ਫ਼ਤਿਹਗੜ੍ਹ ਸਾਹਿਬ (ਬਿਪਨ): ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਿਹਗੜ੍ਹ ਸਾਹਿਬ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ 'ਨੋ ਵਰਕ' ਦਾ ਐਲਾਨ ਕਰਦਿਆਂ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਫ਼ੈਸਲੇ ਕਾਰਨ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਨਾਲ ਦੂਰ-ਦੁਰਾਡਿਓਂ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਨੇ ਪ੍ਰਣਾਲੀ 'ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਇਸ ਨਵੀਂ ਵਿਵਸਥਾ ਕਾਰਨ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਨਵੇਂ ਵਕੀਲਾਂ ਦਾ ਵੱਡਾ ਮਾਲੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੋ ਲੋਕ ਨਿੱਜੀ ਵਕੀਲ ਰੱਖਣ ਦੇ ਪੂਰੀ ਤਰ੍ਹਾਂ ਸਮਰੱਥ ਹਨ, ਉਹ ਵੀ ਮੁਫ਼ਤ ਕਾਨੂੰਨੀ ਸਹਾਇਤਾ ਵਾਲੀ ਇਸ ਸਰਕਾਰੀ ਸਹੂਲਤ ਦਾ ਨਾਜਾਇਜ਼ ਫਾਇਦਾ ਉਠਾ ਰਹੇ ਹਨ। ਵਕੀਲਾਂ ਮੁਤਾਬਕ, ਜਦੋਂ ਤੱਕ ਇਸ ਪ੍ਰਣਾਲੀ ਵਿਚ ਸੁਧਾਰ ਨਹੀਂ ਕੀਤਾ ਜਾਂਦਾ ਜਾਂ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ, ਉਨ੍ਹਾਂ ਦਾ ਇਹ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।
ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ਰਾਜਾ ਵੜਿੰਗ
NEXT STORY