ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਫਗਾਨਿਸਤਾਨ ਤੋਂ ਬਾਹਰ ਲਿਜਾਣ ’ਤੇ ਪਾਬੰਦੀ ਲਗਾਉਣ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ 11 ਸਤੰਬਰ 2022 ਨੂੰ 60 ਅਫਗਾਨੀ ਸਿੱਖਾਂ ਦੇ ਜਥੇ ਨੇ ਭਾਰਤ ਆਉਣਾ ਸੀ। ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਲਿਆਉਣ ਤੋਂ ਰੋਕਣ ਕਾਰਨ ਉਹ ਭਾਰਤ ਨਹੀਂ ਆ ਸਕੇ।
ਪੜ੍ਹੋ ਇਹ ਵੀ ਖ਼ਬਰ : ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਅਫਗਾਨ ਸ਼ਾਸਨ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਹੈ। ਇਕ ਪਾਸੇ ਅਫਗਾਨਿਸਤਾਨ ਅੰਦਰ ਸਿੱਖਾਂ ਅਤੇ ਪਾਵਨ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਜਾ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਲਿਆਉਣ ਤੋਂ ਰੋਕਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖ ਸੁਰੱਖਿਅਤ ਨਾ ਹੋਣ ਕਰਕੇ ਦੇਸ਼ ਛੱਡ ਰਹੇ ਹਨ ਅਤੇ ਜਦੋਂ ਸਿੱਖ ਦੇਸ਼ ਅੰਦਰ ਨਾ ਰਹੇ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕੌਣ ਕਰੇਗਾ? ਇਸੇ ਕਰਕੇ ਹੀ ਸਿੱਖ ਆਪਣੇ ਨਾਲ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)
ਉਨ੍ਹਾਂ ਆਖਿਆ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਵਿਰੁੱਧ ਫ਼ੈਸਲੇ ਨਹੀਂ ਕਰਨੇ ਚਾਹੀਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਅਫਗਾਨਿਸਤਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰੋਕਣ।
ਨਰਾਤਿਆਂ ਤੇ ਦੀਵਾਲੀ ਦੇ ਮੱਦੇਨਜ਼ਰ ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ, ਕੀਤਾ ਇਹ ਐਲਾਨ
NEXT STORY