਹਨਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ!
NEXT STORY