ਲੁਧਿਆਣਾ (ਖੁਰਾਣਾ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਆਲਾ ਅਧਿਕਾਰੀਆਂ ਵੱਲੋਂ ਬੀਤੇ ਦਿਨੀਂ ਪਾਵਰਕਾਮ ਵਿਭਾਗ ਦੇ ਛਾਉਣੀ ਮੁਹੱਲਾ ਦਫਤਰ ਵਿੱਚ ਤਾਇਨਾਤ ਜੇ. ਈ. ਲਖਵਿੰਦਰ ਕੁਮਾਰ ਨੂੰ ਸਸਪੈਂਡ ਕਰਨ ਤੋਂ ਬਾਅਦ ਹੁਣ ਸਬ-ਸਟੇਸ਼ਨ ਅਟੈਂਡੈਂਟ ਮੁੰਦਰਿਕਾ ਪ੍ਰਸਾਦ ਖਿਲਾਫ ਵਿਭਾਗੀ ਕਾਰਵਾਈ ਕਰਦੇ ਹੋਏ ਉਸ ਨੂੰ ਵੀ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅਯੁੱਧਿਆ 'ਚ 'ਸ਼ਬਰੀ ਰਸੋਈ' ਦਾ ਇਹ ਬਿੱਲ ਹੋਇਆ ਵਾਇਰਲ... ਚਾਹ ਦੇ ਕੱਪ ਦੀ ਕੀਮਤ ਨੇ ਉਡਾਏ ਹੋਸ਼
ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਪੀ. ਐੱਸ. ਪੀ. ਸੀ. ਐੱਲ. ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਜੇ. ਈ. ਲਖਵਿੰਦਰ ਕੁਮਾਰ ਨੂੰ ਬਿਜਲੀ ਬੋਰਡ ਦੇ ਹੀ ਕੱਚੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਲੰਬੇ ਸਮੇਂ ਤੱਕ ਚੱਲੀ ਜਾਂਚ ਤੋਂ ਬਾਅਦ ਸਸਪੈਂਡ ਕੀਤਾ ਗਿਆ ਹੈ। ਇਸ ਮਾਮਲੇ ਵਿਚ ਹੁਣ ਖੁਲਾਸਾ ਹੋਇਆ ਹੈ ਕਿ ਸਬ-ਸਟੇਸ਼ਨ ਅਟੈਂਡੈਂਟ ਮੁੰਦਰਿਕਾ ਪ੍ਰਸਾਦ ਵੱਲੋਂ ਮੁਲਜ਼ਮਾਂ ਦੇ ਨਾਲ ਮਿਲੀਭੁਗਤ ਕਰ ਕੇ ਬਿਨਾਂ ਪਰਮਿਟ ਅਤੇ ਅਧਿਕਾਰੀਆਂ ਦੀ ਬਿਨਾ ਜਾਣਕਾਰੀ ਦੇ ਸਬ-ਸਟੇਸ਼ਨ ਗ੍ਰਿਡ ਤੋਂ ਬਿਜਲੀ ਦੀਆਂ ਲਾਈਨਾਂ ਦੀ ਮੁਰੰਮਤ ਕਰਨ ਦੇ ਨਾਂ ’ਤੇ ਬਿਜਲੀ ਦੀ ਸਪਲਾਈ ਕੱਟ ਦਿੱਤੀ ਜਾਂਦੀ ਸੀ ਤਾਂ ਕਿ ਸਬੰਧਤ ਮੁਲਾਜ਼ਮਾਂ ਵੱਲੋਂ ਵਿਭਾਗ ਵਿਚ ਨਾਜਾਇਜ਼ ਤੌਰ ’ਤੇ ਕੀਤੇ ਜਾਣ ਵਾਲੇ ਕੰਮਾਂ ਨੂੰ ਅੰਜਾਮ ਦਿੱਤਾ ਜਾ ਸਕੇ।
ਇਹ ਵੀ ਪੜ੍ਹੋ : ਸੋਨੇ-ਚਾਂਦੀ ਦੇ ਧਾਗਿਆਂ ਨਾਲ ਬਣੀ 'ਭਗਵਾਨ ਰਾਮ' ਦੀ ਪੌਸ਼ਾਕ, ਜਾਣੋ ਕਿਸ ਨੇ ਤੇ ਕਿਵੇਂ ਬਣਾਇਆ ਇਹ ਖ਼ਾਸ ਪਹਿਰਾਵਾ
ਨਿਯਮਾਂ ਮੁਤਾਬਕ ਕਿਸੇ ਵੀ ਇਲਾਕੇ ਵਿਚ ਮੁਲਾਜ਼ਮਾਂ ਵੱਲੋਂ ਬਿਜਲੀ ਦੀ ਮੁਰੰਮਤ ਕਰਨ ਤੋਂ ਪਹਿਲਾਂ ਇਸ ਦੀ ਜਾਣਕਾਰੀ ਵਿਭਾਗ ਦੇ ਆਲਾ ਅਧਿਕਾਰਆਂ ਨੂੰ ਦੇਣ ਸਮੇਤ ਪਰਮਿਟ ਲੈਣਾ ਜ਼ਰੂਰੀ ਹੈ, ਜਿਸ ਵਿਚ ਇਸ ਗੱਲ ਦਾ ਜ਼ਿਕਰ ਕਰਨਾ ਜ਼ਰੂਰੀ ਹੈ ਕਿ ਮੁਲਾਜ਼ਮਾਂ ਵੱਲੋਂ ਇਲਾਕੇ ਵਿਚ ਬਿਜਲੀ ਦੀ ਮੁਰੰਮਤ ਕਿਨ੍ਹਾਂ ਕਾਰਨਾਂ ਕਰਕੇ ਕੀਤੀ ਜਾ ਰਹੀ ਹੈ। ਇਸ ਦੌਰਾਨ ਬਿਜਲੀ ਕਿੰਨੇ ਸਮੇਂ ਲਈ ਪ੍ਰਭਾਵਿਤ ਰਹੇਗੀ, ਜਦੋਂਕਿ ਅਧਿਕਾਰੀਆਂ ਮੁਤਾਬਕ ਇਸ ਸਾਰੇ ਐਪੀਸੋਡ ਵਿਚ ਮੁਲਾਜ਼ਮਾਂ ਵੱਲੋਂ ਆਪਸ ਵਿਚ ਗੰਢਤੁਪ ਕਰ ਕੇ ਨਾਜਾਇਜ਼ ਕੰਮਾਂ ਨੂੰ ਅੰਜਾਮ ਦੇਣ ਲਈ ਜਦੋਂ ਚਾਹੇ ਬਿਜਲੀ ਬੰਦ ਕਰ ਦਿੱਤੀ ਜਾਂਦੀ ਸੀ, ਜੋ ਕਿ ਪੂਰੀ ਤਰ੍ਹਾਂ ਗੈਰ ਕਾਨੂੰਨੀ ਕੰਮ ਹੈ ਜਿਸ ਕਾਰਨ ਵਿਭਾਗ ਵੱਲੋਂ ਉਕਤ ਕਾਰਵਾਈ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਖੜ ਨੇ ਰਾਜਪਾਲ ਨੂੰ ਲਿਖੀ ਚਿੱਠੀ, ਸੈਕਸ ਸ਼ੋਸ਼ਣ ਦੇ ਮੁਲਜ਼ਮ ਮੰਤਰੀ ਖਿਲਾਫ਼ ਨਿਰਪੱਖ ਜਾਂਚ ਦੀ ਕੀਤੀ ਮੰਗ
NEXT STORY