ਅਜਨਾਲਾ (ਨਿਰਵੈਲ) : ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਅੰਮ੍ਰਿਤਸਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ ਵਿਚ ਮਿਤੀ 10 ਸਤੰਬਰ 2025 ਨੂੰ ਅਫਰੀਕਨ ਸਵਾਈਨ ਫੀਵਰ ਦੇ ਕੇਸ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਇਸ ਖੇਤਰ ਨੂੰ ਬਿਮਾਰੀ ਦਾ ਕੇਂਦਰ (ਐਪੀਸੈਂਟਰ) ਘੋਸ਼ਿਤ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪਿੰਡ ਦੇ 0 ਤੋਂ 1 ਕਿਲੋਮੀਟਰ ਦੇ ਘੇਰੇ ਨੂੰ ਇੰਫੈਕਟਿਡ ਏਰੀਆ ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਸਰਵੇਲੈਂਸ ਜ਼ੋਨ ਘੋਸ਼ਿਤ ਕੀਤਾ ਗਿਆ ਸੀ। ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਇੰਫੈਕਟਿਡ ਜ਼ੋਨ ਵਿਚ ਸਫਾਈ ਅਤੇ ਡਿਸਇਨਫੈਕਸ਼ਨ ਦੀ ਕਾਰਵਾਈ ਕੀਤੀ ਗਈ ਅਤੇ ਦੋ ਵਾਰ ਰਿਪੋਰਟ ਨੈਗੇਟਿਵ ਆਉਣ ਉਪਰੰਤ ਹਾਲਾਤ ਸਧਾਰਨ ਪਾਏ ਗਏ ਹਨ।
ਉਪਰੋਕਤ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਰੋਹਿਤ ਕੁਮਾਰ ਗੁਪਤਾ, ਪੀ.ਸੀ.ਐਸ. ਵੱਲੋਂ ਭਾਰਤੀ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਪਹਿਲਾਂ ਜਾਰੀ ਕੀਤੇ ਪਾਬੰਦੀ ਸੰਬੰਧੀ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਹੁਣ ਉਕਤ ਖੇਤਰ ਨੂੰ ਰੀਪੋਪੂਲੇਸ਼ਨ ਜ਼ੋਨ ਘੋਸ਼ਿਤ ਕੀਤਾ ਗਿਆ ਹੈ, ਜਿਸ ਨਾਲ ਪਸ਼ੂ ਪਾਲਣ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਣਗੀਆਂ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਪਾ ਰਿਹਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ
NEXT STORY