ਅੰਮ੍ਰਿਤਸਰ (ਦੀਪਕ ਸ਼ਰਮਾ) - ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਕਾਰਨ ਅਫਗਾਨਿਸਤਾਨ ਤੋਂ 11 ਸਿੱਖ ਭਾਰਤ ਪੁੱਜੇ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਹਵਾਈ ਸਫਰ ਦਾ ਖ਼ਰਚ ਅਦਾ ਕੀਤਾ ਗਿਆ। ਇਸ ਮੌਕੇ ਦਿੱਲੀ ਹਵਾਈ ਅੱਡੇ ’ਤੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਬੀਬੀ ਰਣਜੀਤ ਕੌਰ ਦਿੱਲੀ ਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ ਨੇ ਅਫਗਾਨੀ ਸਿੱਖਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ: ਹਥਿਆਰ ਸਪਲਾਈ ਕਰਨ ਵਾਲਾ ਸਤਵੀਰ ਸਿੰਘ ਫਾਰਚੂਨਰ ਕਾਰ ਸਣੇ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਗੇ, ਉਨ੍ਹਾਂ ਦੇ ਹਵਾਈ ਖ਼ਰਚ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਇਸੇ ਤਹਿਤ ਭਾਰਤ ਪੁੱਜੇ 11 ਅਫਗਾਨੀ ਸਿੱਖਾਂ ਦੇ ਪਹਿਲੇ ਜਥੇ ਲਈ 2 ਲੱਖ 86 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਦਿੱਲੀ ਹਵਾਈ ਅੱਡੇ ’ਤੇ ਅਫਗਾਨੀ ਸਿੱਖਾਂ ਦੇ ਸਵਾਗਤ ਲਈ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਅਫਗਾਨੀ ਸਿੱਖਾਂ ਨੂੰ ਭਾਰਤ ਲਿਆਉਣ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਅਫਗਾਨਿਸਤਾਨ ਤੋਂ ਗਿਆਰਾਂ ਸਿੱਖਾਂ ਦਾ ਪਹਿਲਾ ਜੱਥਾ ਦਿੱਲੀ ਪੁੱਜਿਆ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)
ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਾਂ ਵਿੱਚ ਹਮਲੇ ਦੌਰਾਨ ਜ਼ਖ਼ਮੀ ਹੋਇਆ ਇੱਕ ਸਿੱਖ ਵੀ ਸ਼ਾਮਲ ਹੈ ਅਤੇ ਉਹ ਆਪਣੇ ਨਾਲ ਹਮਲੇ ਦੌਰਾਨ ਮਾਰੇ ਗਏ ਸਿੱਖ ਦੀਆਂ ਅਸਥੀਆਂ ਵੀ ਲੈ ਕੇ ਆਏ ਹਨ। ਭਾਈ ਚਾਵਲਾ ਨੇ ਦੱਸਿਆ ਕਿ ਅਫਗਾਨਸਤਾਨ ਤੋਂ ਆਏ ਸਿੱਖ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦਿੱਲੀ ਵਿੱਖੇ ਪਹੁੰਚੇ ਹਨ, ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਬਲ ਤੋਂ ਪੁੱਜੇ ਸਿੱਖਾਂ ਵਿਚ ਸ. ਮਨਮੋਹਨ ਸਿੰਘ ਸੇਠੀ, ਜ਼ਖ਼ਮੀ ਹੋਏ ਸਿੰਘ ਸ. ਰਘਬੀਰ ਸਿੰਘ, ਸ. ਜਗਮੀਤ ਸਿੰਘ, ਸ. ਅਜਮੀਤ ਸਿੰਘ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ
ਬਾਬਾ ਗਿਆਨੀ ਨੇ ਰੇਕੀ ਕਰ ਕੇ ਸੁੱਖਾ ਗੈਂਗਸਟਰ ਨੂੰ ਦਿੱਤੀ ਸੀ ਕਾਰੋਬਾਰੀ ਬਾਰੇ ਜਾਣਕਾਰੀ, ਇੰਝ ਹੋਇਆ ਖੁਲਾਸਾ
NEXT STORY