ਬਠਿੰਡਾ (ਵਿਜੇ ਵਰਮਾ) : ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਰਹੇ ਤਾਪਮਾਨ ਨੂੰ ਦੇਖਦਿਆਂ ਕਣਕ ਦੀ ਫ਼ਸਲ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਪੰਜਾਬ ਵਿਚ ਲਗਭਗ 95 ਫੀਸਦੀ ਰਕਬੇ 'ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਢੁਕਵਾਂ ਸਮਾਂ ਸੀ ਪਰ ਹੁਣ ਮੌਸਮੀ ਹਾਲਾਤ ਬਾਦਲ ਗਏ ਹਨ। ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ, ਖਾਸ ਕਰਕੇ ਦਾਣੇ ਪੈਣ ਦੇ ਸਮੇਂ, ਵੱਧ ਤਾਪਮਾਨ ਬਹੁਤ ਸੰਵੇਦਨਸ਼ੀਲ ਹੁੰਦਾ ਹੈ। ਇਸ ਦੌਰਾਨ ਜੇ ਤਾਪਮਾਨ ਵੱਧ ਜਾਵੇ ਤਾਂ ਦਾਣਿਆਂ ਦਾ ਭਾਰ ਘੱਟ ਜਾਂਦਾ ਹੈ, ਜਿਸ ਨਾਲ ਝਾੜ੍ਹ ਅਤੇ ਗੁਣਵੱਤਾ ਦੋਵਾਂ ‘ਤੇ ਮਾੜਾ ਅਸਰ ਪੈਂਦਾ ਹੈ । ਹਲਕੀ ਤੋਂ ਦਰਮਿਆਨੀ ਜ਼ਮੀਨਾਂ ‘ਤੇ ਬੀਜੀ ਅਗੇਤੀ ਕਣਕ ਵਿਚ ਇਹ ਪ੍ਰਭਾਵ ਹੋਰ ਵੀ ਜ਼ਿਆਦਾ ਵੇਖਣ ਨੂੰ ਮਿਲਦਾ ਹੈ ਕਿਉਂਕਿ ਫ਼ਸਲ ਜਲਦੀ ਪੱਕ ਜਾਂਦੀ ਹੈ ਅਤੇ ਦਾਣੇ ਪੂਰੇ ਤੌਰ 'ਤੇ ਤਿਆਰ ਨਹੀਂ ਹੋ ਸਕਦੇ।
ਇਹ ਵੀ ਪੜ੍ਹੋ : ਪੰਜਾਬ ਵਿਚ ਹਾਲਾਤ ਖ਼ਰਾਬ ! ਸਵਾਰੀਆਂ ਨਾਲ ਭਰੀ PRTC ਬੱਸ ਨਾਲ ਦਿਨ ਦਿਹਾੜੇ ਲੁੱਟ
ਡਾ. ਭੁੱਲਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਰਵਰੀ 2026 ਦੇ ਦੂਜੇ ਹਫਤੇ ਦੌਰਾਨ ਤਾਪਮਾਨ ਪਿਛਲੇ ਸਾਲ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਜੂਦਾ ਹਾਲਾਤ ਵਿਚ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਫ਼ਸਲ ਨੂੰ ਹਲਕਾ ਪਾਣੀ ਲਗਾਉਣ ਤਾਂ ਜੋ ਗਰਮੀ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ । ਸਿੰਚਾਈ ਕਰਦਿਆਂ ਹਵਾ ਦੀ ਗਤੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਫ਼ਸਲ ਡਿੱਗਣ ਤੋਂ ਬਚੀ ਰਹੇ। ਇਸ ਸਬੰਧੀ ਮੁਖੀ ਫ਼ਸਲ ਵਿਗਿਆਨ ਵਿਭਾਗ ਡਾ. ਹਰੀ ਰਾਮ ਨੇ ਕਿਹਾ ਕਿ ਜਿਹੜੀ ਕਣਕ ਅਜੇ ਗੋਭ ਵਾਲੇ ਪੱਤੇ ਦੀ ਅਵਸਥਾ ‘ਚ ਹੈ, ਉਸ ਨੂੰ ਵੱਧ ਤਾਪਮਾਨ ਤੋਂ ਬਚਾਉਣ ਲਈ 2 ਫੀਸਦੀ ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਸਪਰੇਅ ਕਰਨੀ ਲਾਭਦਾਇਕ ਰਹੇਗੀ।
ਇਹ ਵੀ ਪੜ੍ਹੋ : ਬਿਆਸ ਨੇੜੇ ਮਿਲਿਆ ਆਈ. ਈ. ਡੀ., ਪੂਰਾ ਥਾਣਾ ਉਡਾਉਣ ਦੀ ਸੀ ਪਲਾਨਿੰਗ
ਉਨ੍ਹਾਂ ਸਿਫਾਰਸ਼ ਕੀਤੀ ਕਿ 4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪਹਿਲੀ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਜੀ ਬੂਰ ਪੈਣ ਸਮੇਂ ਕੀਤੀ ਜਾਵੇ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸਪਰੇਅ ਹਮੇਸ਼ਾ ਸ਼ਾਮ ਦੇ ਸਮੇਂ ਕੀਤੀ ਜਾਵੇ ਅਤੇ ਘੋਲ ਦੀ ਮਾਤਰਾ 200 ਲੀਟਰ ਹੀ ਰੱਖੀ ਜਾਵੇ। ਫ਼ਸਲ ਨੂੰ ਸਮੇਂ-ਸਿਰ ਹਲਕਾ ਪਾਣੀ ਲਗਾਉਣ ਅਤੇ ਸਿਫਾਰਸ਼ੀ ਸਪਰੇਅ ਕਰਨ ਨਾਲ ਉੱਚ ਤਾਪਮਾਨ ਦੇ ਮਾੜੇ ਪ੍ਰਭਾਵ ਤੋਂ ਕਾਫੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ ਅਤੇ ਝਾੜ੍ਹ ਤੇ ਗੁਣਵੱਤਾ ਕਾਇਮ ਰੱਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਕਾਰੋਬਾਰੀ ਤੋਂ 2.25 ਲੱਖ ਰੁਪਏ ਦੀ ਲੁੱਟ
NEXT STORY