ਜਲੰਧਰ (ਸੁਧੀਰ)— ਸੰਗਤ ਸਿੰਘ ਨਗਰ 'ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਮਾਮੂਲੀ ਗੱਲ 'ਤੇ ਹੋਏ ਝਗੜੇ 'ਚ ਇਕ ਧਿਰ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੇ ਵਕੀਲ ਬੇਟੇ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸ਼ਹਿਰ 'ਚ ਬੇਰਹਿਮੀ ਨਾਲ ਹੋਏ ਇਸ ਕਤਲ ਦੀ ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਸ 'ਚ ਭਾਜੜ ਮਚ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫ਼ਨਾਕ ਘਟਨਾ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ, ਫੈਲੀ ਦਹਿਸ਼ਤ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੇ ਇੰਚਾਰਜ ਸੁਖਬੀਰ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਉਰਫ਼ ਮੈਂਟੀ ਪੁੱਤਰ ਸਵਰਨ ਸਿੰਘ ਨਿਵਾਸੀ ਸੰਗਤ ਸਿੰਘ ਨਗਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਐਡਵੋਕੇਟ ਅਮਨਦੀਪ ਸਿੰਘ ਉਰਫ਼ ਮੈਂਟੀ ਦੇ ਪਿਤਾ ਸਵਰਨ ਸਿੰਘ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਨ। ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ ਚੱਲ ਰਿਹਾ ਸੀ। ਇਕ ਧਿਰ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਇਕ ਗੇਟ 'ਤੇ ਤਾਲਾ ਲਾਇਆ ਹੋਇਆ ਸੀ ਅਤੇ ਦੂਜੀ ਧਿਰ ਦੇ ਲੋਕਾਂ ਨੇ ਰਾਤ ਨੂੰ ਗੇਟ 'ਤੇ ਲੱਗਾ ਤਾਲਾ ਤੋੜ ਦਿੱਤਾ ਸੀ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਜਿਸ ਹਾਲ 'ਚ ਫੜੇ ਮੁੰਡੇ-ਕੁੜੀਆਂ ਵੇਖ ਪੁਲਸ ਦੇ ਉੱਡੇ ਹੋਸ਼
ਮ੍ਰਿਤਕ ਅਮਨਦੀਪ ਸਿੰਘ ਦੇ ਦੋਸਤ ਜਿਮ ਟਰੇਨਰ ਨੇ ਦੱਸਿਆ ਕਿ ਉਹ ਰਾਤੀਂ ਜਿਮ ਤੋਂ ਪਰਤਿਆ ਹੀ ਸੀ ਕਿ ਇੰਨੇ 'ਚ ਉਸ ਦੇ ਦੋਸਤ ਦਾ ਉਸ ਨੂੰ ਫੋਨ ਆਇਆ ਕਿ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦਾ ਤਾਲਾ ਤੋੜ ਦਿੱਤਾ ਹੈ, ਜਿਸ ਤੋਂ ਬਾਅਦ ਉਹ ਆਪਣੇ ਦੋਸਤ ਨਾਲ ਮੌਕੇ 'ਤੇ ਪਹੁੰਚਿਆ। ਉਸ ਨੇ ਦੱਸਿਆ ਕਿ ਜਿਉਂ ਹੀ ਉਹ ਦੋਸਤ ਨਾਲ ਮੌਕੇ 'ਤੇ ਪਹੁੰਚਿਆ ਤਾਂ ਦੂਜੀ ਧਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਬਿਨਾਂ ਵਜ੍ਹਾ ਝਗੜਾ ਕਰਦਿਆਂ ਉਸ ਦੇ (ਅਮਨਦੀਪ) ਗਲੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦਿਆਂ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਉਹ ਆਪਣੇ ਦੋਸਤ ਨੂੰ ਗੰਭੀਰ ਹਾਲਤ 'ਚ ਨਿੱਜੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਅਮਨਦੀਪ ਦੀ ਮੌਤ ਦੀ ਸੂਚਨਾ ਮਿਲਦੇ ਹੀ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ
ਦੂਜੇ ਪਾਸੇ ਸੰਪਰਕ ਕਰਨ 'ਤੇ ਥਾਣਾ ਨੰਬਰ 2 ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਸ ਪੀੜਤ ਧਿਰ ਦੇ ਲੋਕਾਂ ਦੇ ਬਿਆਨ ਦਰਜ ਕਰ ਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਜਾਰੀ ਹੈ ਅਤੇ ਉਹ ਜਲਦ ਪੁਲਸ ਦੀ ਪਕੜ ਵਿਚ ਹੋਣਗੇ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ
ਨੋਟ: ਸ਼ਹਿਰ 'ਚ ਵਾਪਰ ਰਹੀਆਂ ਕਤਲ ਸਬੰਧੀ ਘਟਨਾਵਾਂ 'ਤੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ 'ਚ ਦਿਓ ਜਵਾਬ
ਕਤਲ ਮਾਮਲੇ 'ਚ ਗ੍ਰਿਫ਼ਤਾਰ ਗੈਂਗਸਟਰ ਸੁੱਖ ਭਿਖਾਰੀਵਾਲ 'ਤੇ ਗੁਰਦਾਸਪੁਰ 'ਚ ਵੀ ਦਰਜ ਨੇ 10 ਕੇਸ
NEXT STORY