ਜਲੰਧਰ (ਧਵਨ)-ਵਿਜੀਲੈਂਸ ਬਿਊਰੋ ਵੱਲੋਂ ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਅਤੇ ਹੋਰ ਨੇਤਾ ਸਹਿਮ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵਿਜੀਲੈਂਸ ਦੀ ਕਾਰਵਾਈ ਹੁਣ ਰੁਕਣ ਵਾਲੀ ਨਹੀਂ ਹੈ। ਇਸ ’ਚ ਭਾਵੇਂ ਸੱਤਾਧਾਰੀ ਪਾਰਟੀ ਨਾਲ ਸਬੰਧ ਰੱਖਦੇ ਨੇਤਾ ਹੋਣ ਜਾਂ ਫਿਰ ਪਿਛਲੀਆਂ ਸਰਕਾਰਾਂ ਨਾਲ ਸਬੰਧ ਰੱਖਦੇ ਨੇਤਾ।
ਮੁੱਖ ਮੰਤਰੀ ਕਈ ਵਾਰ ਕਹਿ ਚੁੱਕੇ ਹਨ ਕਿ ਸਾਬਕਾ ਸਰਕਾਰਾਂ ਦੀਆਂ ਫਾਈਲਾਂ ਉਨ੍ਹਾਂ ਕੋਲ ਪਈਆਂ ਹੋਈਆਂ ਹਨ, ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਭ੍ਰਿਸ਼ਟਾਚਾਰ ਕਿੰਨੇ ਵੱਡੇ ਪੱਧਰ ’ਤੇ ਫੈਲਿਆ ਹੋਇਆ ਸੀ। ਹੁਣ ਉਨ੍ਹਾਂ ਨੇ ਆਪਣੇ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਕਾਰਵਾਈ ਕਰਵਾ ਦਿੱਤੀ ਹੈ। ਵਿਜੀਲੈਂਸ ਬਿਊਰੋ ਇਸ ਸਮੇਂ ਮੁੱਖ ਮੰਤਰੀ ਦੇ ਅਧੀਨ ਹੈ, ਕਿਉਂਕਿ ਗ੍ਰਹਿ ਵਿਭਾਗ ਮੁੱਖ ਮੰਤਰੀ ਦੇ ਕੋਲ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ 27 ਤੱਕ Alert, ਮੌਸਮ ਦੀ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਹੁਣ ਤੱਕ ਵਿਰੋਧੀ ਪਾਰਟੀਆਂ ਸਰਕਾਰ ’ਤੇ ਦੋਸ਼ ਲਾ ਰਹੀਆਂ ਸਨ ਕਿ ਉਹ ਸਿਆਸੀ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ ਪਰ ਹੁਣ ਸਰਕਾਰ ਨੇ ਆਪਣੇ ਵਿਧਾਇਕ ਖ਼ਿਲਾਫ਼ ਵਿਜੀਲੈਂਸ ਕਾਰਵਾਈ ਕਰਵਾ ਦਿੱਤੀ ਹੈ, ਜਿਸ ਨਾਲ ਸਿਆਸੀ ਹਲਕਿਆਂ ’ਚ ਭਾਰੀ ਹੜਕੰਪ ਮੱਚ ਗਿਆ ਹੈ। ਸੱਤਾਧਾਰੀ ਖੇਮੇ ’ਚ ਚਰਚਾ ਚੱਲ ਰਹੀ ਹੈ ਕਿ ਆਉਣ ਵਾਲੇ ਦਿਨਾਂ ’ਚ ਕੁਝ ਹੋਰ ਨੇਤਾਵਾਂ ਦੇ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਹੋ ਸਕਦੀ ਹੈ। ਵਿਜੀਲੈਂਸ ਚੁੱਪ-ਚਾਪ ਭ੍ਰਿਸ਼ਟਾਚਾਰ ’ਚ ਸ਼ਾਮਲ ਨੇਤਾਵਾਂ ਬਾਰੇ ਰਿਪੋਰਟਾਂ ਤਿਆਰ ਕਰ ਰਹੀ ਹੈ। ਸੱਤਾਧਾਰੀ ਪਾਰਟੀ ਨਾਲ ਸੰਬੰਧ ਰੱਖਦੇ ਅੱਧਾ ਦਰਜਨ ਵਿਧਾਇਕ ਵਿਜੀਲੈਂਸ ਦੇ ਨਿਸ਼ਾਨੇ ’ਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਕਾਰਵਾਈ, MLA ਰਮਨ ਅਰੋੜਾ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਇਹ ਸੰਕੇਤ ਵੀ ਦੇ ਦਿੱਤੇ ਹਨ ਕਿ ਭਾਵੇਂ ਆਪਣੇ ਹੋਣ ਜਾਂ ਬੇਗਾਨੇ, ਜਿਸ ਨੇ ਵੀ ਭ੍ਰਿਸ਼ਟਾਚਾਰ ਕੀਤਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਹ ਵੀ ਚਰਚਾ ਸਰਕਾਰੀ ਹਲਕਿਆਂ ’ਚ ਵੇਖੀ ਗਈ ਹੈ ਕਿ ਹਾਲਾਂਕਿ 2027 ’ਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ, ਉਸ ਤੋਂ ਪਹਿਲਾਂ ਸਰਕਾਰ ਜਨਤਾ ’ਚ ਇਹ ਸੁਨੇਹਾ ਦੇਣਾ ਚਾਹੁੰਦੀ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕਰ ਰਹੀ ਹੈ। 'ਆਪ' ਵਿਧਾਇਕ ਦੇ ਵਿਰੁੱਧ ਕਾਰਵਾਈ ਮਗਰੋਂ ਕਈ ਵਿਰੋਧੀ ਨੇਤਾਵਾਂ ਦੀਆਂ ਨੀਂਦਾਂ ਵੀ ਉੱਡ ਗਈਆਂ ਹਨ, ਜਿਨ੍ਹਾਂ ਦੇ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਲਾਈਟ ਦੇ ਟੇਕਆਫ-ਲੈਂਡਿੰਗ ਦੇ ਸਮੇਂ ਬਾਰੀਆਂ ਦੇ ਸ਼ੈੱਡਜ਼ ਬੰਦ ਰੱਖਣ ਦੇ ਹੁਕਮ,ਫੋਟੋਗ੍ਰਾਫੀ-ਵੀਡੀਓਗ੍ਰਾਫੀ ’ਤੇ ਪਾਬੰਦੀ
NEXT STORY