ਚੰਡੀਗੜ- ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਉੱਤੇ ਮੋਹਰ ਲਾ ਦਿੱਤੀ ਹੈ। ਹਰਜਿੰਦਰ ਸਿੰਘ ਧਾਮੀ ਕੱਲ੍ਹ (ਸੋਮਵਾਰ) ਹੋਣ ਵਾਲੀ ਐਸਜੀਪੀਸੀ ਦੀ ਪ੍ਰਧਾਨਗੀ ਲਈ ਅਕਾਲੀ ਦਲ ਦਾ ਚਿਹਰਾ ਹੋਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਸਾਲਾਨਾ ਚੋਣਾਂ ਸੋਮਵਾਰ ਨੂੰ ਹੋਣੀਆਂ ਹਨ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਵਾਈਆਂ ਜਾਣਗੀਆਂ। ਅਕਾਲੀ ਦਲ ਨੇ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਮੁੜ ਇਸ ਅਹੁਦੇ ਲਈ ਉਮੀਦਵਾਰ ਬਣਾਇਆ ਹੈ।
ਪਾਰਟੀ ਵੱਲੋਂ ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਫੈਸਲੇ ਦਾ ਐਲਾਨ ਕੀਤਾ।
ਚੋਣ ਪ੍ਰਕਿਰਿਆ ਅਤੇ ਮੈਂਬਰ ਗਿਣਤੀ:
ਮੌਜੂਦਾ ਸਕੱਤਰ ਪ੍ਰਤਾਪ ਸਿੰਘ ਅਨੁਸਾਰ, ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 170 ਚੁਣੇ ਹੋਏ ਹਨ ਅਤੇ 15 ਨਾਮਜ਼ਦ ਹਨ। ਕੁਝ ਮੈਂਬਰਾਂ ਦੇ ਦੇਹਾਂਤ ਜਾਂ ਅਸਤੀਫੇ ਕਾਰਨ, ਇਸ ਚੋਣ ਸੈਸ਼ਨ ਵਿੱਚ ਪ੍ਰਧਾਨ ਦੇ ਅਹੁਦੇ ‘ਤੇ ਵੋਟ ਪਾਉਣ ਲਈ ਲਗਭਗ 148 ਮੈਂਬਰ ਮੌਜੂਦ ਹੋਣਗੇ
ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
NEXT STORY