ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਗਰੋਂ ਐਕਸ 'ਤੇ ਗੁਰਬਾਣੀ ਦੀਆਂ ਤੁਕ 'ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥' ਲਿਖ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਦਿਆਂ ਕਿਹਾ ਕਿ 'ਸੱਚ ਦੀ ਹੋਈ ਜਿੱਤ, ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ' । ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਵਕੀਲ ਦੀ ਵੀਡੀਓ ਵੀ ਸਾਂਝੀ ਕੀਤੀ ਹੈ। ਸਾਂਝੀ ਕੀਤੀ ਵੀਡੀਓ 'ਚ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਮਾਮਲਿਆਂ ਨੂੰ ਲੈ ਕੇ ਸਰਕਾਰ ਦੀ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਵੀਡੀਓ ਰਾਹੀਂ ਵਕੀਲ ਵੱਲੋਂ ਦਾਅਵਾ ਕੀਤਾ ਹੈ ਕਿ ਮਜੀਠੀਆ ਵਿਰੁੱਧ ਚੱਲ ਰਹੇ ਕੇਸਾਂ ਵਿੱਚ ਸੱਚਾਈ ਦੀ ਘਾਟ ਹੈ ਅਤੇ ਇਸੇ ਕਾਰਨ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਈ ਵਾਰ ਰੇਡਾਂ ਕੀਤੀਆਂ ਗਈਆਂ, ਪਰ ਉਨ੍ਹਾਂ ਦੇ ਘਰੋਂ ਪੰਜ ਰੁਪਏ ਤੱਕ ਬਰਾਮਦ ਨਹੀਂ ਹੋਏ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜਿਸ ਡਰੱਗ ਕੇਸ ਦੀ ਗੱਲ ਕੀਤੀ ਜਾ ਰਹੀ ਸੀ, ਉਸ ਵਿੱਚ ਕੋਈ ਡਰੱਗ ਨਹੀਂ ਮਿਲੀ ਤੇ ਫਿਰ ਹਜ਼ਾਰ ਏਕੜ ਕਿੱਥੇ ਗਏ, ਅੱਜ ਪੰਜਾਬ ਸਰਕਾਰ ਜਵਾਬ ਦੇਵੇ।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 540 ਕਰੋੜ ਰੁਪਏ ਦੇ ਦਾਅਵੇ ਕੀਤੇ ਗਏ ਸਨ, ਜਦਕਿ ਅਦਾਲਤ ਵਿੱਚ ਸਿਰਫ 40 ਕਰੋੜ ਰੁਪਏ ਦਾ ਚਲਾਨ ਪੇਸ਼ ਕੀਤਾ ਗਿਆ। ਹੈਰਾਨੀਜਨਕ ਗੱਲ ਇਹ ਹੈ ਕਿ ਉਸ 'ਚੋਂ ਵੀ 36 ਕਰੋੜ ਰੁਪਏ ਦੀਆਂ ਪ੍ਰੋਪਰਟੀਆਂ ਬਿਕਰਮ ਸਿੰਘ ਮਜੀਠੀਆ ਜਾਂ ਉਨ੍ਹਾਂ ਦੇ ਪਰਿਵਾਰ ਦੀਆਂ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਢੇ ਛੇ ਕਰੋੜ ਰੁਪਏ ਦੀ ਲੌਨ, ਆਮਦਨ ਅਤੇ ਐਗਰੀਕਲਚਰ ਇਨਕਮ (ਖੇਤੀਬਾੜੀ ਆਮਦਨ) ਨੂੰ ਵੀ ਘਟਾ ਕੇ ਪੇਸ਼ ਕੀਤਾ ਸੀ, ਪਰ ਅੱਜ ਸਰਕਾਰ ਕੋਲ ਅਦਾਲਤ 'ਚ ਇਨ੍ਹਾਂ ਗੱਲਾਂ ਦਾ ਕੋਈ ਜਵਾਬ ਨਹੀਂ ਸੀ, ਤਾਂ ਇਸੇ ਆਧਾਰ 'ਤੇ ਜ਼ਮਾਨਤ ਮਿਲ ਗਈ।
ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਖ਼ਤਰੇ 'ਚ ਦੇਸ਼ ਦਾ ਭਵਿੱਖ! 10 ਸਾਲਾਂ 'ਚ ਬੰਦ ਹੋ ਗਏ 93,000 ਤੋਂ ਵੱਧ ਸਕੂਲ, ਪੰਜਾਬ ਵੀ ਸ਼ਾਮਲ
NEXT STORY