ਚੰਡੀਗੜ੍ਹ : ਦਿੱਲੀ ਤੋਂ ਬਾਅਦ ਹੁਣ ਪੰਜਾਬ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀਆਂ ਟੀਮਾਂ ਨੇ ਛਾਪੇਮਾਰੀ ਤੇਜ਼ ਕਰ ਦਿੱਤੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਅਤੇ ਮੋਹਾਲੀ ਵਿਚ ਛਾਪੇਮਾਰੀ ਜਾਰੀ ਹੈ। ਇਹ ਛਾਪੇਮਾਰੀ ਕਈ ਆਈ. ਏ. ਐੱਸ. ਅਫਸਰਾਂ, ਪ੍ਰਾਪਰਟੀ ਡੀਲਰ ਅਤੇ ਕਈ ਕਿਸਾਨਾਂ ਸਮੇਤ 15 ਟਿਕਾਣਿਆਂ 'ਤੇ ਹੋਈ ਦੱਸੀ ਜਾਂਦੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਹੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ
ਏਅਰਪੋਰਟ ਰੋਡ 'ਤੇ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ ਦਾ ਇਹ ਮਾਮਲਾ ਸੀ। ਜ਼ਮੀਨ ਐਕਵਾਇਰ ਹੋਣ ਤੋਂ ਪਹਿਲਾਂ ਕੁਝ ਲੋਕਾਂ ਨੇ ਇੱਥੇ ਅਮਰੂਦ ਦੇ ਬੂਟੇ ਲਗਾਏ ਸਨ ਪਰ ਗਮਾਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਨ੍ਹਾਂ ਦੀ ਉਮਰ 4 ਤੋਂ 5 ਸਾਲ ਦੱਸੀ ਗਈ, ਜਿਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵੱਧ ਗਿਆ। ਇਸ ਤਰ੍ਹਾਂ ਕਈ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲੈ ਲਿਆ ਸੀ। ਵਿਜੀਲੈਂਸ ਨੇ ਇਸ ਸਬੰਧੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਅਦਾਲਤ ਨੇ ਮੁਆਵਜ਼ੇ ਦੀ ਰਕਮ ਵਾਪਸ ਜਮ੍ਹਾਂ ਕਰਵਾ ਕੇ ਜ਼ਮਾਨਤ ਦੇ ਦਿੱਤੀ ਸੀ। ਇਹ ਐਰੋਟ੍ਰੋਪੋਲਿਸ ਪ੍ਰੋਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਜਾਂਦੀ ਸੀ।
ਇਹ ਵੀ ਪੜ੍ਹੋ : ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਦਾ ਪਹਿਲਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਦਿਆਂ ’ਤੇ ਤਕਰਾਰ, ਹੁਣ ਅਕਾਲੀ-ਭਾਜਪਾ ’ਚ ਆਰ-ਪਾਰ, ਜਾਣੋ ਕੀ ਬਣਨਗੇ ਸਮੀਕਰਨ
NEXT STORY