ਕਪੂਰਥਲਾ (ਵੈੱਬ ਡੈਸਕ)- ਜਲੰਧਰ ਤੋਂ ਬਾਅਦ ਹੁਣ ਕਪੂਰਥਲਾ ਸਿਵਲ ਹਸਪਤਾਲ ਵਿਚ ਆਕਸੀਜ਼ਨ ਪਲਾਂਟ ਬੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਟਾਫ਼ ਦੀ ਕਮੀ ਕਾਰਨ ਪਲਾਂਟ ਬੰਦ ਪਿਆ ਹੈ। ਡਾਕਟਰਾਂ ਵੱਲੋਂ ਸਿਹਤ ਵਿਭਾਗ 'ਤੇ ਸਵਾਲ ਚੁੱਕੇ ਗਏ ਹਨ। ਐੱਸ . ਐੱਮ. ਓ. ਡਾ. ਇੰਦੂ ਬਾਲਾ ਦਾ ਕਹਿਣਾ ਹੈ ਕਿ ਆਕਸੀਜ਼ਨ ਪਲਾਂਟ ਚਲਾਉਣ ਲਈ ਕੋਈ ਕਰਮਚਾਰੀ ਹੈ, ਜਿਸ ਦੇ ਬਾਰੇ ਸਿਹਤ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ ਪਰ ਇਸ ਦੇ ਬਾਵਜੂਦ ਸਿਹਤ ਵਿਭਾਗ ਵੱਲੋਂ ਐਕਸ਼ਨ ਨਹੀਂ ਲਿਆ ਗਿਆ ਅਤੇ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਮਾਂ ਨੇ ਪੁੱਤ ਸਮੇਤ ਚੁੱਕਿਆ ਖ਼ੌਫ਼ਨਾਕ ਕਦਮ, ਤੜਫ਼-ਤੜਫ਼ ਕੇ ਦੋਹਾਂ ਦੀ ਹੋਈ ਮੌਤ
ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਜਲੰਧਰ ਸਿਵਲ ਹਸਪਤਾਲ ਵਿਚ ਆਕਸੀਜ਼ਨ ਪਲਾਂਟ ਬੰਦ ਹੋਣ ਕਾਰਨ ਟੌਰਾਮਾ ਸੈਂਟਰ ਵਿਚ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਅਧਿਕਾਰੀਆਂ ਦੀ ਲਾਪਰਵਾਹੀ ਸਾਹਮਣੇ ਆਉਣ 'ਤੇ ਸਿਹਤ ਮਹਿਕਮੇ ਵੱਲੋਂ ਤਿੰਨ ਡਾਕਟਰਾਂ ਮੁਅੱਤਲ ਕਰ ਦਿੱਤਾ ਗਿਆ ਸੀ, ਜਦਕਿ ਇਕ ਕਰਮਚਾਰੀ ਨੂੰ ਬਰਖ਼ਾਸਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਪਾਣੀ 'ਚ ਡੁੱਬਿਆ ਇਹ ਪੁਲ, ਖੜ੍ਹੀ ਹੋਈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫ਼ਿਰੋਜ਼ਪੁਰ ’ਚ ਭਿਆਨਕ ਹਾਦਸਾ, ਦੋ ਕਾਰਾਂ ਦੀ ਟੱਕਰ ’ਚ ਇਕ ਦੀ ਮੌਤ, ਕਈ ਜ਼ਖ਼ਮੀ
NEXT STORY