ਨਵੀਂ ਦਿੱਲੀ : ਕਾਬੁਲ ਦੇ ਗੁਰਦੁਆਰਾ ਸਾਹਿਬ ਕਰਤੇ ਪਰਵਾਨ ‘ਤੇ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਅਫ਼ਗਾਨਿਸਤਾਨ ਦੇ 11 ਸਿੱਖ ਅੱਜ ਭਾਰਤ ਪਹੁੰਚੇ। ਇਸ ਮੌਕੇ ਏਅਰਪੋਰਟ 'ਤੇ ਮਾਹੌਲ ਬਹੁਤ ਹੀ ਗਮਗੀਨ ਹੋ ਗਿਆ। ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਪਰਿਵਾਰ ਭੁੱਬਾਂ ਮਾਰ ਰੋ ਪਿਆ। ਸਰਕਾਰ ਨੇ 19 ਜੂਨ ਨੂੰ ਅਫ਼ਗਾਨਿਸਤਾਨ ਦੇ 111 ਹਿੰਦੂਆਂ ਅਤੇ ਸਿੱਖਾਂ ਨੂੰ ਐਮਰਜੈਂਸੀ ਈ-ਵੀਜ਼ੇ ਦਿੱਤੇ ਸਨ, ਜਿਸ 'ਤੇ ਉਨ੍ਹਾਂ ਭਾਰਤ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਹ ਕਦਮ ਉਦੋਂ ਚੁੱਕਿਆ ਗਿਆ, ਜਦੋਂ ਕੁਝ ਘੰਟੇ ਪਹਿਲਾਂ ਅਫ਼ਗਾਨਿਸਤਾਨ ਦੇ ਕਰਤੇ ਪਰਵਾਨ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ 'ਚ ਸਵਿੰਦਰ ਸਿੰਘ ਸਮੇਤ 2 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਜੀ ਟੈਂਪਲ ਬਰੇਸ਼ੀਆ ਦਾ ਸਥਾਪਨਾ ਦਿਵਸ 3 ਜੁਲਾਈ ਨੂੰ
ਸਵਿੰਦਰ ਸਿੰਘ ਕਾਬੁਲ 'ਚ ‘ਪਾਨ’ ਦੀ ਦੁਕਾਨ ਚਲਾਉਂਦਾ ਸੀ ਅਤੇ ਗੁਰਦੁਆਰੇ ਵਿੱਚ ਹੀ ਰਹਿੰਦਾ ਸੀ। ਉਸ ਦਾ ਪਰਿਵਾਰ ਦਿੱਲੀ 'ਚ ਰਹਿੰਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਭਾਰਤੀ ਵਿਸ਼ਵ ਮੰਚ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ 11 ਅਫ਼ਗਾਨ ਸਿੱਖਾਂ ਦੀ ਆਮਦ ਦਾ ਪ੍ਰਬੰਧ ਕੀਤਾ ਸੀ। ਭਾਰਤੀ ਵਿਸ਼ਵ ਮੰਚ ਦੇ ਨੁਮਾਇੰਦੇ ਨੇ ਦੱਸਿਆ ਕਿ ਅਫ਼ਗਾਨਿਸਤਾਨ ਤੋਂ 11 ਸਿੱਖ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣਗੇ। ਹਮਲੇ 'ਚ ਜ਼ਖ਼ਮੀ ਹੋਇਆ ਰਕਬੀਰ ਸਿੰਘ ਵੀ ਇਸੇ ਗਰੁੱਪ ਦਾ ਹਿੱਸਾ ਹੈ। ਹਵਾਈ ਅੱਡੇ ’ਤੇ ਪਹੁੰਚਣ ਤੋਂ ਬਾਅਦ ਇਹ ਜਥਾ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਦੇ ਦਰਸ਼ਨਾਂ ਲਈ ਜਾਵੇਗਾ। ਉਨ੍ਹਾਂ ਦੀ ਯਾਤਰਾ ਦਾ ਖਰਚਾ ਸ਼੍ਰੋਮਣੀ ਕਮੇਟੀ ਚੁੱਕ ਰਹੀ ਹੈ। ਇਹ ਭਾਰਤ ਵਿੱਚ ਮੁੜ ਵਸੇਬੇ ਦੀ ਮੰਗ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕਰੇਗਾ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਭਾਜਪਾ ਪ੍ਰਧਾਨ ਨੱਢਾ ਨੇ ਸੁਖਬੀਰ ਬਾਦਲ ਨੂੰ ਕੀਤਾ ਫ਼ੋਨ, ਰਾਸ਼ਟਰਪਤੀ ਉਮੀਦਵਾਰ ਲਈ ਮੰਗਿਆ ਸਮਰਥਨ
NEXT STORY