ਤਰਨਤਾਰਨ(ਰਮਨ,ਆਹਲੁਵਾਲੀਆ)- ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਦੇ ਦਿਹਾਂਤ ਤੋਂ ਬਾਅਦ ਹਲਕੇ ’ਚ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਲਿਖਤੀ ਰੂਪ ’ਚ ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਗਵਰਨਰ ਨੂੰ ਲਿਖਤੀ ਰੂਪ ’ਚ ਸੀਟ ਖਾਲੀ ਹੋਣ ਸਬੰਧੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਭਾਵੇਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੋਈ ਵੀ ਜ਼ਿਮਨੀ ਚੋਣ ਸਬੰਧੀ ਵਿਧਾਨ ਸਭਾ ਹਲਕਾ ਤਰਨਤਾਰਨ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਪ੍ਰੰਤੂ ਵਿਧਾਨ ਸਭਾ ਹਲਕਾ ਤਰਨਤਾਰਨ ’ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਚੋਣ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਾਣੀ ਦੇ ਮੁੱਦੇ 'ਤੇ ਬੋਲੇ ਸਿਹਤ ਮੰਤਰੀ, ਕਿਹਾ- 'ਹਰਿਆਣਾ ਕੋਲੋਂ ਤਾਂ ਆਪਣਾ ਪਾਣੀ ਸੰਭਾਲਿਆ ਨਹੀਂ ਜਾਂਦਾ'
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਜ਼ਿਲ੍ਹਾ ਤਰਨਤਾਰਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਕੋਮਲਪ੍ਰੀਤ ਸਿੰਘ ਦੇ ਹੱਕ ਵਿਚ ਨਿਤਰਦੇ ਹੋਏ ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ 90 ਪਿੰਡਾਂ ਦੇ ਮੌਜੂਦਾ ਸਰਪੰਚਾਂ ਵੱਲੋਂ ਪਾਰਟੀ ਹਾਈ ਕਮਾਂਡ ਪਾਸੋਂ ਜ਼ਿਮਨੀ ਚੋਣ ਲਈ ਟਿਕਟ ਦੀ ਮੰਗ ਕੀਤੀ ਹੈ।
ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਸਾਲ 2022 ਦੌਰਾਨ ਹੋਈਆਂ ਚੋਣਾਂ ਵਿਚ ਡਾਕਟਰ ਕਸ਼ਮੀਰ ਸਿੰਘ ਸੋਹਲ ਵੱਲੋਂ ਆਪਣੀ ਕਿਸਮਤ ਅਜ਼ਮਾਉਂਦੇ ਹੋਏ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਸੀ ,ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਵੱਡੀ ਲੀਡ ਹਾਸਲ ਕਰਦੇ ਹੋਏ ਚੋਣ ਜਿੱਤ ਲਈ ਗਈ। ਬੀਤੇ ਦਿਨੀਂ ਉਨ੍ਹਾਂ ਦੇ ਹੋਏ ਦਿਹਾਂਤ ਤੋਂ ਬਾਅਦ ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਹੋਣੀ ਤੈਅ ਮੰਨ ਲਈ ਗਈ ਹੈ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਇਸ ਹਲਕੇ ਦੀ ਸੀਟ ਨੂੰ ਖਾਲੀ ਐਲਾਨ ਕਰਦੇ ਹੋਏ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਪੰਜਾਬ ਦੇ ਗਵਰਨਰ ਨੂੰ ਲਿਖਤੀ ਰੂਪ ਵਿਚ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਦੌਰਾਨ ਹਲਕੇ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇਸ ਜ਼ਿਮਨੀ ਚੋਣ ਦੌਰਾਨ ਟਿਕਟ ਦੀ ਮੰਗ ਨੂੰ ਲੈ ਕੇ ਜ਼ੋਰ ਸ਼ੋਰ ਨਾਲ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਥੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਐਡਵੋਕੇਟ ਕੋਮਲਪ੍ਰੀਤ ਸਿੰਘ ਅਤੇ ਸੀਨੀਅਰ ‘ਆਪ’ ਆਗੂ ਨੂੰ ਟਿਕਟ ਦੇਣ ਲਈ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਪਾਰਟੀ ਹਾਈਕਮਾਂਡ ਅੱਗੇ ਮੰਗ ਨੇ ਜ਼ੋਰ ਫੜ੍ਹ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਵਿਧਾਨ ਸਭਾ 'ਚ ਬੋਲੇ ਹਰਜੋਤ ਸਿੰਘ ਬੈਂਸ, ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ
ਇਸੇ ਲੜੀ ਦੇ ਤਹਿਤ ਬਲਾਕ ਤਰਨਤਾਰਨ ਅਤੇ ਗੰਡੀਵਿੰਡ ਦੇ ਕਰੀਬ 90 ਸਰਪੰਚਾਂ ਵੱਲੋਂ ਐਡਵੋਕੇਟ ਕੋਮਲਪ੍ਰੀਤ ਸਿੰਘ ਦੇ ਹੱਕ ’ਚ ਇਕੱਤਰਤਾ ਕਰਦੇ ਹੋਏ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਾਸੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਜ਼ਿਮਨੀ ਚੋਣ ਨਾਲ ਸਬੰਧਤ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਟਿਕਟ ਦੇਣ ਲਈ ਪੁਰਜ਼ੋਰ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਇਕੱਤਰ ਹੋਏ 90 ਪਿੰਡਾਂ ਦੇ ਸਰਪੰਚਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜੇ ਪਾਰਟੀ ਹਾਈਕਮਾਂਡ ਐਡਵੋਕੇਟ ਕੋਮਲਪ੍ਰੀਤ ਸਿੰਘ ਨੂੰ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਦੀ ਹੈ ਤਾਂ ਉਹ ਵੱਡੀ ਲੀਡ ਨਾਲ ਸੀਟ ਨੂੰ ਜਿੱਤ ਕੇ ਪਾਰਟੀ ਦੀ ਝੋਲੀ ’ਚ ਪਾ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਫਿਰ ਹੋਵੇਗਾ ਸ਼ੁਰੂ
ਉਨ੍ਹਾਂ ਦੱਸਿਆ ਕਿ ਐਡਵੋਕੇਟ ਕੋਮਲਪ੍ਰੀਤ ਸਿੰਘ ਬੀਤੇ ਕਈ ਸਾਲਾਂ ਤੋਂ ‘ਆਪ’ ਦੇ ਹੱਕ ’ਚ ਦਿਨ-ਰਾਤ ਮਿਹਨਤ ਕਰਦੇ ਹੋਏ ਵੇਖੇ ਗਏ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸਮੂਹ ਵੋਟਰ ਉਨ੍ਹਾਂ ਨੂੰ ਬੜੀ ਨਜ਼ਦੀਕੀ ਅਤੇ ਮਿਹਨਤੀ ਵਰਕਰ ਵਜੋਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਕੋਮਲਪ੍ਰੀਤ ਸਿੰਘ ਬੜੀ ਆਸਾਨੀ ਨਾਲ ਇਸ ਜ਼ਿਮਨੀ ਚੋਣ ਨੂੰ ਜਿੱਤ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ 'ਚ ਬੋਲੇ ਹਰਜੋਤ ਸਿੰਘ ਬੈਂਸ, ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ
NEXT STORY