ਸੰਗਰੂਰ (ਸਿੰਗਲਾ) : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਣ ਵਾਲੇ ਵਾਧੇ ਸਬੰਧੀ ਲਾਏ ਅੰਦਾਜ਼ੇ ਨੂੰ ਧਿਆਨ ’ਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਖ਼ੁਦ ਨੂੰ ਬਚਾਅ ਸਕਣ।
ਇਹ ਵੀ ਪੜ੍ਹੋ : ਭਿਆਨਕ ਗਰਮੀ ਦੌਰਾਨ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਹੋਇਆ ਐਲਾਨ
ਸਥਾਨਕ ਸਿਵਲ ਹਸਪਤਾਲ ਦੇ ਪੀ. ਪੀ. ਯੂਨਿਟ ਵਿਖੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਜੇਕਰ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਕੰਟਰੋਲ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਿਤ ਬੀਮਾਰੀਆਂ ਦਾ ਕਾਰਨ ਬਣਦਾ ਹੈ। ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖ਼ਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ 'ਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਖ਼ੁਸ਼, ਅੱਗ ਵਰ੍ਹਾਊ ਗਰਮੀ ਦੌਰਾਨ 'ਮਾਨਸੂਨ' ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਪੁੱਜੇਗਾ
ਪਿਆਜ਼ ਦਾ ਸਲਾਦ ਅਤੇ ਕੱਚੇ ਅੰਬ ਨੂੰ ਨਮਕ ਅਤੇ ਜੀਰੇ ਨਾਲ ਖਾਣ ਵਰਗੇ ਰਵਾਇਤੀ ਇਲਾਜ ਨਾਲ ਹੀਟ ਸਟ੍ਰੋਕ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਗਰਮ, ਲਾਲ ਅਤੇ ਖੁਸ਼ਕ ਚਮੜੀ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਣ ’ਤੇ ਗੰਭੀਰ ਸਿਰਦਰਦ, ਚਿੰਤਾ, ਚੱਕਰ ਆਉਣੇ, ਬੇਹੋਸ਼ੀ ਅਤੇ ਹਲਕਾ ਸਿਰ ਦਰਦ, ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਖਿਚਾਅ ਇਕ ਘੰਟੇ ਤੋਂ ਵੱਧ ਸਮੇਂ ਤੱਕ ਰਹਿਣ ’ਤੇ ਤੁਰੰਤ ਡਾਕਟਰ ਕੋਲ ਦਿਖਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਡਾ. ਰਮਨਬੀਰ ਕੌਰ ਬੋਪਾਰਾਏ, ਡਾ. ਹਰਪ੍ਰੀਤ ਕੌਰ ਰੇਖੀ, ਆਈ. ਐੱਸ. ਐੱਮ. ਵਿੰਗ ਦੇ ਇੰਚਾਰਜ ਹਰਪ੍ਰੀਤ ਸਿੰਘ ਭੰਡਾਰੀ, ਜ਼ਿਲਾ ਮਾਸ ਮੀਡੀਆ ਅਫ਼ਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫਸਰ ਅਨਿਲ ਕੁਮਾਰ, ਏ. ਐੱਨ. ਐੱਮ. ਸੁਖਵਿੰਦਰ ਕੌਰ, ਯਾਦਵਿੰਦਰ ਸਿੰਘ ਤੇ ਆਸ਼ਾ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ਕਾਰਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਲੇਟ ਸ਼ੁਰੂ ਕਰਨ ਦੀ ਦਿੱਤੀ ਸਲਾਹ
NEXT STORY