ਜਲੰਧਰ (ਬਿਊਰੋ) - ਖੇਤੀ ਬਿੱਲਾਂ ਦੇ ਵਿਰੋਧ ‘ਚ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਲਗਾਤਾਰ ਧਰਨੇ ਪ੍ਰਦਰਸ਼ਨਾਂ ‘ਚ ਸ਼ਾਮਲ ਹੋ ਰਹੇ ਹਨ। 25 ਸਤੰਬਰ ਨੂੰ ਜਿੱਥੇ ਪੰਜਾਬੀਆਂ ਸਿਤਾਰਿਆਂ ਨੇ ਵੱਧ ਚੜ੍ਹ ਕੇ ਧਰਨੇ ਪ੍ਰਦਰਸ਼ਨ ‘ਚ ਹਿੱਸਾ ਲਿਆ। ਉੱਥੇ ਹੀ ਬੀਤੇ ਦਿਨ ਬਟਾਲਾ ‘ਚ ਵੀ ਪੰਜਾਬੀ ਕਲਾਕਾਰਾ ਨੇ ਇਕਜੁੱਟ ਹੋ ਕੇ ਧਰਨੇ ਪ੍ਰਦਰਸ਼ਨ ‘ਚ ਹਿੱਸਾ ਲਿਆ। ਪੰਜਾਬੀ ਗਾਇਕਾ ਅਫਸਾਨਾ ਖਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪ੍ਰਦਰਸ਼ਨ ਦੀਆਂ ਕੁਝ ਵੀਡੀਓਜ਼ ਸਾਂਝੀਆਂ ਕਰਦੇ ਲਿਖਿਆ ਹੈ – ‘ਜੈ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ…ਜਿੱਤਾਂਗੇ ਹੌਸਲੇ ਨਾਲ..ਵਾਹਿਗੁਰੂ ਮਿਹਰ ਕਰਨ।
ਇਨ੍ਹਾਂ ਵੀਡੀਓਜ਼ ‘ਚ ਵੱਡੀ ਗਿਣਤੀ ‘ਚ ਕਿਸਾਨ ਤੇ ਨੌਜਵਾਨਾਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਅਫਸਾਨਾ ਖਾਨ ਤੇ ਰੁਪਿੰਦਰ ਹਾਂਡਾ ਕੇਂਦਰ ਸਰਕਾਰ ਦੇ ਖ਼ਿਲਾਫ਼ ਖ਼ੂਬ ਨਾਅਰੇ ਲਗਾਉਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਜਿਵੇਂ ਕਿ ਸਾਰੇ ਜਾਣਦੇ ਹਨ ਕਿ ਪੰਜਾਬ ਸੂਬੇ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਖ਼ੂਬ ਰੋਸ ਪ੍ਰਦਰਸ਼ਨ ਕਰ ਰਹੇ ਹਨ, ਜਿਸਦੇ ਚੱਲਦੇ ਪੰਜਾਬੀ ਕਲਾਕਾਰ ਵੀ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਨੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਨੇ ਵੀ ਕਿਸਾਨਾਂ ਨਾਲ ਡਟ ਕੇ ਸਾਥ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਵੱਲੋਂ ਲਿਆਂਦੇ ਕਾਲੇ ਕਾਨੂੰਨ ਨੂੰ ਵਾਪਸ ਕਰਾਉਣ ਦੇ ਲਈ ਇਕ ਤਿੱਖਾ ਸੰਘਰਸ਼ ਉਲੀਕਿਆ ਹੋਇਆ ਹੈ। ਕਿਸਾਨਾਂ ਨੇ ਕਿਹਾ ਫ਼ਿਲਹਾਲ ਇਹ ਸਾਡਾ ਸੰਕੇਤਕ ਧਰਨਾ ਹੈ ਅਤੇ ਜੇਕਰ ਹੁਣ ਵੀ ਬਿੱਲਾਂ ਨੂੰ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਅਸੀਂ ਤਿੱਖਾ ਸੰਘਰਸ਼ ਕਰਾਂਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਚੱਲਦਿਆਂ ਖੇਤੀ ਆਰਡੀਨੈਂਸ ਪਾਸ ਕੀਤੇ ਗਏ ਹਨ।
ਵਜ਼ੀਫਾ ਘਪਲੇ ਦਾ ਖ਼ੁਲਾਸਾ ਕਰਨ ਵਾਲੇ ACS ਕਿਰਪਾ ਸ਼ੰਕਰ ਦਾ ਤਬਾਦਲਾ
NEXT STORY