ਕਪੂਰਥਲਾ//ਚੰਡੀਗੜ੍ਹ- ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਚੋਣ ਪ੍ਰਕਿਰਿਆ ਰਾਹੀਂ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੀ ਗਵਰਨਿੰਗ ਬਾਡੀ (Apex Council) ਦੇ ਮੈਂਬਰ ਨਿਯੁਕਤ ਹੋਏ, ਜਿਸ ਵਿਚ ਅਮਰਜੀਤ ਸਿੰਘ ਮਹਿਤਾ ਪ੍ਰਧਾਨ ਅਤੇ ਸਨਜੀਤ ਸਿੰਘ ਬੈਂਸ ਅਤੇ ਵਿਕਰਮ ਗੁਪਤਾ ਸਹਿਯੋਗੀ ਮੈਂਬਰ ਚੁਣੇ ਗਏ।
ਇਹ ਵੀ ਪੜ੍ਹੋ : ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਸ਼ਾਰਦੁਲ ਠਾਕੁਰ, ਹਲਦੀ ਸੈਰਾਮਨੀ ਦੀਆਂ ਤਸਵੀਰਾਂ ਆਈਆਂ ਸਾਹਮਣੇ
ਐਡਵੋਕੇਟ ਹਰਸਿਮਰਨ ਘੁੰਮਣ ਨੇ ਜਿਥੇ ਪੜਾਈ ਚ ਮੱਲਾਂ ਮਾਰੀਆਂ ਉਥੇ ਹੀ ਸਿਆਸੀ ਤੌਰ 'ਤੇ ਹਲਕਾ ਭੁਲੱਥ ਤੋਂ ਯੂਥ ਆਗੂ ਦੇ ਤੌਰ 'ਤੇ ਚੋਣ ਜਿੱਤ ਕੇ ਨੌਜਵਾਨਾਂ ਦੀ ਨੁਮਾਇੰਦਗੀ ਕੀਤੀ। ਉਹ ਬਚਪਨ ਤੋਂ ਹੀ ਕ੍ਰਿਕਟ ਪ੍ਰੇਮੀ ਹਨ ਅਤੇ ਵੱਖ ਵੱਖ ਕ੍ਰਿਕਟ ਅਕੈਡਮੀਆਂ ਵੱਲੋਂ ਕ੍ਰਿਕਟ ਖੇਡੀ ਹੈ। ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਗਵਰਨਿੰਗ ਬਾਡੀ (Apex Council) ਮੈਂਬਰ ਨਿਯੁਕਤ ਹੋਣ 'ਤੇ ਉਨ੍ਹਾਂ ਦੇ ਦੋਸਤਾਂ, ਸਮੁੱਚੇ ਹਲਕਾ ਭੁਲੱਥ ਅਤੇ ਕ੍ਰਿਕਟ ਪ੍ਰੇਮੀਆਂ ਵਲੋਂ ਵਧਾਈ ਦਿੱਤੀ ਗਈ।
ਇਹ ਵੀ ਪੜ੍ਹੋ : ਵਿਰਾਟ ਦਾ ਵੱਡਾ ਖ਼ੁਲਾਸਾ: ਧੋਨੀ ਦੇ ਇਸ ਮੈਸੇਜ ਨੇ ਬਦਲ ਦਿੱਤੀ ਸੀ ਜ਼ਿੰਦਗੀ
ਜ਼ਿਕਰਯੋਗ ਹੈ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਦੀਆਂ ਚੋਣਾਂ ਤੋਂ ਬਾਅਦ ਅਮਰਜੀਤ ਸਿੰਘ ਮਹਿਤਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰੀਤ ਮਹਿੰਦਰ ਸਿੰਘ ਬੰਗਾ ਨੂੰ ਉਪ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਪੀਸੀਏ ਦੇ ਵਿੱਤ ਵਿੱਚ ਪੂਰੀ ਪਾਰਦਰਸ਼ਤਾ ਲਿਆਉਣ ਲਈ ਸੁਨੀਲ ਗੁਪਤਾ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਖਜ਼ਾਨਚੀ ਦੇ ਅਹੁਦੇ ਲਈ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਗੁਪਤਾ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ ਹਨ ਅਤੇ 6 ਸਾਲਾਂ ਲਈ ਕੇਨਰਾ ਬੈਂਕ ਦੇ ਸਾਬਕਾ ਡਾਇਰੈਕਟਰ ਵੀ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਜਲੰਧਰ ਵਿਖੇ ਗ੍ਰੰਥੀ ਸਿੰਘ ਦੀ ਮੁਸਤੈਦੀ ਨਾਲ ਟਲਿਆ ਬੇਅਦਬੀ ਕਾਂਡ, ਸ਼ਰਾਰਤੀ ਅਨਸਰ ਨੂੰ ਇੰਝ ਕੀਤਾ ਕਾਬੂ
NEXT STORY