ਅੰਮ੍ਰਿਤਸਰ (ਛੀਨਾ)- 'ਕਿਸਾਨੀ ਮਸਲੇ ਹੱਲ ਕਰਨ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰੇਬਾਜ਼ੀ ਬੰਦ ਕਰੇ।' ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਵੀ ਖਾਸ ਤੌਰ ’ਤੇ ਹਾਜ਼ਰ ਸਨ।
ਪ੍ਰਧਾਨ ਧਾਮੀ ਨੇ ਕਿਹਾ ਕਿ ਦੇਸ਼ ਦੀਆ ਅਦਾਲਤਾਂ ਵਲੋਂ ਮਿਲੀਆ ਸਜ਼ਾਵਾਂ ਨਾਲੋਂ ਕਈ ਗੁਣਾਂ ਵੱਧ ਸਮਾਂ ਜੇਲ੍ਹਾਂ ’ਚ ਬਤੀਤ ਕਰ ਚੁੱਕੇ ਬੰਦੀ ਸਿੰਘ ਹੁਣ ਰਿਹਾਈ ਦੇ ਹੱਕਦਾਰ ਹਨ ਜਿਨ੍ਹਾਂ ਪ੍ਰਤੀ ਕੇਂਦਰ ਸਰਕਾਰ ਨੂੰ ਗੰਭੀਰ ਹੋਣਾ ਚਾਹੀਦਾ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਹੱਲ ਕਰਵਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੇਗੀ।
ਇਹ ਵੀ ਪੜ੍ਹੋ- ਸਕੂਲ ਦੀ ਵੈਨ ਨਾਲ ਹੋ ਗਿਆ ਭਿਆਨਕ ਹਾਦਸਾ, ਸ਼ੀਸ਼ਾ ਤੋੜ ਕੇ ਕੱਢਣਾ ਪਿਆ ਬੱਚੇ ਨੂੰ ਬਾਹਰ
ਇਸ ਮੌਕੇ ’ਤੇ ਭਾਈ ਅਜਾਇਬ ਸਿੰਘ ਅਭਿਆਸੀ ਨੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਵਾਸਤੇ ਪੰਜਾਬ ਅਤੇ ਗੁਆਂਢੀ ਰਾਜਾਂ ’ਚ ਕੀਤੇ ਜਾ ਰਹੇ ਕਾਰਜਾਂ ਦੇ ਬਾਰੇ ’ਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ। ਇਸ ਸਮੇਂ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਪੀ.ਏ. ਸ਼ਹਿਬਾਜ਼ ਸਿੰਘ, ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਨਵਦੀਪ ਸਿੰਘ ਜਿੰਮੀ ਵਾਲੀਆ, ਮੋਹਨ ਸਿੰਘ ਸ਼ੈਲਾ ਵਾਲੀਆ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਕੂਲ ਦੀ ਵੈਨ ਨਾਲ ਹੋ ਗਿਆ ਭਿਆਨਕ ਹਾਦਸਾ, ਸ਼ੀਸ਼ਾ ਤੋੜ ਕੇ ਕੱਢਣਾ ਪਿਆ ਬੱਚੇ ਨੂੰ ਬਾਹਰ
NEXT STORY