ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਕੁਝ ਦਿਨ ਪਹਿਲਾਂ ਅਫ਼ਗਾਨਿਸਤਾਨ 'ਚ ਆਤਮਘਾਤੀ ਹਮਲੇ 'ਚ ਮਾਰੇ ਗਏ 12 ਸਿੱਖਾਂ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸੰਬੰਧੀਆਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਬਣੇ ਅਸਥਘਾਟ ਤੋਂ ਸਤਲੁਜ ਦਰਿਆ 'ਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਜਿਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ਉਨ੍ਹਾਂ 'ਚ ਮਾਸਟਰ ਅਵਤਾਰ ਸਿੰਘ, ਰਵੇਲ ਸਿੰਘ, ਅਨੂਪ ਸਿੰਘ, ਸਤਨਾਮ ਸਿੰਘ, ਰਾਜੂ ਸਿੰਘ, ਅਮਰੀਕ ਸਿੰਘ, ਤਰਨਜੀਤ ਸਿੰਘ, ਨਰਿੰਦਰ ਸਿੰਘ, ਮਨਜੀਤ ਸਿੰਘ, ਇੰਦਰਜੀਤ ਸਿੰਘ, ਬਲਜੀਤ ਸਿੰਘ ਤੇ ਇਕ ਹਿੰਦੂ ਵਿੱਕੀ ਕੁਮਾਰ ਸ਼ਾਮਲ ਸੀ। ਜ਼ਿਕਰਯੋਗ ਹੈ ਕਿ ਬੀਤੀ 19 ਜੁਲਾਈ ਨੂੰ ਇਨ੍ਹਾਂ ਦੀਆਂ ਅਸਥੀਆਂ ਭਾਰਤ ਲਿਆਂਦੀਆਂ ਗਈਆਂ ਸਨ। ਜਿਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੁ ਅਰਜਨ ਦੇਵ ਜੀ ਨਿਊ ਮਹਾਵੀਰ ਨਗਰ ਵਿਖੇ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਗਿਆ ਸੀ। ਅੱਜ ਸਵੇਰੇ ਅਸਥੀਆਂ ਦਿੱਲੀ ਤੋਂ ਕਾਫਲੇ ਦੇ ਰੂਪ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਿਆਂਦੀਆਂ ਗਈਆਂ। ਇਸ ਕਾਫਲੇ ਦੇ ਨਾਲ ਦਿੱਲੀ ਗੁ. ਕਮੇਟੀ ਦੇ ਮੈਂਬਰ ਭਾਈ ਕੁਲਵੰਤ ਸਿੰਘ ਬਾਠ ਵੀ ਸ਼ਾਮਲ ਸਨ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਅਰਦਾਸ ਕੀਤੀ ਗਈ ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ, ਅਮਰਜੀਤ ਸਿੰਘ ਚਾਵਲਾ, ਪ੍ਰਿੰ. ਸੁਰਿੰਦਰ ਸਿੰਘ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ (ਚਾਰੇ ਸ਼੍ਰੋਮਣੀ ਕਮੇਟੀ ਮੈਂਬਰ) ਜਸਵੀਰ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਐਡਵੋਕੇਟ ਹਰਦੇਵ ਸਿੰਘ ਸੂਚਨਾ ਅਫਸਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਰਣਜੀਤ ਸਿੰਘ ਮੀਤ ਮੈਨੇਜਰ, ਭੁਪਿੰਦਰ ਸਿੰਘ ਮੀਤ ਮਨੇਜਰ, ਸ਼ਮਸ਼ੇਰ ਸਿੰਘ ਦਬੂੜ, ਤੇਜਿੰਦਰ ਸਿੰਘ ਪੱਪੂ, ਸੁਰਿੰਦਰ ਸਿੰਘ ਭਿੰਦਰ, ਜਰਨੈਲ ਸਿੰਘ ਗੁ. ਇੰਸਪੈਕਟਰ, ਬਲਵਿੰਦਰ ਸਿੰਘ ਮੀਤ ਮੈਨੇਜਰ, ਦਲਜੀਤ ਕੌਰ ਐੱਮ.ਸੀ., ਮੋਹਣ ਸਿੰਘ ਢਾਹੇ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਮਨਜਿੰਦਰ ਸਿੰਘ ਬਰਾੜ, ਕਿਸ਼ੋਰ ਸਿੰਘ ਬੰਗੜ, ਜਰਨੈਲ ਸਿੰਘ ਜੈਲੀ, ਮਨਿੰਦਰਪਾਲ ਸਿੰਘ ਮਨੀ, ਦਲਜੀਤ ਸਿੰਘ ਜੀਤੀ ਆਦਿ ਹਾਜ਼ਰ ਸਨ।
ਡਾ. ਬੀ. ਆਰ. ਅੰਬੇਡਕਰ ਯੂਥ ਫੈੱਡਰੇਸ਼ਨ ਨੇ ਐੱਸ. ਡੀ. ਐੱਮ. ਨੂੰ ਸੌਂਪਿਅਾ ਮੰਗ-ਪੱਤਰ
NEXT STORY