ਫ਼ਤਹਿਗੜ੍ਹ ਸਾਹਿਬ (ਵਿਪਨ/ਜਗਦੇਵ): ਬੀਤੇ ਦਿਨੀਂ ਖੰਨਾ 'ਚ ਸ਼ਿਵਪੁਰੀ ਮੰਦਰ 'ਚ ਸ਼ਿਵਲਿੰਗ ਦੀ ਬੇਅਦਬੀ ਅਤੇ ਚੋਰੀ ਦੀ ਘਟਨਾ ਦਾ ਮਸਲਾ ਭੱਖਦਾ ਜਾ ਰਿਹਾ ਹੈ। ਬੀਤੇ ਦਿਨੀਂ ਸ਼ਿਵ ਭਗਤਾਂ ਵੱਲੋਂ ਇਸ ਘਟਨਾ ਦੇ ਰੋਸ ਵਜੋਂ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਸੀ। ਅੱਜ ਇਸ ਘਟਨਾ ਵਿਰੁੱਧ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਾਰ ਐਸੋਸੀਏਸ਼ਨ ਵੱਲੋਂ ਹੜਤਾਲ ਕਰ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਸਿਵਲ ਹਸਪਤਾਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਹੋਵੇਗੀ ਖੱਜਲ-ਖੁਆਰੀ
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਅਤੇ ਸੈਕਟਰੀ ਵਿਵੇਕ ਸ਼ਰਮਾ ਨੇ ਕਿਹਾ ਹੈ ਕਿ ਬਹੁਤ ਦੁੱਖ ਹੋਇਆ ਹੈ ਕਿ ਜਦੋਂ ਦੇਸ਼ 'ਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਸੀ, ਉਸ ਦਿਨ ਖੰਨਾ 'ਚ ਸ਼ਿਵਪੁਰੀ ਮੰਦਰ 'ਚ ਸ਼ਿਵਲਿੰਗ ਦੀ ਬੇਅਦਬੀ ਕਰ ਚੋਰੀ ਕਰ ਲਈ ਗਈ। ਉਨ੍ਹਾਂ ਕਿਹਾ ਕਿ ਪੁਲਸ ਵੀ. ਆਈ. ਪੀ. ਡਿਊਟੀਆਂ ਕਰਦੀ ਰਹੀ ਤੇ ਮੁਜਰਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਦੂਜੇ ਪਾਸੇ ਕੋਲਕਾਤਾ ਚ ਇਕ ਬੱਚੀ ਨਾਲ ਹੋਏ ਜਬਰ-ਜ਼ਿਨਾਹ ਦੇ ਮਾਮਲੇ ਤੋਂ ਦੁਖੀ ਅੱਜ ਇਕ ਦੀ ਬਾਰ ਐਸੋਸੀਏਸ਼ਨ ਨੇ ਹੜਤਾਲ ਕਰ ਜਲਦ ਇਨਸਾਫ ਦੀ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਵੱਡਾ ਕਦਮ, ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
NEXT STORY