ਲੁਧਿਆਣਾ, (ਰਿਸ਼ੀ)- ਲੜਕੀ ਨੂੰ ਜਨਮ ਦੇਣ 'ਤੇ ਪਤੀ ਨੇ ਆਪਣੇ ਛੋਟੇ ਭਰਾ ਦੇ ਨਾਲ ਮਿਲ ਕੇ 27 ਸਾਲਾ ਪਤਨੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਗੁਰੂ ਅਰਜਨ ਦੇਵ ਨਗਰ ਦੀ ਰਹਿਣ ਵਾਲੀ ਰਮਨਦੀਪ ਕੌਰ ਦੀ ਸ਼ਿਕਾਇਤ 'ਤੇ ਉਸਦੇ ਪਤੀ ਪਵਨਜੀਤ ਸਿੰਘ ਅਤੇ ਦਿਉਰ ਜਗਜੀਤ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਖਦੇਵ ਸਿੰਘ ਦੇ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਔਰਤ ਨੇ ਦੱਸਿਆ ਕਿ ਉਸਨੇ ਲੜਕੀ ਨੂੰ ਜਨਮ ਦਿੱਤਾ ਹੈ। ਇਸ ਗੱਲ ਤੋਂ ਗੁੱਸੇ 'ਚ ਆਏ ਪਤੀ ਨੇ 9 ਅਪ੍ਰੈਲ ਨੂੰ ਆਪਣੇ ਭਰਾ ਨਾਲ ਮਿਲ ਕੇ ਕੁੱਟ-ਮਾਰ ਕੀਤੀ। ਇਸ ਤੋਂ ਪਹਿਲਾਂ ਵੀ ਕਈ ਵਾਰ ਉਸ ਨਾਲ ਕੁੱਟ-ਮਾਰ ਕੀਤੀ ਜਾ ਚੁੱਕੀ ਹੈ। ਪੁਲਸ ਦੇ ਅਨੁਸਾਰ 1 ਸਾਲ ਪਹਿਲੀ ਵੀ ਔਰਤ ਨੇ ਕੁੱਟ-ਮਾਰ ਦੇ ਦੋਸ਼ ਵਿਚ ਕੇਸ ਦਰਜ ਕਰਵਾਇਆ ਸੀ ਪਰ ਬਾਅਦ ਵਿਚ ਸਮਝੌਤਾ ਹੋ ਗਿਆ ਸੀ।
ਥਾਣਾ ਸਦਰ ਦੇ ਕੁਆਰਟਰ 'ਚ ਕਾਂਸਟੇਬਲ ਨੇ ਖੁਦ ਨੂੰ ਮਾਰੀ ਗੋਲੀ
NEXT STORY