ਪਟਿਆਲਾ (ਬਲਜਿੰਦਰ) : ਸ਼ਹਿਰ ਦੀ ਵਿਕਾਸ ਕਾਲੋਨੀ ’ਚ ਮੰਗਲਵਾਰ ਰਾਤ ਨੂੰ ਹੋਏ ਬਜ਼ੁਰਗ ਬੀਬੀ ਦੇ ਕਤਲ ਦੇ ਮਾਮਲੇ ’ਚ ਪੁਲਸ ਨੇ 10 ਟੀਮਾਂ ਬਣਾ ਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਪੀ. ਸਿਟੀ ਵਰੁਣ ਸ਼ਰਮਾ ਨੇ ਦੱਸਿਆ ਕਿ ਆਸ-ਪਾਸ ਦੇ ਇਲਾਕੇ ਦੀ ਸੀ. ਸੀ. ਟੀ. ਵੀ. ਫੁਟੇਜ ਦੇ ਨਾਲ-ਨਾਲ ਮੋਬਾਇਲ ਡੰਪ ਵੀ ਚੱਕ ਲਏ ਗਏ ਹਨ। ਉਸ ਦੌਰਾਨ ਉੱਥੇ ਮੌਜੂਦ ਨੰਬਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਜਿਹੜੀ ਮੁੱਢਲੀ ਜਾਂਚ ਕੀਤੀ ਹੈ, ਉਸ ’ਚ ਮਿਲੀ ਸੂਚਨਾ ਦੇ ਮੁਤਾਬਕ 3 ਸ਼ੱਕੀ ਵਿਅਕਤੀ ਨਜ਼ਰ ਆ ਰਹੇ ਹਨ।
ਦੋ ਅੰਦਰੋਂ ਬਾਹਰ ਆਏ ਹਨ ਅਤੇ ਇਕ ਬਾਹਰ ਘੁੰਮ ਰਿਹਾ ਸੀ। ਪੁਲਸ ਵੱਲੋਂ ਇਸ ਮਾਮਲੇ ’ਚ ਅਜੇ ਕੁੱਝ ਜ਼ਿਆਦਾ ਨਹੀਂ ਕਿਹਾ ਜਾ ਰਿਹਾ। ਐੱਸ. ਪੀ. ਸਿਟੀ ਨੇ ਕਿਹਾ ਕਿ ਕੁੱਝ ਵਿਅਕਤੀਆਂ ਤੋਂ ਇਸ ਮਾਮਲੇ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ ’ਚ ਦਾਖ਼ਲ ਹੋ ਕੇ 60 ਸਾਲਾ ਕਮਲੇਸ਼ ਰਾਣੀ ਸਿੰਗਲਾ ਦਾ ਕਤਲ ਕਰ ਦਿੱਤਾ ਸੀ। ਇਸ ਮਾਮਲੇ ’ਚ ਫਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਹੀ ਕੇਸ ਦਰਜ ਕੀਤਾ ਗਿਆ ਹੈ।
ਗਾਂਧੀ ਵਨੀਤਾ ਆਸ਼ਰਮ ਦੀਆਂ 40 ਤੋਂ ਵੱਧ ਕੁੜੀਆਂ ਕੋਰੋਨਾ ਪਾਜ਼ੇਟਿਵ, ਸਿਹਤ ਮਹਿਕਮੇ ’ਚ ਪਈਆਂ ਭਾਜੜਾਂ
NEXT STORY