ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦੀ ਵਲਰਡ ਸਿਟੀ ਨੂੰ ਪਵਿੱਤਰ ਸ਼ਹਿਰ ਐਲਾਨ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਨੋਟੀਫਿਕੇਸ਼ਨ ਅਨੁਸਾਰ ਵਲਰਡ ਸਿਟੀ ਵਿਚ ਚੱਲ ਰਹੀਆਂ ਮੀਟ, ਮੱਛੀ, ਤੰਬਾਕੂ ਅਤੇ ਸ਼ਰਾਬ ਨਾਲ ਸੰਬੰਧਤ ਦੁਕਾਨਾਂ ਨੂੰ ਸ਼ਹਿਰ ਦੇ ਇਸ ਪਵਿੱਤਰ ਖੇਤਰ ਤੋਂ ਬਾਹਰ ਸ਼ਿਫਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਨਵਜੋਤ ਸਿੱਧੂ ਇਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ’ਚ ਆਏ
ਇਸ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਕਰਦੇ ਹੋਏ ਸੰਯੁਕਤ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕੀਤੀ, ਜਿਸ ਵਿਚ ਨਗਰ ਨਿਗਮ ਦੇ ਅਸਟੇਟ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਵਲਰਡ ਸਿਟੀ ਖੇਤਰ ਵਿਚ ਸਥਿਤ ਸਾਰੀਆਂ ਮੀਟ, ਮੱਛੀ, ਤੰਬਾਕੂ ਅਤੇ ਸ਼ਰਾਬ ਦੀਆਂ ਦੁਕਾਨਾਂ ਦਾ ਵਿਸਥਾਰਪੂਰਕ ਸਰਵੇ ਕਰ ਕੇ ਉਨ੍ਹਾਂ ਨੂੰ ਤੁਰੰਤ ਤੌਰ ਸ਼ਹਿਰ ਦੇ ਬਾਹਰੀ ਇਲਾਕਿਆਂ ਵੱਲ ਸ਼ਿਫਟ ਕੀਤਾ ਜਾਵੇ।
ਇਹ ਵੀ ਪੜ੍ਹੋ- 24 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਕਿ ਸਰਵੇ ਦੌਰਾਨ ਦੁਕਾਨਾਂ ਦੀ ਗਿਣਤੀ, ਲਾਇਸੈਂਸ ਦੀ ਸਥਿਤੀ ਅਤੇ ਉਨ੍ਹਾਂ ਦੀ ਲੋਕੇਸ਼ਨ ਬਾਰੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਲਰਡ ਸਿਟੀ ਨੂੰ ਪਵਿੱਤਰ ਸ਼ਹਿਰ ਐਲਾਨ ਕਰਨ ਦਾ ਮਕਸਦ ਇਲਾਕੇ ਦੀ ਧਾਰਮਿਕ, ਸਾਂਸਕ੍ਰਿਤਿਕ ਅਤੇ ਇਤਿਹਾਸਕ ਮਹੱਤਤਾ ਨੂੰ ਸੰਭਾਲ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਇਸ ਖੇਤਰ ਵਿਚ ਮੀਟ, ਮੱਛੀ, ਤੰਬਾਕੂ ਅਤੇ ਸ਼ਰਾਬ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਹੈ। ਉਨ੍ਹਾਂ ਕਿਹਾ ਵਲਰਡ ਸਿਟੀ ਸਿਰਫ਼ ਅੰਮ੍ਰਿਤਸਰ ਹੀ ਨਹੀਂ, ਸਗੋਂ ਦੁਨੀਆ ਭਰ ਦੇ ਸ਼ਰਧਾਲੂਆਂ ਲਈ ਪਵਿੱਤਰ ਧਰਤੀ ਹੈ। ਇੱਥੇ ਸਰਕਾਰੀ ਨਿਯਮਾਂ ਅਨੁਸਾਰ ਅਜਿਹੀਆਂ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਹੋ ਸਕਦੀ ਜੋ ਪਵਿੱਤਰਤਾ ਨੂੰ ਠੇਸ ਪਹੁੰਚਾਉਣ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰੀ ਫੈਸਲੇ ਦਾ ਆਦਰ ਕਰਦੇ ਹੋਏ ਆਪਣੀਆਂ ਦੁਕਾਨਾਂ ਨੂੰ ਵਰਲਡ ਸਿਟੀ ਤੋਂ ਬਾਹਰ ਸ਼ਿਫਟ ਕਰਨ ਵਿਚ ਪੂਰਾ ਸਹਿਯੋਗ ਕਰਨ। ਅਧਿਕਾਰੀਆਂ ਨੇ ਇਹ ਵੀ ਸੰਕੇਤ ਦਿੱਤਾ ਕਿ ਜੋ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਸਰਵੇ ਦੀ ਕਾਰਵਾਈ ਜਲਦੀ ਪੂਰੀ ਕਰ ਕੇ ਅਗਲੇ ਪੜਾਅ ਵਿਚ ਸ਼ਿਫਟਿੰਗ ਦੀ ਤਾਰੀਖ਼ ਅਤੇ ਵਿਵਸਥਾ ਤੈਅ ਕੀਤੀ ਜਾਵੇਗੀ। ਇਸ ਫੈਸਲੇ ਨਾਲ ਵਲਰਡ ਸਿਟੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸ਼ਹਿਰ ਦੀ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਨਵਜੋਤ ਸਿੱਧੂ ਇਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ’ਚ ਆਏ
NEXT STORY