ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਵਲੋਂ ਤੇਜ਼ ਕਰ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਤੋਂ ਚੰਡੀਗੜ੍ਹ ਤੱਕ ਸਿੱਟ ਵਲੋਂ ਐਕਸ਼ਨ ਲਿਆ ਜਾ ਰਿਹਾ ਹੈ। ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਸਰ ਦੇ ਐੱਸ. ਜੀ. ਪੀ. ਸੀ. ਦਫ਼ਤਰ ਮਗਰੋਂ ਹੁਣ ਚੰਡੀਗੜ੍ਹ ਦੇ ਸੈਕਟਰ-5 ਸਥਿਤ ਐੱਸ. ਜੀ. ਪੀ. ਸੀ. ਦਫ਼ਤਰ ਵਿਖੇ ਪੁੱਜੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸਕੂਲਾਂ 'ਚ ਵੱਧ ਗਈਆਂ ਛੁੱਟੀਆਂ, ਸਿੱਖਿਆ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ, ਜਾਣੋ ਹੁਣ ਕਦੋਂ ਖੁੱਲ੍ਹਣਗੇ
ਸਿੱਟ ਦੇ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜਿਹੜਾ ਰਿਕਾਰਡ ਚਾਹੀਦਾ ਹੈ, ਉਸ ਸਬੰਧੀ ਐੱਸ. ਜੀ. ਪੀ. ਸੀ. ਨੂੰ ਇਕ ਪੱਤਰ ਦਿੱਤਾ ਗਿਆ ਹੈ ਅਤੇ ਐੱਸ. ਜੀ. ਪੀ. ਸੀ. ਨੇ ਸਿੱਟ ਨੂੰ ਭਰੋਸਾ ਦੁਆਇਆ ਹੈ ਕਿ ਐੱਸ. ਜੀ. ਪੀ. ਸੀ. ਪ੍ਰਧਾਨ ਨਾਲ ਗੱਲ ਕਰਕੇ ਸਿੱਟ ਨੂੰ ਜਲਦ ਤੋਂ ਜਲਦ ਇਹ ਰਿਕਾਰਡ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵੱਧਣਗੀਆਂ ਛੁੱਟੀਆਂ! ਸੂਬੇ 'ਚ ਰੈੱਡ ਅਲਰਟ ਵਿਚਾਲੇ ਅੱਜ ਆ ਸਕਦੈ ਨਵਾਂ ਹੁਕਮ
ਜਿਵੇਂ ਹੀ ਇਹ ਰਿਕਾਰਡ ਮਿਲਦਾ ਹੈ ਤਾਂ ਸਿੱਟ ਵਲੋਂ ਜਾਂਚ ਹੋਰ ਅੱਗੇ ਲਿਜਾਈ ਜਾਵੇਗੀ। ਸਿੱਟ ਮੈਂਬਰ ਨੇ ਕਿਹਾ ਕਿ ਇਹ ਬੇਹੱਦ ਸੰਵੇਦਨਸ਼ੀਲ ਮਸਲਾ ਹੈ। ਇਸ ਲਈ ਇਸ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਸਿੱਟ ਮੈਂਬਰ ਨੇ ਕਿਹਾ ਕਿ ਇਸ ਜਾਂਚ ਦੌਰਾਨ ਸਾਨੂੰ ਜਿਸ ਦੀ ਵੀ ਲੋੜ ਹੋਵੇਗੀ, ਉਸ ਨੂੰ ਸੰਮਨ ਕੀਤੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ’ਚ ਐੱਸ.ਐੱਸ.ਪੀ. ਖੰਨਾ, ਅੱਧੀ ਰਾਤ ਨੂੰ ਕੀਤੀ ਨਾਕੇ ਦੀ ਚੈਕਿੰਗ
NEXT STORY