ਟਾਂਡਾ ਉੜਮੁੜ, (ਪਰਮਜੀਤ ਸਿੰਘ ਮੋਮੀ)- ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ, ਡਰ ਤੇ ਭੈਅ ਰਹਿਤ ਸੂਬਾ ਦੇਣ ਦੀ ਬਜਾਏ ਸੂਬਾ ਸਰਕਾਰ ਨੇ ਵੱਖ-ਵੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਕੇ ਲੋਕਾਂ ਦੀ ਆਸਥਾ ਨੂੰ ਢਾਹ ਲਾਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦੇ ਹੋਏ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮ ਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ, ਦਲਿਤ ਯੂਥ ਆਗੂ ਸਰਬਜੀਤ ਸਿੰਘ ਮੋਮੀ, ਅਮਰੀਕ ਸਿੰਘ ਭਾਗੋਵਾਲ ਵੀ ਮੌਜੂਦ ਸਨ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਧਾਰਮਿਕ ਮਾਮਲਿਆਂ ਵਿੱਚ ਕੀਤੀ ਜਾ ਰਹੀ ਦਖਲਅੰਦਾਜ਼ੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੀਤੇ ਸਮੇਂ ਦੌਰਾਨ ਵੱਖ-ਵੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲ ਅੰਦਾਜੀ ਕਰਦੇ ਹੋਏ ਬਹੁਤ ਹੀ ਮਾੜੀ ਸਿਆਸਤ ਕੀਤੀ ਹੈ ਅਤੇ ਇਸ ਦੀ ਜਿੰਨੀ ਨਿੰਦ ਕੀਤੀ ਜਾਵੇ ਉਹ ਘੱਟ ਹੈ।
ਐਡਵੋਕੇਟ ਧਾਮੀ ਨੇ ਹੋਰ ਇਹ ਵੀ ਸਰਕਾਰ ਨੂੰ ਇਹ ਬਿਲਕੁਲ ਵੀ ਇਜਾਜ਼ਤ ਨਹੀਂ ਹੈ ਕਿ ਉਹ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖਾਂ ਦੀ ਸਰਬ ਉੱਚ ਅਦਾਲਤ ਅਕਾਲ ਤਖਤ ਸਾਹਿਬ ਦੇ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰੇ ਕਿਉਂਕਿ ਸਰਕਾਰਾਂ ਦਾ ਮੁੱਖ ਕੰਮ ਲੋਕਾਂ ਦੀ ਸੁਰੱਖਿਆ ਸੂਬੇ ਦਾ ਵਿਕਾਸ ਸੂਬੇ ਚੋਂ ਨਸ਼ਾ ਕੋਰੀ ਭਰਿਸ਼ਟਾਚਾਰੀ ਨੂੰ ਖਤਮ ਕਰਨਾ ਹੁੰਦਾ ਹੈ ਪ੍ਰੰਤੂ ਸਰਕਾਰ ਆਪਣੇ ਅਸਲ ਮਕਸਦ ਤੋਂ ਭਟਕ ਕੇ ਹੋਰ ਹੀ ਪਾਸੇ ਤੁਰ ਪਈ ਹੈ ਜਿਸ ਕਾਰਨ ਸਰਕਾਰ ਤੋਂ ਅੱਜ ਹਰੇਕ ਵਰਗ ਬੁਰੀ ਤਰ੍ਹਾਂ ਦੁਖੀ ਹੈ।
ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਅਤੇ ਜੋ ਬਦਲਾਅ ਦੇ ਦਾਵੇ ਕੀਤੇ ਸਨ ਉਹ ਸਾਰੇ ਖੋਖਲੇ ਸਾਬਤ ਹੋਏ ਹਨ।
ਉਨਾਂ ਕਿਹਾ ਕਿ ਅੱਜ ਪੰਜਾਬ ਵਿੱਚ ਜਿੱਥੇ ਖੁੱਲੇ ਆਮ ਨਸ਼ਿਆਂ ਦੀ ਵਿਕਰੀ ਹੋ ਰਹੀ ਹੈ ਉੱਥੇ ਹੀ ਪੰਜਾਬ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਿਛੜੇ ਹੈ ਜੇਕਰ ਗੱਲ ਕਰੀਏ ਸੂਬੇ ਦੀਆਂ ਸੜਕਾਂ ਦੀ ਤਾਂ ਵੱਖ-ਵੱਖ ਸਰਕਲਾਂ ਪਿਛਲੇ ਚਾਰ ਸਾਲਾਂ ਤੋਂ ਰਿਪੇਅਰ ਹੋਣ ਨੂੰ ਤਰਸ ਰਹੀਆਂ ਹਨ ਪ੍ਰੰਤੂ ਸਰਕਾਰ ਇਸ ਪਾਸੇ ਧਿਆਨ ਦੇਣ ਦੀ ਬਜਾਏ ਹੋਰ ਮਾਮਲਿਆਂ ਵਿੱਚ ਦਖਲ ਅੰਦਾਜੀ ਕਰ ਰਹੀ ਹੈ ਜਿਸ ਨਾਲ ਸਰਕਾਰ ਤੋਂ ਅਜ ਹਰੇਕ ਵਰਗ ਦੁਖੀ ਹੈ।
ਇਸ ਮੌਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਿਤ ਦਿਹਾੜੇ ਹੀ ਹੋ ਰਹੀਆਂ ਕਤਲੋਗਾਰਤ ਦੀਆਂ ਘਟਨਾਵਾਂ ਦੇ ਨਾਲ ਪੰਜਾਬ ਦਾ ਹਰੇਕ ਵਰਗ ਬੁਰੀ ਤਰ੍ਹਾਂ ਸਹਿਮਿਆ ਹੋਇਆ ਹੈ ਤੇ ਕੋਈ ਵੀ ਲੋਕ ਸਰਕਾਰ ਦੇ ਇਸ ਕਾਰਜਕਾਲ ਦਾ ਦੌਰਾ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਬੁਰੀ ਤਰ੍ਹਾਂ ਦੁਖੀ ਹੋਇਆ ਹਰੇਕ ਵਰਗ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਤੋਂ ਚਲਦਿਆਂ ਕਰਨ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਬੜੀ ਹੀ ਬੇਸਬਰੀ ਨਾਲ ਕਰ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਹੋਣਾਂ ਲੀਡਰਾਂ ਨੇ ਵੀ ਸਰਕਾਰ ਵੱਲੋਂ ਲੋਕਾਂ, ਕਿਸਾਨ ਵਰਗ, ਮਜ਼ਦੂਰ ਵਰਗ, ਵਿਦਿਆਰਥੀ ਵਰਗ, ਮੀਡੀਆ ਵਰਗ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ ਰੋਸ ਪ੍ਰਗਟ ਕੀਤਾ।
CM ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਵਰ੍ਹਾਈਆਂ ਗਈਆਂ ਪਾਣੀ ਦੀਆਂ ਬੋਛਾਰਾਂ
NEXT STORY